11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸਵੱਛ ਅਭਿਆਨ ਮਿਸ਼ਨ ਕਲੀਨ ਪੰਜਾਬ ਤਹਿਤ ਨਗਰ ਕੌਂਸਲ ਵਲੋਂ ਕਰਵਾਈ ਗਈ ਸਫ਼ਾਈ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਮਨਪ੍ਰੀਤ ਸਿੰਘ)- ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਮਿਸ਼ਨ ਕਲੀਨ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੁਆਰਾ ਜਾਰੀ ਹਦਾਇਤਾਂ ਅਨੁਸਾਰ ਨਗਰ ਕੌਂਸਲ ਬਸੀ ਪਠਾਣਾਂ ਵਲੋਂ ਨਾਮਦੇਵ ਰੋਡ ਦੇ ਆਲ਼ੇ ਦੁਆਲੇ, ਸਰਹਿੰਦ ਵਲੋਂ ਵਾਰਡ ਨੰ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਮਨਪ੍ਰੀਤ ਸਿੰਘ)- ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਮਿਸ਼ਨ ਕਲੀਨ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੁਆਰਾ ਜਾਰੀ ਹਦਾਇਤਾਂ ਅਨੁਸਾਰ ਨਗਰ ਕੌਂਸਲ ਬਸੀ ਪਠਾਣਾਂ ਵਲੋਂ ਨਾਮਦੇਵ ਰੋਡ ਦੇ ਆਲ਼ੇ ਦੁਆਲੇ, ਸਰਹਿੰਦ ਵਲੋਂ ਵਾਰਡ ਨੰ. 10 ਤੇ 15 ਤੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਵਲੋਂ ਜੀ.ਟੀ.ਰੋਡ ਨੇੜੇ ਗਿਆਨੀ ਢਾਬਾ ਦੇ ਆਲ਼ੇ ਦੁਆਲੇ ਤੇ ਅਮਲੋਹ ਵਿਖੇ ਵੱਖ-ਵੱਖ ਥਾਵਾਂ ਤੇ ਸਫ਼ਾਈ ਕਰਵਾਈ ਗਈ। ਇਸ ਮੌਕੇ ਨਗਰ ਕੌਂਸਲ ਸਰਹਿੰਦ ਦੇ ਪ੍ਰਧਾਨ ਆਸ਼ਾ ਰਾਣੀ, ਨਗਰ ਕੌਂਸਲ ਬਸੀ ਪਠਾਣਾਂ ਦੇ ਪ੍ਰਧਾਨ ਰਾਜ ਪੁਰੀ, ਨਗਰ ਕੌਂਸਲ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ, ਨਗਰ ਕੌਂਸਲ ਅਮਲੋਹ ਦੀ ਪ੍ਰਧਾਨ ਹਰਿੰਦਰ ਕੌਰ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਕਾਰਜਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸ਼ਹਿਰ ਦੇ ਲੋਕਾਂ ਨੂੰ ਇਸ ਮੁਹਿੰਮ ਨਾਲ ਵੱਧ ਤੋਂ ਵੱਧ ਜੁੜਨ ਦੀ ਅਪੀਲ ਕੀਤੀ। ਇਸ ਮੌਕੇ ਸਰਹਿੰਦ ਤੋਂ ਪਾਵੇਲ ਹਾਂਡਾ, ਅਨੀਤਾ ਰਾਣੀ ਸਮੇਤ ਨਗਰ ਕੌਂਸਲ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਨੂੰ ਸਫ਼ਲ ਬਣਾਉਣ ਲਈ ਵੱਧ ਤੋਂ ਵੱਧ ਨੌਜਵਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ- ਵ... ਅਗਲੀ ਖ਼ਬਰ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਪੀ. ਆਰ. ਐੱਸ. ਸੀ. ਲੁਧਿਆਣਾ ਦਾ ਵਿੱਦਿਅਕ ਦੌਰਾ
Ad Position 24