11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਚੰਦੂਮਾਜਰਾ ਵਲੋਂ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲਬਾਤ ਜਲਦ ਫ਼ੈਸਲੇ ਦੇ ਆਸਾਰ-ਚੰਦੂਮਾਜਰਾ

ਖਮਾਣੋਂ, 10 ਸਤੰਬਰ (ਜੋਗਿੰਦਰ ਪਾਲ)- ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੇ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਸਿੱਧੀ ਗੱਲਬਾਤ ਹੋਈ ਹੈ ਅਤੇ ਇਸ ਮਾਮਲੇ ਵਿਚ ਜਲਦ ਕੋਈ ਫ਼ੈਸਲਾ ਆਉਣ ਦੇ ਆਸਾਰ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ‘ਅਜੀਤ’ ਨਾਲ ਮੋਬਾਈਲ ’ਤੇ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਖਮਾਣੋਂ, 10 ਸਤੰਬਰ (ਜੋਗਿੰਦਰ ਪਾਲ)- ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੇ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਸਿੱਧੀ ਗੱਲਬਾਤ ਹੋਈ ਹੈ ਅਤੇ ਇਸ ਮਾਮਲੇ ਵਿਚ ਜਲਦ ਕੋਈ ਫ਼ੈਸਲਾ ਆਉਣ ਦੇ ਆਸਾਰ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ‘ਅਜੀਤ’ ਨਾਲ ਮੋਬਾਈਲ ’ਤੇ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ। ਚੰਦੂਮਾਜਰਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਵਲੋਂ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੇ ਮਾਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਗਿਆ ਸੀ ਅਤੇ ਇਸ ਪੱਤਰ ਤੋਂ ਬਾਅਦ ਪ੍ਰਧਾਨ ਮੰਤਰੀ ਦਫ਼ਤਰ ਵਲੋਂ ਉਨ੍ਹਾਂ ਨਾਲ ਫ਼ੋਨ ’ਤੇ ਸੰਪਰਕ ਕੀਤਾ ਗਿਆ ਅਤੇ ਉਨ੍ਹਾਂ ਵਲੋਂ ਇਸ ਮਾਮਲੇ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਰਾਬਤਾ ਕਰਨ ਲਈ ਕਿਹਾ ਗਿਆ। ਇਸ ਉਪਰੰਤ ਉਨ੍ਹਾਂ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸਿੱਧੀ ਗੱਲਬਾਤ ਕਰਕੇ ਭਾਈ ਹਵਾਰਾ ਦੀ ਪੈਰੋਲ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਭਾਈ ਹਵਾਰਾ ਦੀ ਪੈਰੋਲ ਦਾ ਮਾਮਲਾ ਸਿਰਫ਼ ਸਿਆਸੀ ਨਹੀਂ, ਸਗੋਂ ਮਨੁੱਖੀ ਅਤੇ ਪਰਿਵਾਰਕ ਪੱਖ ਨਾਲ ਵੀ ਜੁੜਿਆ ਹੋਇਆ ਹੈ ਅਤੇ ਇਨਸਾਨੀ ਕਦਰਾਂ-ਕੀਮਤਾਂ ਅਤੇ ਮਨੁੱਖੀ ਅਧਿਕਾਰਾਂ ਨੂੰ ਧਿਆਨ ਵਿਚ ਰੱਖਦਿਆਂ ਭਾਈ ਹਵਾਰਾ ਨੂੰ ਆਪਣੇ ਪਰਿਵਾਰ ਨਾਲ ਮਿਲਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਆਸ ਪ੍ਰਗਟਾਈ ਕਿ ਕੇਂਦਰ ਸਰਕਾਰ ਵਲੋਂ ਇਸ ਮਾਮਲੇ ’ਤੇ ਹਮਦਰਦੀ ਅਤੇ ਮਨੁੱਖੀ ਦ੍ਰਿਸ਼ਟੀਕੋਣ ਅਪਣਾਉਂਦਿਆਂ ਜਲਦ ਸਕਾਰਾਤਮਿਕ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮਾਤਾ ਨਰਿੰਦਰ ਕੌਰ ਦੀ ਆਪਣੇ ਪੁੱਤਰ ਨਾਲ ਮੁਲਾਕਾਤ ਦੀ ਇੱਛਾ ਨੂੰ ਧਿਆਨ ਵਿਚ ਰੱਖਦਿਆਂ ਪੈਰੋਲ ਦੇ ਮਾਮਲੇ ਨੂੰ ਮਨੁੱਖੀ ਆਧਾਰ ’ਤੇ ਵਿਚਾਰਿਆ ਜਾਣਾ ਚਾਹੀਦਾ ਹੈ ਤੇ ਕਿਹਾ ਕਿ ਭਾਈ ਹਵਾਰਾ ਦੀ ਪੈਰੋਲ ਸਬੰਧੀ ਕੇਂਦਰ ਨਾਲ ਹੋਈ ਗੱਲਬਾਤ ਤੋਂ ਬਾਅਦ ਮਾਮਲੇ ਵਿਚ ਪਹਿਲਾਂ ਨਾਲੋਂ ਵਧੇਰੇ ਉਮੀਦ ਬਣੀ ਹੈ। ਸ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਭਾਈ ਹਵਾਰਾ ਦੇ ਪਰਿਵਾਰ ਦੀਆਂ ਉਮੀਦਾਂ ਨੂੰ ਧਿਆਨ ਵਿਚ ਰੱਖਦਿਆਂ ਸਰਕਾਰ ਨੂੰ ਇਸ ਮਾਮਲੇ ਵਿਚ ਸੰਵੇਦਨਸ਼ੀਲਤਾ ਦਿਖਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਸ ਹੈ ਕਿ ਆਉਣ ਵਾਲੇ ਦਿਨਾਂ ਵਿਚ ਭਾਈ ਹਵਾਰਾ ਦੀ ਪੈਰੋਲ ਸਬੰਧੀ ਕੋਈ ਸਕਾਰਾਤਮਿਕ ਖ਼ਬਰ ਸਾਹਮਣੇ ਆਵੇਗੀ।
Ad Position 22
No active advertisement
ਪਿਛਲੀ ਖ਼ਬਰ ਸੈਂਟਰਲ ਵਾਲਮੀਕਿ ਸਭਾ ਨੇ ਡੀ. ਸੀ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਬਿਜਲੀ ਕਟੌਤੀ ਖ਼ਿਲਾਫ਼ ਕਿਸਾਨਾਂ ’ਚ ਭਾਰੀ ਰੋਸ, ਝੋਨੇ ਦੀ ਫ਼ਸਲ ਨੂੰ ਨੁਕਸਾਨ ਹੋਣ ਦਾ ਖ਼ਦਸ਼ਾ
Ad Position 24