ਜੀ. ਪੀ. ਸੀ. ਵਿਖੇ ਦੋ ਰੋਜ਼ਾ ਵੋਟਰ ਰਜਿਸਟਰੇਸ਼ਨ ਕੈਂਪ ਲਗਾਇਆ
ਮੰਡੀ ਗੋਬਿੰਦਗੜ੍ਹ, 10 ਸਤੰਬਰ (ਇਕਬਾਲਦੀਪ ਸੰਧੂ)- ਗੋਬਿੰਦਗੜ੍ਹ ਪਬਲਿਕ ਕਾਲਜ ਦੇ ਇਲੈਕਟੋਰਲ ਕਲੱਬ ਵਲੋਂ ਜ਼ਿਲ੍ਹਾ ਚੋਣ ਦਫ਼ਤਰ, ਲੁਧਿਆਣਾ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿਖੇ ਦੋ ਰੋਜ਼ਾ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ.
ਮੰਡੀ ਗੋਬਿੰਦਗੜ੍ਹ, 10 ਸਤੰਬਰ (ਇਕਬਾਲਦੀਪ ਸੰਧੂ)- ਗੋਬਿੰਦਗੜ੍ਹ ਪਬਲਿਕ ਕਾਲਜ ਦੇ ਇਲੈਕਟੋਰਲ ਕਲੱਬ ਵਲੋਂ ਜ਼ਿਲ੍ਹਾ ਚੋਣ ਦਫ਼ਤਰ, ਲੁਧਿਆਣਾ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿਖੇ ਦੋ ਰੋਜ਼ਾ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ. ਨੀਨਾ ਸੇਠ ਪਜਨੀ ਨੇ ਲੋਕਤੰਤਰੀ ਦੇਸ਼ ਵਿਚ ਵੋਟ ਪਾਉਣ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਸ ਵੋਟਰ ਰਜਿਸਟਰੇਸ਼ਨ ਕੈਂਪ ਵਿਚ ਹਿੱਸਾ ਲੈਣ ਲਈ ਵੀ ਪ੍ਰੇਰਿਤ ਕੀਤਾ। ਇਹ ਕੈਂਪ ਵਿਸ਼ਾਲ ਵਿਸ਼ਿਤ ਨੋਡਲ ਸਵੀਪ ਖੰਨਾ ਤੇ ਹਰਮਿੰਦਰ ਸਿੰਘ ਸਹਾਇਕ ਨੋਡਲ ਵਲੋਂ ਲਗਾਇਆ ਗਿਆ। ਇਸ ਕੈਂਪ ਵਿਚ ਕੁੱਲ 35 ਵਿਦਿਆਰਥੀਆਂ ਨੇ ਭਾਗ ਲਿਆ। ਪ੍ਰਿੰਸੀਪਲ ਡਾ. ਨੀਨਾ ਸੇਠ ਪਜਨੀ ਨੇ ਇਸ ਕੈਪ ਦੇ ਆਯੋਜਨ ਲਈ ਪ੍ਰੋ. ਭਰਤ ਭੂਸ਼ਣ ਨੋਡਲ ਅਫ਼ਸਰ, ਇਲੈਕਟੋਰਲ ਕਲੱਬ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰਾਂ ਪ੍ਰੋ. ਗੁਰਵਿੰਦਰ ਸਿੰਘ, ਪ੍ਰੋ. ਰਸ਼ਮੀ, ਪ੍ਰੋ. ਰਵਿੰਦਰ ਕੌਰ ਦੇ ਯਤਨਾਂ ਦੀ ਸ਼ਲਾਘਾ ਕੀਤੀ।