ਸਨੈਚਿੰਗ ਤੇ ਲੁੱਟ-ਖੋਹ ਨੂੰ ਠੱਲ੍ਹ ਪਾਉਣ ਲਈ ਟਰੈਫ਼ਿਕ ਪੁਲਿਸ ਸਖ਼ਤ
ਖਮਾਣੋਂ, 10 ਸਤੰਬਰ (ਜੋਗਿੰਦਰ ਪਾਲ)- ਖਮਾਣੋਂ ਸ਼ਹਿਰ ਤੇ ਇਲਾਕੇ ਵਿਚ ਸਨੈਚਿੰਗ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਂਣ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਨਕੇਲ ਕੱਸਣ ਲਈ ਟਰੈਫ਼ਿਕ ਪੁਲਿਸ ਵਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਟਰੈਫ਼ਿਕ ਇੰਚਾਰਜ ਖਮਾਣੋਂ ਵਰਿੰਦਰਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ।
ਖਮਾਣੋਂ, 10 ਸਤੰਬਰ (ਜੋਗਿੰਦਰ ਪਾਲ)- ਖਮਾਣੋਂ ਸ਼ਹਿਰ ਤੇ ਇਲਾਕੇ ਵਿਚ ਸਨੈਚਿੰਗ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਂਣ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਨਕੇਲ ਕੱਸਣ ਲਈ ਟਰੈਫ਼ਿਕ ਪੁਲਿਸ ਵਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਟਰੈਫ਼ਿਕ ਇੰਚਾਰਜ ਖਮਾਣੋਂ ਵਰਿੰਦਰਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਚੈਕਿੰਗ ਦੌਰਾਨ ਬਿਨਾਂ ਨੰਬਰ ਪਲੇਟਾਂ ਦੇ ਚੱਲ ਰਹੇ ਮੋਟਰਸਾਈਕਲਾਂ ਦੇ ਚਲਾਨ ਕੀਤੇ ਗਏ, ਜਦਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਈ ਮੋਟਰਸਾਈਕਲਾਂ ਨੂੰ ਬਾਂਡ ਕੀਤਾ ਗਿਆ। ਉਨ੍ਹਾਂ ਵਲੋਂ ਵਾਹਨਾਂ ਦੇ ਕਾਗ਼ਜ਼ਾਤ, ਨੰਬਰ ਪਲੇਟਾਂ ਅਤੇ ਹੋਰ ਲੋੜੀਂਦੇ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ ਗਈ ਅਤੇ ਇਸ ਦੌਰਾਨ ਨੌਜਵਾਨਾਂ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਨਾ ਕਰਨ ਅਤੇ ਵਾਹਨਾਂ ਨੂੰ ਪੂਰੇ ਦਸਤਾਵੇਜ਼ਾਂ ਤੇ ਨੰਬਰ ਪਲੇਟਾਂ ਸਮੇਤ ਚਲਾਉਣ ਲਈ ਜਾਗਰੂਕ ਵੀ ਕੀਤਾ ਗਿਆ। ਟਰੈਫ਼ਿਕ ਇੰਚਾਰਜ ਵਰਿੰਦਰਜੀਤ ਸਿੰਘ ਨਾਗਰਾ ਨੇ ਕਿਹਾ ਕਿ ਅਪਰਾਧਿਕ ਵਾਰਦਾਤਾਂ ਨੂੰ ਰੋਕਣ ਲਈ ਵਾਹਨਾਂ ਦੀ ਚੈਕਿੰਗ ਲਗਾਤਾਰ ਜਾਰੀ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਪੁਲਿਸ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਵਾਹਨ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਟਰੈਫ਼ਿਕ ਮੁਲਾਜ਼ਮ ਨਵਜੋਤ ਸਿੰਘ ਔਲਖ ਵੀ ਹਾਜ਼ਰ ਸਨ।