11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਕਿਸਾਨਾਂ ਨੂੰ ਟਿਊਬਵੈੱਲਾਂ ਲਈ ਅੱਠ ਘੰਟੇ ਬਿਜਲੀ ਦੇਣ ਦਾ ਦਾਅਵਾ ਖੋਖਲਾ- ਰਾਜੂ ਖੰਨਾ

ਮੰਡੀ ਗੋਬਿੰਦਗੜ੍ਹ, 10 ਸਤੰਬਰ (ਇਕਬਾਲਦੀਪ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪੰਜਾਬ ਸਰਕਾਰ ਵਲੋਂ ਅਮਲੋਹ ਹਲਕੇ ਵਿਚ ਬਿਜਲੀ ਸਪਲਾਈ ਦੇ ਮਾੜੇ ਪ੍ਰਬੰਧਾਂ ’ਤੇ ਸਖ਼ਤ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਟਿਊਬਵੈੱਲਾਂ ਲਈ ਅੱਠ ਤੋਂ ਦਸ ਘੰਟੇ ਬਿਜਲੀ ਦੇਣ ਦੇ ਕੀਤੇ ਜਾ ਰਹੇ ਦਾਅਵੇ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹਨ। ਰਾਜੂ ਖੰਨਾ ਨੇ ਕਿਹਾ ਕਿ ਅਮਲੋਹ ਹਲਕੇ ਦੇ ਕਿਸਾਨਾਂ ਨੂੰ ਟਿਊਬਵੈੱਲਾਂ ਲਈ ਮਸਾਂ ਇਕ-ਦੋ ਘੰਟੇ ਬਿਜਲੀ ਮਿਲ ਰਹੀ ਹੈ ਅਤੇ ਲੰਮੇ-ਲੰਮੇ ਬਿਜਲੀ ਕੱਟਾਂ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਮੰਡੀ ਗੋਬਿੰਦਗੜ੍ਹ, 10 ਸਤੰਬਰ (ਇਕਬਾਲਦੀਪ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪੰਜਾਬ ਸਰਕਾਰ ਵਲੋਂ ਅਮਲੋਹ ਹਲਕੇ ਵਿਚ ਬਿਜਲੀ ਸਪਲਾਈ ਦੇ ਮਾੜੇ ਪ੍ਰਬੰਧਾਂ ’ਤੇ ਸਖ਼ਤ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਟਿਊਬਵੈੱਲਾਂ ਲਈ ਅੱਠ ਤੋਂ ਦਸ ਘੰਟੇ ਬਿਜਲੀ ਦੇਣ ਦੇ ਕੀਤੇ ਜਾ ਰਹੇ ਦਾਅਵੇ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹਨ। ਰਾਜੂ ਖੰਨਾ ਨੇ ਕਿਹਾ ਕਿ ਅਮਲੋਹ ਹਲਕੇ ਦੇ ਕਿਸਾਨਾਂ ਨੂੰ ਟਿਊਬਵੈੱਲਾਂ ਲਈ ਮਸਾਂ ਇਕ-ਦੋ ਘੰਟੇ ਬਿਜਲੀ ਮਿਲ ਰਹੀ ਹੈ ਅਤੇ ਲੰਮੇ-ਲੰਮੇ ਬਿਜਲੀ ਕੱਟਾਂ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਨੂੰ ਇਸ ਸਮੇਂ ਨਿਯਮਤ ਪਾਣੀ ਦੀ ਲੋੜ ਹੈ, ਪਰ ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨ ਬੇਹੱਦ ਨਿਰਾਸ਼ ਅਤੇ ਪ੍ਰੇਸ਼ਾਨ ਹਨ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਸ਼ਮਸਪੁਰ ਗਰਿੱਡ ਤੋਂ ਚੱਲਦੇ ਫੀਡਰ ਰਾਜਗੜ੍ਹ ਛੰਨਾ, ਸ਼ਮਸਪੁਰ ਫੀਡਰ ਤੇ ਲੱਖਾ ਸਿੰਘ ਵਾਲਾ ਫੀਡਰ ਦੀ ਮਾੜੀ ਬਿਜਲੀ ਸਪਲਾਈ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਫੀਡਰਾਂ ਨਾਲ ਜੁੜੇ ਕਿਸਾਨਾਂ ਨੂੰ ਨਿਰੰਤਰ ਬਿਜਲੀ ਨਾ ਮਿਲਣ ਕਾਰਨ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਾਜੂ ਖੰਨਾ ਨੇ ਕਿਹਾ ਕਿ ਸਿਰਫ਼ ਕਿਸਾਨ ਹੀ ਨਹੀਂ, ਸਗੋਂ ਅਮਲੋਹ ਸ਼ਹਿਰ ਅਤੇ ਪਿੰਡਾਂ ਵਿਚ ਘਰੇਲੂ ਬਿਜਲੀ ਸਪਲਾਈ ਦਾ ਵੀ ਬਹੁਤ ਮਾੜਾ ਹਾਲ ਹੈ। ਲੰਮੇ-ਲੰਮੇ ਬਿਜਲੀ ਕੱਟਾਂ ਕਾਰਨ ਆਮ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਪ੍ਰਭਾਵਿਤ ਹੋ ਰਹੀ ਹੈ। ਬੱਚਿਆਂ ਦੇ ਪੇਪਰਾਂ ਅਤੇ ਟੈੱਸਟ ਚੱਲ ਰਹੇ ਹਨ, ਜਿਸ ਕਾਰਨ ਉਨ੍ਹਾਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਰਾਜੂ ਖੰਨਾ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਤੋਂ ਜਲਦ ਬਿਜਲੀ ਸਪਲਾਈ ਦੀ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ, ਆਮ ਲੋਕਾਂ ਅਤੇ ਵਪਾਰੀਆਂ ਨੂੰ ਨਾਲ ਲੈ ਕੇ ਬਿਜਲੀ ਗਰਿੱਡ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਘਿਰਾਓ ਤੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਸਬੰਧਿਤ ਵਿਭਾਗ ਦੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਵਿਮਲ ਗੁਪਤਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਬਣੇ ਅਗਲੀ ਖ਼ਬਰ ਸਨੈਚਿੰਗ ਤੇ ਲੁੱਟ-ਖੋਹ ਨੂੰ ਠੱਲ੍ਹ ਪਾਉਣ ਲਈ ਟਰੈਫ਼ਿਕ ਪੁਲਿਸ ਸਖ਼ਤ
Ad Position 24