11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਵਿਮਲ ਗੁਪਤਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਬਣੇ

ਮੰਡੀ ਗੋਬਿੰਦਗੜ੍ਹ, 10 ਸਤੰਬਰ (ਇਕਬਾਲਦੀਪ ਸੰਧੂ)- ਕਾਂਗਰਸ ਪਾਰਟੀ ਦੇ ਪੁਰਾਣੇ ਤੇ ਮਿਹਨਤੀ ਵਰਕਰ ਵਿਮਲ ਗੁਪਤਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਮੌਜੂਦਗੀ ਵਿਚ ਵਿਮਲ ਗੁਪਤਾ ਨੂੰ ਨਿਯੁਕਤੀ ਪੱਤਰ ਸੌਂਪਿਆ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਮੰਡੀ ਗੋਬਿੰਦਗੜ੍ਹ, 10 ਸਤੰਬਰ (ਇਕਬਾਲਦੀਪ ਸੰਧੂ)- ਕਾਂਗਰਸ ਪਾਰਟੀ ਦੇ ਪੁਰਾਣੇ ਤੇ ਮਿਹਨਤੀ ਵਰਕਰ ਵਿਮਲ ਗੁਪਤਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਮੌਜੂਦਗੀ ਵਿਚ ਵਿਮਲ ਗੁਪਤਾ ਨੂੰ ਨਿਯੁਕਤੀ ਪੱਤਰ ਸੌਂਪਿਆ। ਇਸ ਮੌਕੇ ਸੁਰਿੰਦਰ ਸਿੰਘ ਰਾਮਗੜ੍ਹ ਤੇ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਵਿਮਲ ਗੁਪਤਾ ਮੁੱਢ ਤੋਂ ਹੀ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ ਤੇ ਉਨ੍ਹਾਂ ਨੇ ਪਾਰਟੀ ਦੀ ਮਜ਼ਬੂਤੀ ਤੇ ਤਰੱਕੀ ਲਈ ਹਮੇਸ਼ਾ ਮਿਹਨਤ ਅਤੇ ਤਨਦੇਹੀ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਮਿਹਨਤੀ ਅਤੇ ਵਫ਼ਾਦਾਰ ਵਰਕਰਾਂ ਦੀ ਹਮੇਸ਼ਾ ਕਦਰ ਕਰਦੀ ਹੈ ਅਤੇ ਵਿਮਲ ਗੁਪਤਾ ਨੂੰ ਇਹ ਜ਼ਿੰਮੇਵਾਰੀ ਸੌਂਪਣਾ ਪਾਰਟੀ ਲਈ ਵੀ ਮਾਣ ਵਾਲੀ ਗੱਲ ਹੈ। ਨਵ-ਨਿਯੁਕਤ ਸੀਨੀਅਰ ਮੀਤ ਪ੍ਰਧਾਨ ਵਿਮਲ ਗੁਪਤਾ ਨੇ ਆਪਣੀ ਨਿਯੁਕਤੀ ਲਈ ਸਾਬਕਾ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ, ਪੀਪੀਸੀ ਮੈਂਬਰ ਹਰਿੰਦਰ ਸਿੰਘ ਭਾਂਬਰੀ, ਬਲਾਕ ਕਾਂਗਰਸ ਗੋਬਿੰਦਗੜ੍ਹ ਦੇ ਪ੍ਰਧਾਨ ਸੰਜੀਵ ਦੱਤਾ ਅਤੇ ਸੀਨੀਅਰ ਮੀਤ ਪ੍ਰਧਾਨ ਅਰਵਿੰਦ ਸਿੰਗਲਾ ਬੌਬੀ ਦਾ ਦਿਲੋਂ ਧੰਨਵਾਦ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਮਲ ਗੁਪਤਾ ਨੇ ਦੱਸਿਆ ਕਿ ਉਹ 18 ਸਾਲ ਦੀ ਉਮਰ ਤੋਂ ਹੀ ਕਾਂਗਰਸ ਪਾਰਟੀ ਨਾਲ ਜੁੜ ਗਏ ਸਨ ਜਦਕਿ ਉਨ੍ਹਾਂ ਦਾ ਪੂਰਾ ਪਰਿਵਾਰ ਮੁਢ ਤੋਂ ਹੀ ਕਾਂਗਰਸ ਨਾਲ ਜੁੜਿਆ ਹੋਇਆ ਹੈ। ਇਸ ਮੌਕੇ ਕਮਲਜੀਤ ਸਿੰਘ ਸੋਮਾ, ਭੁਪਿੰਦਰ ਸੰਧੂ ਜੱਸੜਾਂ, ਰਾਮ ਪ੍ਰਕਾਸ਼ ਚੋਪੜਾ, ਦਿਨੇਸ਼ ਸਿੰਘੀ, ਰਜਿੰਦਰ ਬਿੱਟੂ ਸਾਬਕਾ ਕੌਂਸਲਰ, ਸ਼ਿਵ ਸ਼ਰਮਾ ਅਤੇ ਨਵਦੀਪ ਸਿੰਘ ਨਵੀ ਸਮੇਤ ਹੋਰ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਨਾਜ ਮੰਡੀ ਅਮਲੋਹ ਵਿਖੇ 15 ਨੂੰ ਹੋਣ ਵਾਲੇ ਡਰੋਨ ਸ਼ੋਅ ’ਚ ਲੋਕ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ- ਹਰਵੀਰ ਕੌਰ ਅਗਲੀ ਖ਼ਬਰ ਕਿਸਾਨਾਂ ਨੂੰ ਟਿਊਬਵੈੱਲਾਂ ਲਈ ਅੱਠ ਘੰਟੇ ਬਿਜਲੀ ਦੇਣ ਦਾ ਦਾਅਵਾ ਖੋਖਲਾ- ਰਾਜੂ ਖੰਨਾ
Ad Position 24