11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਅਨਾਜ ਮੰਡੀ ਅਮਲੋਹ ਵਿਖੇ 15 ਨੂੰ ਹੋਣ ਵਾਲੇ ਡਰੋਨ ਸ਼ੋਅ ’ਚ ਲੋਕ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ- ਹਰਵੀਰ ਕੌਰ

ਅਮਲੋਹ, 10 ਸਤੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਨ ਸਭਾ ਹਲਕਾ ਅਮਲੋਹ ਵਿਚ 15 ਸਤੰਬਰ ਨੂੰ ਅਨਾਜ ਮੰਡੀ ਵਿਖੇ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਅਮਲੋਹ, 10 ਸਤੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਨ ਸਭਾ ਹਲਕਾ ਅਮਲੋਹ ਵਿਚ 15 ਸਤੰਬਰ ਨੂੰ ਅਨਾਜ ਮੰਡੀ ਵਿਖੇ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਐਸ. ਡੀ. ਐਮ. ਅਮਲੋਹ ਹਰਵੀਰ ਕੌਰ ਨੇ ਦੱਸਿਆ ਕਿ ਲਗਪਗ 500 ਡਰੋਨ ਇਕੋ ਸਮੇਂ ਅਸਮਾਨ ਵਿਚ ਉੱਡ ਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਮਹਾਨ ਸਿੱਖਿਆਵਾਂ ’ਤੇ ਆਧਾਰਿਤ ਆਕਰਸ਼ਕ ਪੇਸ਼ਕਾਰੀ ਦੇਣਗੇ। ਉਨ੍ਹਾਂ ਦੱਸਿਆ ਕਿ ਇਹ ਸ਼ੋਅ 15 ਸਤੰਬਰ ਨੂੰ ਸ਼ਾਮ 6 ਵਜੇ ਆਰੰਭ ਕੀਤਾ ਜਾਵੇਗਾ, ਤਾਂ ਜੋ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਭਾਈਚਾਰਕ ਸਾਂਝ, ਸਮਾਨਤਾ ਅਤੇ ਮਨੁੱਖਤਾ ਦੀ ਭਲਾਈ ਦੇ ਸੰਦੇਸ਼ ਨਾਲ ਜੋੜਿਆ ਜਾ ਸਕੇ। ਐਸ. ਡੀ. ਐਮ. ਨੇ ਦੱਸਿਆ ਕਿ ਡਰੋਨ ਸ਼ੋਅ ਦੌਰਾਨ ਸੁਰੱਖਿਆ, ਆਵਾਜਾਈ ਪ੍ਰਬੰਧਾਂ ਅਤੇ ਵਾਹਨਾਂ ਦੀ ਪਾਰਕਿੰਗ , ਲੋਕਾਂ ਲਈ ਪੀਣ ਵਾਲੇ ਸਾਫ਼ ਪਾਣੀ ਦਾ ਪ੍ਰਬੰਧ, ਬੈਠਣ ਵਿਵਸਥਾ, ਅਨਾਜ ਮੰਡੀ ਦੀ ਸਾਫ਼ ਸਫ਼ਾਈ, ਬਿਜਲੀ ਦੀ ਨਿਰਵਿਘਨ ਸਪਲਾਈ ਆਦਿ ਦੇ ਲਈ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਸ ਡਰੋਨ ਸ਼ੋਅ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਗੁਰੂ ਰਵਿਦਾਸ ਮਹਾਰਾਜ ਦੀ ਜੀਵਨੀ ਤੋਂ ਸਿੱਖਿਆ ਲੈਣ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ’ਚ ਔਰਤਾਂ ਨੂੰ ਸਤਿਕਾਰ ਤੇ ਸਨਮਾਨ ਦਿੱਤਾ ਜਾਂਦਾ ਹੈ- ਰਵਿੰਦਰ ਕੌਰ ਭੁੱਟਾ ਅਗਲੀ ਖ਼ਬਰ ਵਿਮਲ ਗੁਪਤਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਬਣੇ
Ad Position 24