11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸ਼੍ਰੋਮਣੀ ਅਕਾਲੀ ਦਲ (ਬ) ’ਚ ਔਰਤਾਂ ਨੂੰ ਸਤਿਕਾਰ ਤੇ ਸਨਮਾਨ ਦਿੱਤਾ ਜਾਂਦਾ ਹੈ- ਰਵਿੰਦਰ ਕੌਰ ਭੁੱਟਾ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਇਸਤਰੀ ਵਿੰਗ ਦੀ ਮੀਟਿੰਗ ਸਰਹਿੰਦ ਵਿਖੇ ਸ਼ਹਿਰੀ ਪ੍ਰਧਾਨ ਬੀਬੀ ਹਰਵਿੰਦਰ ਕੌਰ ਖ਼ਾਲਸਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਪਤਨੀ ਰਵਿੰਦਰ ਕੌਰ ਭੁੱਟਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਇਸਤਰੀ ਵਿੰਗ ਦੀ ਪ੍ਰਧਾਨ ਹਰਵਿੰਦਰ ਕੌਰ ਖ਼ਾਲਸਾ ਵਲੋਂ ਸਰਹਿੰਦ ਦੇ ਵਾਰਡ ਨੰਬਰ 20 ਤੋਂ ਪਰਵੀਨ ਕੌਰ ਨੂੰ ਇਸਤਰੀ ਅਕਾਲੀ ਦਲ ਦਾ ਮੀਤ ਪ੍ਰਧਾਨ, ਵਾਰਡ ਨੰਬਰ 21 ਤੋਂ ਨੀਲਮ ਕੌਰ ਨੂੰ ਮੀਤ ਪ੍ਰਧਾਨ ਤੇ ਵਾਰਡ ਨੰਬਰ 23 ਤੋਂ ਬਬਲਪ੍ਰੀਤ ਕੌਰ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਇਸਤਰੀ ਵਿੰਗ ਦੀ ਮੀਟਿੰਗ ਸਰਹਿੰਦ ਵਿਖੇ ਸ਼ਹਿਰੀ ਪ੍ਰਧਾਨ ਬੀਬੀ ਹਰਵਿੰਦਰ ਕੌਰ ਖ਼ਾਲਸਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਪਤਨੀ ਰਵਿੰਦਰ ਕੌਰ ਭੁੱਟਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਇਸਤਰੀ ਵਿੰਗ ਦੀ ਪ੍ਰਧਾਨ ਹਰਵਿੰਦਰ ਕੌਰ ਖ਼ਾਲਸਾ ਵਲੋਂ ਸਰਹਿੰਦ ਦੇ ਵਾਰਡ ਨੰਬਰ 20 ਤੋਂ ਪਰਵੀਨ ਕੌਰ ਨੂੰ ਇਸਤਰੀ ਅਕਾਲੀ ਦਲ ਦਾ ਮੀਤ ਪ੍ਰਧਾਨ, ਵਾਰਡ ਨੰਬਰ 21 ਤੋਂ ਨੀਲਮ ਕੌਰ ਨੂੰ ਮੀਤ ਪ੍ਰਧਾਨ ਤੇ ਵਾਰਡ ਨੰਬਰ 23 ਤੋਂ ਬਬਲਪ੍ਰੀਤ ਕੌਰ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ। ਨਵ ਨਿਯੁਕਤ ਅਹੁਦੇਦਾਰਾਂ ਨੂੰ ਬੀਬੀ ਭੁੱਟਾ ਨੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ। ਇਸ ਮੌਕੇ ਬੀਬੀ ਭੁੱਟਾ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਔਰਤਾਂ ਦੀ ਅਹਿਮ ਭੂਮਿਕਾ ਰਹੇਗੀ ਅਤੇ ਪਾਰਟੀ ਦੀ ਮਜ਼ਬੂਤੀ ਵਾਸਤੇ ਔਰਤਾਂ ਆਪਣੇ ਨਾਲ ਸ਼ਹਿਰਾਂ ਤੇ ਪਿੰਡਾਂ ਦੀਆਂ ਔਰਤਾਂ ਨੂੰ ਨਾਲ ਲੈ ਕੇ ‘ਆਪ’ ਸਰਕਾਰ ਦੀਆਂ ਵਧੀਕੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਨੇ ਹਮੇਸ਼ਾ ਔਰਤਾਂ ਨੂੰ ਪਾਰਟੀ ਵਿਚ ਉੱਚ ਅਹੁਦੇ ਦੇ ਕੇ ਬਣਦਾ ਮਾਣ-ਸਨਮਾਨ ਦਿੱਤਾ ਹੈ। ਇਸ ਮੌਕੇ ਬੀਬੀ ਹਰਭਜਨ ਕੌਰ ਹਲਕਾ ਪ੍ਰਧਾਨ ਇਸਤਰੀ ਵਿੰਗ ਨੇ ਕਿਹਾ ਕਿ ਸ਼ਹਿਰ ਦੇ ਹਰ ਵਾਰਡ ਅਤੇ ਪਿੰਡਾਂ ਵਿਚ ਬੀਬੀਆਂ ਦੀਆਂ ਕਮੇਟੀਆਂ ਬਣਾ ਕੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਮੌਕੇ ਅਮਰਜੀਤ ਕੌਰ ਸੀਨੀਅਰ ਮੀਤ ਪ੍ਰਧਾਨ ਅਤੇ ਤਰੁਣ ਕੁਮਾਰੀ ਮੀਤ ਪ੍ਰਧਾਨ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਮੌਕੇ ਗੁਰਵਿੰਦਰ ਕੌਰ ਸਾਨੀਆ, ਪ੍ਰੀਤ ਕੌਰ, ਬਲਪ੍ਰੀਤ ਕੌਰ, ਮੰਜੂ ਬਾਲਾ, ਪਰਵੀਨ ਕੌਰ, ਮਨਪ੍ਰੀਤ ਕੌਰ, ਇੰਦਰਜੀਤ ਕੌਰ, ਪੂਨਮ, ਨੀਲਮ ਕੌਰ, ਜਸਲੀਨ ਕੌਰ, ਮਨੂ, ਕੁਲਦੀਪ ਕੌਰ, ਤਰਲੋਚਨ ਕੌਰ, ਰਜਿੰਦਰ ਕੌਰ, ਗਗਨਦੀਪ ਕੌਰ, ਨੀਤੂ ਦੇਵੀ ਤੇ ਡਿੰਪਲ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਰਿੰਦਰ ਬਿੱਟੂ ਨੇ ਅਨੁਸੂਚਿਤ ਜਾਤੀ ਮੋਰਚਾ ਦੇ ਸੂਬਾ ਪ੍ਰਧਾਨ ਸ਼ੀਤਲ ਅੰਗੂਰਾਲ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਅਨਾਜ ਮੰਡੀ ਅਮਲੋਹ ਵਿਖੇ 15 ਨੂੰ ਹੋਣ ਵਾਲੇ ਡਰੋਨ ਸ਼ੋਅ ’ਚ ਲੋਕ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ- ਹਰਵੀਰ ਕੌਰ
Ad Position 24