11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਡਾ. ਅੰਬੇਦਕਰ ਦੇ ਨਾਂਅ ’ਤੇ ਸਿਆਸਤ ਕਰਨ ਵਾਲੀ ‘ਆਪ’ ਸਰਕਾਰ ਉਨ੍ਹਾਂ ਦੇ ਸਨਮਾਨ ਦੀ ਰਾਖੀ ਕਰਨ ’ਚ ਨਾਕਾਮ- ਸੰਦੀਪ ਸਿੰਘ ਬਲ

ਮੰਡੀ ਗੋਬਿੰਦਗੜ੍ਹ, 10 ਸਤੰਬਰ (ਇਕਬਾਲਦੀਪ ਸੰਧੂ)- ਲੁਧਿਆਣਾ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਮੰਡੀ ਗੋਬਿੰਦਗੜ੍ਹ, 10 ਸਤੰਬਰ (ਇਕਬਾਲਦੀਪ ਸੰਧੂ)- ਲੁਧਿਆਣਾ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਦੇ ਬੁੱਤ ਨਾਲ ਕੀਤੀ ਗਈ ਬੇਅਦਬੀ ਦੀ ਘਟਨਾ ਦੀ ਭਾਜਪਾ ਆਗੂ ਸੰਦੀਪ ਸਿੰਘ ਬਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਸਮਾਨਤਾ, ਸਮਾਜਿਕ ਨਿਆਂ ਅਤੇ ਸੰਵਿਧਾਨਕ ਹੱਕਾਂ ਦੇ ਸਭ ਤੋਂ ਵੱਡੇ ਪ੍ਰਤੀਕ ਹਨ ਅਤੇ ਉਨ੍ਹਾਂ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੀ ਅਜਿਹੀ ਹਰਕਤ ਪੂਰੇ ਦੇਸ਼ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨੇ ਹਮੇਸ਼ਾ ਬਾਬਾ ਸਾਹਿਬ ਡਾ. ਅੰਬੇਦਕਰ ਜੀ ਦੇ ਵਿਚਾਰਾਂ, ਉਨ੍ਹਾਂ ਦੇ ਯੋਗਦਾਨ ਅਤੇ ਸੰਵਿਧਾਨਕ ਮੁੱਲਾਂ ਨੂੰ ਸਰਵਉੱਚ ਸਨਮਾਨ ਦਿੱਤਾ ਹੈ। ਬਲ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਤੁਰੰਤ ਅਤੇ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਸਨਮਾਨ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਨਾ ਸਿਰਫ਼ ਨਿੰਦਣਯੋਗ ਹੈ, ਸਗੋਂ ਸਮਾਜਿਕ ਸਦਭਾਵਨਾ ਲਈ ਵੀ ਘਾਤਕ ਹੈ। ਡਾ. ਅੰਬੇਦਕਰ ਜੀ ਦਾ ਸਨਮਾਨ ਸਾਡੇ ਸੰਵਿਧਾਨ, ਸਮਾਨਤਾ ਤੇ ਸਮਾਜਿਕ ਨਿਆਂ ਦਾ ਸਨਮਾਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਬਾਬਾ ਸਾਹਿਬ ਦੇ ਵਿਚਾਰਾਂ ਨੂੰ ਜਨ-ਜਨ ਤੱਕ ਪਹੁੰਚਾਉਣ ਤੇ ਉਨ੍ਹਾਂ ਦੇ ਸੁਪਨਿਆਂ ਦੇ ਭਾਰਤ ਦੇ ਨਿਰਮਾਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਦਰਸ਼ਨ ਸਿੰਘ ਬੱਬੀ, ਰਵਿੰਦਰ ਸਿੰਘ ਪਦਮ, ਲਾਲ ਸਿੰਘ ਲਾਲੀ, ਰਜੇਸ਼ ਭਾਟੀਆ ਅਮਰਿੰਦਰ ਮਾਕਨ ਤੇ ਜਸਵੰਤ ਸਿੰਘ ਸੌਂਟੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 2027 ’ ਚ ਪੰਜਾਬ ਦੇ ਲੋਕ ‘ਆਪ’ ਦੀ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨਗੇ- ਦੀਵਾ, ਰਾਮਗੜ੍ਹ, ਬੈਣੀ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ ਵਿੱਦਿਅਕ ਦੌਰਾ
Ad Position 24