11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

2027 ’ ਚ ਪੰਜਾਬ ਦੇ ਲੋਕ ‘ਆਪ’ ਦੀ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨਗੇ- ਦੀਵਾ, ਰਾਮਗੜ੍ਹ, ਬੈਣੀ

ਅਮਲੋਹ, 10 ਸਤੰਬਰ (ਕੇਵਲ ਸਿੰਘ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸੂਬੇ ਦੇ ਲੋਕਾਂ ਦਾ ਮੋਹ ਭੰਗ ਹੋ ਚੁੱਕਿਆ ਹੈ। ਸਰਕਾਰ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕਈ ਵਾਅਦੇ ਕੀਤੇ ਸਨ, ਪਰ ਇਨ੍ਹਾਂ ਵਿਚੋਂ ਬਹੁਤ ਸਾਰੇ ਵਾਅਦੇ ਹਾਲੇ ਤੱਕ ਪੂਰੇ ਨਹੀਂ ਹੋਏ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਅਮਲੋਹ, 10 ਸਤੰਬਰ (ਕੇਵਲ ਸਿੰਘ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸੂਬੇ ਦੇ ਲੋਕਾਂ ਦਾ ਮੋਹ ਭੰਗ ਹੋ ਚੁੱਕਿਆ ਹੈ। ਸਰਕਾਰ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕਈ ਵਾਅਦੇ ਕੀਤੇ ਸਨ, ਪਰ ਇਨ੍ਹਾਂ ਵਿਚੋਂ ਬਹੁਤ ਸਾਰੇ ਵਾਅਦੇ ਹਾਲੇ ਤੱਕ ਪੂਰੇ ਨਹੀਂ ਹੋਏ। ਇਸ ਕਾਰਨ ਲੋਕਾਂ ਵਿਚ ਸਰਕਾਰ ਪ੍ਰਤੀ ਨਿਰਾਸ਼ਾ ਪਾਈ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਸਰਕਲ ਬੁੱਗਾ ਦੇ ਪ੍ਰਧਾਨ ਹਰਿੰਦਰ ਸਿੰਘ ਦੀਵਾ, ਜਥੇ. ਸੁਖਦੇਵ ਸਿੰਘ ਬੈਣੀ ਤੇ ਸੀਨੀਅਰ ਆਗੂ ਗੁਰਮੀਤ ਸਿੰਘ ਰਾਮਗੜ੍ਹ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਵੀ ਚਿੰਤਾਜਨਕ ਬਣੀ ਹੋਈ ਹੈ। ਲੋਕ ਆਪਣੇ ਆਪ ਨੂੰ ਅਸੁਰੱਖਿਅਤ ਅਤੇ ਠਗਿਆ ਹੋਇਆ ਮਹਿਸੂਸ ਕਰ ਰਹੇ ਹਨ। ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਸਿਰਫ਼ ਦਾਅਵੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਨੂੰ ਨੇੜਿਉਂ ਦੇਖ ਰਹੇ ਹਨ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਦਾ ਜਵਾਬ ਦੇਣਗੇ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਚੋਣਾਂ ਵਿਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਬਾਹਰ ਕਰਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਉਣ ਦਾ ਮੌਕਾ ਦੇਣਗੇ।
Ad Position 22
No active advertisement
ਪਿਛਲੀ ਖ਼ਬਰ ਇੰਦਰਪ੍ਰੀਤ ਸਿੰਘ ਧਾਲੀਵਾਲ ‘ਆਪ’ ਛੱਡ ਕੇ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਿਲ ਅਗਲੀ ਖ਼ਬਰ ਡਾ. ਅੰਬੇਦਕਰ ਦੇ ਨਾਂਅ ’ਤੇ ਸਿਆਸਤ ਕਰਨ ਵਾਲੀ ‘ਆਪ’ ਸਰਕਾਰ ਉਨ੍ਹਾਂ ਦੇ ਸਨਮਾਨ ਦੀ ਰਾਖੀ ਕਰਨ ’ਚ ਨਾਕਾਮ- ਸੰਦੀਪ ਸਿੰਘ ਬ...
Ad Position 24