12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੀਆਂ ਚੋਣਾਂ ’ਚ ਦੋਵੇਂ ਧੜਿਆਂ ਦੇ 3-3 ਉਮੀਦਵਾਰ ਰਹੇ ਜੇਤੂ

ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਬਲਜਿੰਦਰ ਸਿੰਘ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੀਆਂ ਚੋਣਾਂ ਲਈ ਅੱਜ ਪਈਆਂ ਵੋਟਾਂ ਦੇ ਐਲਾਨੇ ਨਤੀਜੇ ਵਿਚ ਪ੍ਰਧਾਨਗੀ ਪਦ ਦੇ ਉਮੀਦਵਾਰ ਐਡਵੋਕੇਟ ਇੰਦਰਜੀਤ ਸਿੰਘ ਸਾਊ ਨੇ 343 ਵੋਟਾਂ ਪ੍ਰਾਪਤ ਕਰਕੇ ਆਪਣੇ ਵਿਰੋਧੀ ਉਮੀਦਵਾਰ ਐਡਵੋਕੇਟ ਰਾਜਵੀਰ ਸਿੰਘ ਗਰੇਵਾਲ ਨੂੰ 6 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਜਿੱਤ ਹਾਸਿਲ ਕਰ ਲਈ ਹੈ। ਇਨ੍ਹਾਂ ਚੋਣਾਂ ਵਿਚ ਸਾਊ ਟੀਮ ਅਤੇ ਗਰੇਵਾਲ ਟੀਮ ਦੇ 3-3 ਉਮੀਦਵਾਰ ਜੇਤੂ ਰਹੇ ਹਨ।

Ad Position 21
repet_subhas-goyals [Copy P29]
ਐਡਵੋਕੇਟ ਇੰਦਰਜੀਤ ਸਿੰਘ ਸਾਊ ਜਿੱਤ ਹਾਸਲ ਕਰਨ ਤੋਂ ਬਾਅਦ ਆਪਣੇ ਸਾਥੀ ਵਕੀਲਾਂ ਸਮੇਤ ਖ਼ੁਸ਼ੀ ਦਾ ਇਜ਼ਹਾਰ ਕਰਦੇ ਹੋਏ। ਤਸਵੀਰ : ਕਰਨ 12-09-2026
ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਬਲਜਿੰਦਰ ਸਿੰਘ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੀਆਂ ਚੋਣਾਂ ਲਈ ਅੱਜ ਪਈਆਂ ਵੋਟਾਂ ਦੇ ਐਲਾਨੇ ਨਤੀਜੇ ਵਿਚ ਪ੍ਰਧਾਨਗੀ ਪਦ ਦੇ ਉਮੀਦਵਾਰ ਐਡਵੋਕੇਟ ਇੰਦਰਜੀਤ ਸਿੰਘ ਸਾਊ ਨੇ 343 ਵੋਟਾਂ ਪ੍ਰਾਪਤ ਕਰਕੇ ਆਪਣੇ ਵਿਰੋਧੀ ਉਮੀਦਵਾਰ ਐਡਵੋਕੇਟ ਰਾਜਵੀਰ ਸਿੰਘ ਗਰੇਵਾਲ ਨੂੰ 6 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਜਿੱਤ ਹਾਸਿਲ ਕਰ ਲਈ ਹੈ। ਇਨ੍ਹਾਂ ਚੋਣਾਂ ਵਿਚ ਸਾਊ ਟੀਮ ਅਤੇ ਗਰੇਵਾਲ ਟੀਮ ਦੇ 3-3 ਉਮੀਦਵਾਰ ਜੇਤੂ ਰਹੇ ਹਨ। ਟੀਮ ਸਾਊ ’ਚੋਂ ਮੀਤ ਪ੍ਰਧਾਨ ਅਹੁਦੇ ਲਈ ਐਡਵੋਕੇਟ ਗੁਰਦੀਪ ਕੌਰ ਵਾਲੀਆ ਨੇ 398 ਵੋਟਾਂ ਹਾਸਿਲ ਕਰਕੇ ਆਪਣੇ ਵਿਰੋਧੀ ਉਮੀਦਵਾਰ ਐਡ. ਰਾਜਿੰਦਰ ਕੌਰ ਹਾਂਡਾ ਨੂੰ 1 21 ਵੋਟਾਂ ਦੇ ਫ਼ਰਕ ਨਾਲ ਮਾਤ ਦਿੱਤੀ ਹੈ। ਇਸੇ ਤਰ੍ਹਾਂ ਟੀਮ ਸਾਊ ’ਚੋਂ ਸੰਯੁਕਤ ਸਕੱਤਰ ਦੇ ਅਹੁਦੇ ਲਈ ਗਗਨਦੀਪ ਸਿੰਘ ਧੀਮਾਨ ਨੇ 348 ਵੋਟਾਂ ਹਾਸਿਲ ਕਰਕੇ ਐਡਵੋਕੇਟ ਗੁਰਪ੍ਰੀਤ ਸਿੰਘ ਗੁਰਨਾ ਨੂੰ 17 ਵੋਟਾਂ ਨਾਲ ਹਰਾ ਕੇ ਜਿੱਤ ਪ੍ਰਾਪਤ ਕਰ ਲਈ ਹੈ। ਜਦੋਂਕਿ ਗਰੇਵਾਲ ਟੀਮ ਦੇ ਸੈਕਟਰੀ ਅਹੁਦੇ ਲਈ ਸੰਦੀਪ ਕੁਮਾਰ ਵਰਮਾ ਨੇ 341 ਵੋਟਾਂ ਹਾਸਿਲ ਕਰਕੇ ਆਪਣੇ ਵਿਰੋਧੀ ਉਮੀਦਵਾਰ ਜਤਿੰਦਰ ਸਿੰਘ ਪੇਸ਼ੀ 7 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਚੋਣ ਜਿੱਤ ਲਈ ਹੈ। ਇਸੇ ਤਰ੍ਹਾਂ ਖ਼ਜ਼ਾਨਚੀ ਅਹੁਦੇ ਲਈ ਰਚਿਤ ਸਿੰਗਲਾ ਨੇ 416 ਵੋਟਾਂ ਹਾਸਿਲ ਕਰਕੇ ਜਤਿਨ ਸ਼ਰਮਾ ਨੂੰ 161 ਵੋਟਾਂ ਨਾਲ ਹਰਾ ਕੇ ਜਿੱਤ ਪ੍ਰਾਪਤ ਕਰ ਲਈ ਹੈ। ਇਸੇ ਤਰ੍ਹਾਂ ਗਰੇਵਾਲ ਟੀਮ ’ਚੋਂ ਲਾਇਬਰੇਰੀ ਇੰਚਾਰਜ ਦੇ ਅਹੁਦੇ ਲਈ ਉਮੀਦਵਾਰ ਸੰਦੀਪ ਕੌਰ ਨੇ 378 ਵੋਟਾਂ ਹਾਸਿਲ ਕਰਕੇ ਸਾਊ ਟੀਮ ਦੀ ਮਨਜੋਤ ਕੌਰ ਨੂੰ 144 ਵੋਟਾਂ ਦਾ ਹਰਾ ਕੇ ਜਿੱਤ ਪ੍ਰਾਪਤ ਕਰ ਲਈ ਹੈ। ਇਸ ਮੌਕੇ ਸਾਬਕਾ ਪ੍ਰਧਾਨ ਤੇਜਿੰਦਰ ਸਿੰਘ ਸਲਾਣਾ, ਪੀ. ਸੀ ਜੋਸ਼ੀ, ਬ੍ਰਿਜ ਮੋਹਨ ਸਿੰਘ, ਵਰਿੰਦਰ ਸਿੰਘ ਢਿੱਲੋਂ, ਤੇਜਿੰਦਰ ਸਿੰਘ ਧੀਮਾਨ, ਭੁਪਿੰਦਰ ਸਿੰਘ ਸੋਢੀ, ਭਾਰਤ ਭੂਸ਼ਣ ਸ਼ਰਮਾ, ਗੁਰਪ੍ਰੀਤ ਸਿੰਘ ਸੈਣੀ, ਪਰਮਿੰਦਰ ਸਿੰਘ, ਗੁਰਦੀਪ ਸਿੰਘ ਬਰਸਾਤੀ, ਪਰਮਿੰਦਰ ਸਿੰਘ ਧਾਲੀਵਾਲ, ਕਮਲਦੀਪ ਸਿੰਘ ਸਮੇਤ ਵਕੀਲਾਂ ਵਲੋਂ ਸਾਊ ਟੀਮ ਨੂੰ ਵਧਾਈ ਦਿੱਤੀ ਗਈ। ਪ੍ਰਾਪਤ ਜਾਣਕਾਰੀ ਮੁਤਾਬਿਕ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੀਆਂ ਚੋਣਾਂ ਵਿਚ ਸਾਊ ਟੀਮ ਦੇ ਪ੍ਰਧਾਨ ਇੰਦਰਜੀਤ ਸਿੰਘ ਸਾਊ, ਮੀਤ ਪ੍ਰਧਾਨ ਗੁਰਦੀਪ ਕੌਰ ਵਾਲੀਆ, ਸੰਯੁਕਤ ਸਕੱਤਰ ਗਗਨਦੀਪ ਸਿੰਘ ਧੀਮਾਨ ਜੇਤੂ ਰਹੇ ਹਨ, ਜਦੋਂਕਿ ਦੂਜੇ ਪਾਸੇ ਗਰੇਵਾਲ ਟੀਮ ’ਚੋਂ ਸੈਕਟਰੀ ਸੰਦੀਪ ਕੁਮਾਰ ਵਰਮਾ, ਖ਼ਜ਼ਾਨਚੀ ਰਚਿਤ ਸਿੰਗਲਾ ਤੇ ਲਾਇਬਰੇਰੀ ਇੰਚਾਰਜ ਸੰਦੀਪ ਕੌਰ ਜੇਤੂ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਦਰਬਾਰਾ ਸਿੰਘ ਗੁਰੂ ਨੇ ਸੰਗਤਾਂ ਨੂੰ ਦਿੱਤੀ ਵਧਾਈ ਅਗਲੀ ਖ਼ਬਰ ਮੰਡੀ ਗੋਬਿੰਦਗੜ੍ਹ ਤੇ ਅਮਲੋਹ ’ਚ ਕਾਸੋ ਆਪ੍ਰੇਸ਼ਨ ਤਹਿਤ ਨਸ਼ਿਆਂ ਵਿਰੁੱਧ ਪੁਲਿਸ ਦੀ ਵੱਡੀ ਕਾਰਵਾਈ
Ad Position 24