12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਮਿਸ਼ਨ ਕਲੀਨ ਪੰਜਾਬ ਤਹਿਤ ਸੜਕਾਂ ਤੇ ਜਨਤਕ ਥਾਵਾਂ ਤੋਂ ਕੂੜਾ ਹਟਾ ਕੇ ਦਿੱਤਾ ਸਵੱਛਤਾ ਦਾ ਸੰਦੇਸ਼

ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਮਨਪ੍ਰੀਤ ਸਿੰਘ)- ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਕਲੀਨ ਪੰਜਾਬ ਦੇ 14ਵੇਂ ਦਿਨ ਨਗਰ ਕੌਂਸਲ ਬਸੀ ਪਠਾਣਾਂ ਵਲੋਂ ਰੇਲਵੇ ਰੋਡ ਤੇ ਨਗਰ ਕੌਂਸਲ ਸਰਹਿੰਦ ਵਲੋਂ ਵਾਰਡ ਨੰ. 2 ਅਤੇ 4 ਵਿਚ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਮਨਪ੍ਰੀਤ ਸਿੰਘ)- ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਕਲੀਨ ਪੰਜਾਬ ਦੇ 14ਵੇਂ ਦਿਨ ਨਗਰ ਕੌਂਸਲ ਬਸੀ ਪਠਾਣਾਂ ਵਲੋਂ ਰੇਲਵੇ ਰੋਡ ਤੇ ਨਗਰ ਕੌਂਸਲ ਸਰਹਿੰਦ ਵਲੋਂ ਵਾਰਡ ਨੰ. 2 ਅਤੇ 4 ਵਿਚ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਸਫ਼ਾਈ ਦੌਰਾਨ ਸੜਕਾਂ ਦੇ ਕਿਨਾਰਿਆਂ ’ਤੇ ਪਏ ਕੂੜੇ-ਕਰਕਟ ਅਤੇ ਹੋਰ ਗੰਦਗੀ ਨੂੰ ਹਟਾ ਕੇ ਇਲਾਕੇ ਨੂੰ ਸਾਫ਼-ਸੁਥਰਾ ਬਣਾਇਆ ਗਿਆ। ਇਸ ਮੌਕੇ ਕੌਂਸਲ ਅਧਿਕਾਰੀਆਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੂੜਾ ਸੜਕਾਂ, ਖ਼ਾਲੀ ਥਾਵਾਂ ਜਾਂ ਜਨਤਕ ਸਥਾਨਾਂ ’ਤੇ ਨਾ ਸੁੱਟਣ ਤੇ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਸਰਕਾਰੀ ਯਤਨਾਂ ਦੇ ਨਾਲ-ਨਾਲ ਲੋਕਾਂ ਦੀ ਸਰਗਰਮ ਭਾਗੀਦਾਰੀ ਵੀ ਬੇਹੱਦ ਜ਼ਰੂਰੀ ਹੈ। ਇਸ ਮੌਕੇ ਪਰਵੀਨ ਕੁਮਾਰੀ, ਅਮਰਦੀਪ ਸਿੰਘ, ਰਾਮਪਾਲ ਸਿੰਘ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੇੜਾ ਬਲਾਕ ਦੇ ਵੱਖ-ਵੱਖ ਸਕੂਲ ਕਲਸਟਰਾਂ ’ਚ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਅਗਲੀ ਖ਼ਬਰ ਬਿਜਲੀ ਸੰਕਟ ਨੂੰ ਲੈ ਕੇ ਕਿਸਾਨਾਂ ਨੇ ਬਿਜਲੀ ਬੋਰਡ ਦੇ ਐਕਸੀਅਨ ਦੇ ਦਫ਼ਤਰ ਦਾ ਕੀਤਾ ਘਿਰਾਓ
Ad Position 24