ਪੁਲਿਸ ਮੁਖੀ ਦੀ ਅਗਵਾਈ ਹੇਠ ਵੱਖ-ਵੱਖ ਇਲਾਕਿਆਂ ’ਚ ਕਾਸੋ ਆਪ੍ਰੇਸ਼ਨ ਚਲਾਇਆ
ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਮਨਪ੍ਰੀਤ ਸਿੰਘ)- ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਨਸ਼ਾ ਤਸਕਰਾਂ ਤੇ ਨਸ਼ਿਆਂ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੀ ਅਗਵਾਈ ਹੇਠ ਸਰਹਿੰਦ ਦੇ ਵੱਖ-ਵੱਖ ਇਲਾਕਿਆਂ ਵਿਚ ਕਾਸੋ ਆਪ੍ਰੇਸ਼ਨ ਤਹਿਤ ਸਰਚ ਅਭਿਆਨ ਚਲਾਇਆ ਗਿਆ।
ਜ਼
ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਕਾਸੋ ਅਪਰੇਸ਼ਨ ਦੌਰਾਨ ਪੁਲਿਸ ਮੁਲਾਜ਼ਮਾਂ ਨੂੰ ਹਦਾਇਤਾਂ ਦਿੰਦੇ ਹੋਏ ਅਤੇ ਪਿੰਡ ਤਰਖਾਣ ਮਾਜਰਾ ਵਿਖੇ ਕਾਸੋ ਸਰਚ ਆਪ੍ਰੇਸ਼ਨ ਦੌਰਾਨ ਪੁਲਿਸ ਪਾਰਟੀ ਨਾਲ ਤਲਾਸ਼ੀ ਦੌਰਾਨ ਦਿਖਾਈ ਦਿੰਦੇ ਜ਼ਿਲ੍ਹਾ ਪੁਲਿਸ ਮੁਖੀ। ਤਸਵੀਰਾਂ: ਕਰਨ
12-09-2026
ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਮਨਪ੍ਰੀਤ ਸਿੰਘ)- ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਨਸ਼ਾ ਤਸਕਰਾਂ ਤੇ ਨਸ਼ਿਆਂ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੀ ਅਗਵਾਈ ਹੇਠ ਸਰਹਿੰਦ ਦੇ ਵੱਖ-ਵੱਖ ਇਲਾਕਿਆਂ ਵਿਚ ਕਾਸੋ ਆਪ੍ਰੇਸ਼ਨ ਤਹਿਤ ਸਰਚ ਅਭਿਆਨ ਚਲਾਇਆ ਗਿਆ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਕਾਸੋ ਆਪ੍ਰੇਸ਼ਨ ਤਹਿਤ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਤੇ ਸਵੇਰ ਤੋਂ ਚੱਲ ਰਹੇ ਇਸ ਆਪ੍ਰੇਸ਼ਨ ਦੌਰਾਨ ਹੁਣ ਤੱਕ ਕਰੀਬ 30 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਦਕਿ ਕਾਰਵਾਈ ਅਜੇ ਜਾਰੀ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪੁੱਛਗਿੱਛ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਲ 2025 ਤੋਂ ਹੁਣ ਤੱਕ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਕਰੀਬ 4000 ਛੋਟੇ-ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ‘ਸੇਫ਼ ਪੰਜਾਬ’ ਮੁਹਿੰਮ ਤਹਿਤ ਲੋਕਾਂ ਵਲੋਂ ਮਿਲੀਆਂ ਕਰੀਬ 1600 ਸੂਚਨਾਵਾਂ ’ਤੇ ਕਾਰਵਾਈ ਕਰਦਿਆਂ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜੀਆਂ ਕਰੀਬ 15 ਜਾਇਦਾਦਾਂ ਨੂੰ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਢਾਹਿਆ ਵੀ ਜਾ ਚੁੱਕਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਪੁਲਿਸ ਵਲੋਂ ਚਲਾਈ ਜਾ ਰਹੀ ਮੁਹਿੰਮ ਵਿਚ ਉਹ ਪੁਲਿਸ ਦਾ ਸਹਿਯੋਗ ਦੇਣ ਤਾਂ ਜੋ ਨਸ਼ੇ ਦੇ ਸੌਦਾਗਰਾਂ ਨੂੰ ਸਲਾਖ਼ਾਂ ਪਿੱਛੇ ਭੇਜ ਨਸ਼ਿਆਂ ਨੂੰ ਠੱਲ੍ਹ ਪਾਈ ਜਾ ਸਕੇ।