12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪੰਜਾਬ ਸਰਕਾਰ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਪੀੜਤਾਂ ਨੂੰ ਇਨਸਾਫ਼ ਦੇਵੇ-ਹਰਵੇਲ ਸਿੰਘ ਮਾਧੋਪੁਰ ਘੱਟ ਗਿਣਤੀ ਤੇ ਦਲਿਤ ਦਲ ਦੀ ਮੀਟਿੰਗ ਵਿਚ ਤਿੰਨ ਅਹਿਮ ਮਤੇ ਪਾਸ ਕੀਤੇ

ਬਸੀ ਪਠਾਣਾਂ, 12 ਸਤੰਬਰ (ਰਾਜਿੰਦਰ ਸ਼ਰਮਾ)-ਘੱਟ ਗਿਣਤੀ ਅਤੇ ਦਲਿਤ ਦਲ ਦੀ ਇਕ ਮੀਟਿੰਗ ਜਥੇਬੰਦੀ ਦੇ ਮੁੱਖ ਦਫ਼ਤਰ ਵਿਖੇ ਜਥੇਬੰਦੀ ਦੇ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਐੱਸ. ਸੀ.

Ad Position 21
repet_subhas-goyals [Copy P29]
ਘੱਟ ਗਿਣਤੀ ਤੇ ਦਲਿਤ ਦਲ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜਥੇਬੰਦੀ ਦੇ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਐੱਸ.ਸੀ.ਵਿੰਗ ਦੇ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨਾਲ ਹੋਰ। ਤਸਵੀਰ: ਰਾਜਿੰਦਰ ਸ਼ਰਮਾ 13-09-2026
ਬਸੀ ਪਠਾਣਾਂ, 12 ਸਤੰਬਰ (ਰਾਜਿੰਦਰ ਸ਼ਰਮਾ)-ਘੱਟ ਗਿਣਤੀ ਅਤੇ ਦਲਿਤ ਦਲ ਦੀ ਇਕ ਮੀਟਿੰਗ ਜਥੇਬੰਦੀ ਦੇ ਮੁੱਖ ਦਫ਼ਤਰ ਵਿਖੇ ਜਥੇਬੰਦੀ ਦੇ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਐੱਸ.ਸੀ.ਵਿੰਗ ਦੇ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਦਲਿਤ ਸਮਾਜ, ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਨਾਲ ਸਬੰਧਿਤ ਮਸਲਿਆਂ ਸਮੇਤ ਦੇਸ਼ ਅਤੇ ਪੰਜਾਬ ਦੇ ਭਖਦੇ ਮੁੱਦਿਆਂ ’ਤੇ ਵਿਸਥਾਰ ਪੂਰਵਕ ਵਿਚਾਰ-ਚਰਚਾ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਵੇਲ ਸਿੰਘ ਮਾਧੋਪੁਰ ਨੇ ਕਿਹਾ ਕਿ ਪੰਜਾਬ ਵਿਚ ਪਿਛਲੇ ਦਿਨਾਂ ਵਿਚ ਵਾਪਰੀਆਂ ਘਟਨਾਵਾਂ ਨੇ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜਿਸ ਪਾਰਟੀ ਨੇ ਪਿਛਲੀਆਂ ਸਰਕਾਰਾਂ ਦੇ ਨੁਮਾਇੰਦਿਆਂ ਤੋਂ ਸਵਾਲ ਪੁੱਛਣ ਲਈ ਪੰਜਾਬ ਦੇ ਲੋਕਾਂ ਨੂੰ ਉਤਸ਼ਾਹਿਤ ਕਰਕੇ ਸੱਤਾ ਹਾਸਲ ਕੀਤੀ ਸੀ, ਅੱਜ ਜਦੋਂ ਲੋਕ ਸਾਢੇ ਚਾਰ ਸਾਲਾਂ ਦੀ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਸਵਾਲ ਪੁੱਛ ਰਹੇ ਹਨ ਤਾਂ ਸਰਕਾਰ ਨੂੰ ਲੋਕਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ। ਮਾਧੋਪੁਰ ਨੇ ਦੋਸ਼ ਲਗਾਇਆ ਕਿ ਸਰਕਾਰ ਲੋਕਾਂ ਦੇ ਸਵਾਲਾਂ ਦਾ ਜਵਾਬ ਦੇਣ ਦੀ ਬਜਾਏ ਪੁਲਿਸ ਤਸ਼ੱਦਦ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਰਗੇ ਰਾਹ ਅਪਣਾ ਰਹੀ ਹੈ। ਉਨ੍ਹਾਂ ਕਰਮਜੀਤ ਸਿੰਘ ਸ਼ੇਰੋਂ ਅਤੇ ਗੁਲਜ਼ਾਰ ਸਿੰਘ ਨਾਲ ਵਾਪਰੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਨ੍ਹਾਂ ਘਟਨਾਵਾਂ ਕਾਰਨ ਲੋਕਾਂ ਵਿਚ ਰੋਸ ਅਤੇ ਹਾਹਾਕਾਰ ਦਾ ਮਾਹੌਲ ਹੈ। ਉਨ੍ਹਾਂ ਮੰਗ ਕੀਤੀ ਕਿ ਇਨਸਾਫ਼ ਦੀ ਮੰਗ ਕਰ ਰਹੇ ਲੋਕਾਂ ਨੂੰ ਸ਼ਾਂਤ ਕਰਨ ਲਈ ਸਰਕਾਰ ਲੋਕਾਂ ਦੀ ਆਵਾਜ਼ ਅਨੁਸਾਰ ਕਾਰਵਾਈ ਕਰੇ ਅਤੇ ਜੇਕਰ ਜਾਂਚ ਵਿਚ ਦੋਸ਼ ਸਾਬਤ ਹੁੰਦੇ ਹਨ ਤਾਂ ਸਬੰਧਿਤ ਅਧਿਕਾਰੀਆਂ ਅਤੇ ਜ਼ਿੰਮੇਵਾਰ ਮੰਤਰੀਆਂ ਵਿਰੁੱਧ ਕਾਨੂੰਨ ਅਨੁਸਾਰ ਫ਼ੌਜਦਾਰੀ ਮਾਮਲੇ ਦਰਜ ਕਰਕੇ ਕਾਰਵਾਈ ਕੀਤੀ ਜਾਵੇ। ਮੀਟਿੰਗ ਵਿਚ ਤਿੰਨ ਅਹਿਮ ਮਤੇ ਵੀ ਪਾਸ ਕੀਤੇ ਗਏ। ਜਿਸ ਅਨੁਸਾਰ ਪਹਿਲੇ ਮਤੇ ਰਾਹੀਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਦੇਸ਼ ਦੇ ਨਾਗਰਿਕਾਂ ਨੂੰ ‘ਵੰਦੇ ਮਾਤਰਮ’ ਗਾਉਣ ਲਈ ਮਜਬੂਰ ਨਾ ਕੀਤਾ ਜਾਵੇ ਅਤੇ ਨਾ ਗਾਉਣ ’ਤੇ ਸਜ਼ਾ ਦੀ ਵਿਵਸਥਾ ਵਾਪਸ ਲਈ ਜਾਵੇ। ਇਸ ਦੇ ਨਾਲ ਹੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ‘ਦੇਹਿ ਸ਼ਿਵਾ ਵਰ ਮੋਹਿ ਇਹੈ, ਸ਼ੁੱਭ ਕਰਮਨ ਤੇ ਕਬਹੂੰ ਨਾ ਟਰੋਂ’ ਨੂੰ ਪੰਜਾਬ ਦਾ ਸਟੇਟ ਗੀਤ ਗਾਇਣ ਵਜੋਂ ਮਾਨਤਾ ਦੇਣ ’ਤੇ ਵਿਚਾਰ ਕੀਤਾ ਜਾਵੇ। ਦੂਜੇ ਮਤੇ ਰਾਹੀਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਭਾਰਤੀ ਸੰਵਿਧਾਨ ਦੇ ਰਚਨਹਾਰੇ ਭਾਰਤ ਰਤਨ ਡਾ.ਭੀਮ ਰਾਓ ਅੰਬੇਡਕਰ ਦੀਆਂ ਮੂਰਤੀਆਂ ਨਾਲ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਤੁਰੰਤ ਰੋਕਿਆ ਜਾਵੇ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਸਜ਼ਾਵਾਂ ਦਿੱਤੀਆਂ ਜਾਣ। ਮੀਟਿੰਗ ’ਚ ਤੀਜੇ ਮਤੇ ਰਾਹੀਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਐੱਸ.ਸੀ. ਅਤੇ ਬੀ.ਸੀ . ਵਰਗ ਨਾਲ ਸਬੰਧਿਤ ਖ਼ਾਲੀ ਪਈਆਂ ਬੈਕਲਾਗ ਅਸਾਮੀਆਂ ਨੂੰ ਤੁਰੰਤ ਭਰਿਆ ਜਾਵੇ, ਤਾਂ ਜੋ ਯੋਗ ਉਮੀਦਵਾਰਾਂ ਨੂੰ ਉਨ੍ਹਾਂ ਦਾ ਹੱਕ ਮਿਲ ਸਕੇ। ਮੀਟਿੰਗ ਨੂੰ ਮੁੱਖ ਸਲਾਹਕਾਰ ਭਗਤ ਸਿੰਘ ਪੰਜਕੋਹਾ, ਸੂਬਾ ਜਨਰਲ ਸਕੱਤਰ ਮੇਜਰ ਚਰਨ ਸਿੰਘ, ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸਿੰਘ, ਮੀਤ ਪ੍ਰਧਾਨ ਭੀਮ ਸਿੰਘ, ਗੁਰਮੀਤ ਸਿੰਘ ਖੇੜੀ, ਜਨਰਲ ਸਕੱਤਰ ਸੁਰਜੀਤ ਸਿੰਘ ਖਾਲਸਪੁਰ, ਪ੍ਰਚਾਰ ਸਕੱਤਰ ਪ੍ਰੇਮ ਸਿੰਘ ਖ਼ਾਲਸਾ, ਸਰਕਲ ਪ੍ਰਧਾਨ ਬਸੀ ਪਠਾਣਾਂ ਅਮਰਜੀਤ ਸਿੰਘ ਹਾਜੀਪੁਰ, ਗੁਰਪਾਲ ਸਿੰਘ ਸਰਕਲ ਪ੍ਰਧਾਨ ਨੌਂਗਾਵਾਂ, ਪ੍ਰੇਮ ਸਿੰਘ ਸਰਕਲ ਪ੍ਰਧਾਨ ਸੰਘੋਲ, ਜੋਗਾ ਸਿੰਘ ਡੰਘੇੜੀਆਂ ਸਰਕਲ ਪ੍ਰਧਾਨ ਖੇੜਾ, ਇੰਸਪੈਕਟਰ ਜਸਬੀਰ ਸਿੰਘ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਬਸੀ ਪਠਾਣਾਂ, ਗੁਰਵਿੰਦਰ ਸਿੰਘ ਝਾਮਪੁਰ, ਸੰਪੂਰਨ ਸਿੰਘ ਸਾਬਕਾ ਸਰਪੰਚ, ਸ਼ਾਮ ਲਾਲ ਚੋਪੜਾ ਸਾਬਕਾ ਐੱਮ.ਸੀ., ਗੁਰਮੇਲ ਸਿੰਘ ਕਲੌੜ, ਦਰਸ਼ਨ ਸਿੰਘ ਘਮੰਡਗੜ੍ਹ, ਜਥੇਦਾਰ ਜਸਵਿੰਦਰ ਸਿੰਘ, ਬਲਦੇਵ ਸਿੰਘ ਥਾਬਲਾਂ, ਗੁਰਨਾਮ ਸਿੰਘ ਬਹੇੜ, ਜਥੇ. ਤਰਲੋਕ ਸਿੰਘ, ਬਲਬੀਰ ਸਿੰਘ, ਹਰਬੰਸ ਸਿੰਘ ਬਸੀ, ਸੁਰਿੰਦਰ ਸਿੰਘ ਸ਼ਹੀਦਗੜ੍ਹ ਅਤੇ ਸੂਬੇਦਾਰ ਗੁਰਮੇਜ ਸਿੰਘ ਆਦਿ ਨੇ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਚਹਿਰੀਆਂ ਵਿਖੇ ਸਾਲ ਦੀ ਤੀਜੀ ਨੈਸ਼ਨਲ ਲੋਕ ਅਦਾਲਤ ਲਗਾਈ 12120 ਕੇਸਾਂ ਦੀ ਸੁਣਵਾਈ, 11660 ਕੇਸਾਂ ਦਾ ਨਿਪਟਾਰਾ... ਅਗਲੀ ਖ਼ਬਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਸਿਹਤ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਬੈਰੀਕੇਡ ਤੋੜਕੇ ਮੰਤਰੀ ਦੀ ਕੋਠੀ ਦੇ ਗੇਟ ਤੱਕ...
Ad Position 24