14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਨੂਰਪੁਰਾ ’ਚ ਕਾਂਗਰਸ ਨੂੰ ਮਿਲਿਆ ਵੱਡਾ ਹੁੰਗਾਰਾ ਕਈ ਪਰਿਵਾਰ ਅਕਾਲੀ ਦਲ ਤੇ ‘ਆਪ’ ਨੂੰ ਛੱਡ ਕੇ ਕਾਂਗਰਸ ’ਚ ਸ਼ਾਮਿਲ

ਅਮਲੋਹ, 13 ਸਤੰਬਰ, (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਨਜ਼ਦੀਕੀ ਪਿੰਡ ਨੂਰਪੁਰਾ ਵਿਖੇ ਸੀਨੀਅਰ ਕਾਂਗਰਸੀ ਆਗੂ ਬਲਵੀਰ ਸਿੰਘ ਮਿੰਟੂ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਕਰਵਾਈ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਅਤੇ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿਚ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

Ad Position 21
repet_subhas-goyals [Copy P29]
ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਨਾਲ ਸਾਂਝੀ ਤਸਵੀਰ ਕਰਵਾਉਣ ਸਮੇਂ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ, ਬਲਾਕ ਪ੍ਰਧਾਨ ਜਗਬੀਰ ਸਿੰਘ ਸਲਾਣਾ, ਸੀਨੀਅਰ ਆਗੂ ਬਲਵੀਰ ਸਿੰਘ ਮਿੰਟੂ ਅਤੇ ਹੋਰ। ਤਸਵੀਰ: ਕੇਵਲ ਸਿੰਘ 14-09-2026
ਅਮਲੋਹ, 13 ਸਤੰਬਰ, (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਨਜ਼ਦੀਕੀ ਪਿੰਡ ਨੂਰਪੁਰਾ ਵਿਖੇ ਸੀਨੀਅਰ ਕਾਂਗਰਸੀ ਆਗੂ ਬਲਵੀਰ ਸਿੰਘ ਮਿੰਟੂ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਕਰਵਾਈ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਅਤੇ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿਚ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਕਾ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਇਸ ਉਤਸ਼ਾਹ ਨਾਲ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਲਈ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਜੋ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਮਜ਼ਬੂਤ ਸਥਿਤੀ ਦੇ ਸੰਕੇਤ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰ ਵਿਅਕਤੀ ਅਤੇ ਪਰਿਵਾਰ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਬਲਵੀਰ ਸਿੰਘ ਮਿੰਟੂ ਨੇ ਕਾਕਾ ਰਣਦੀਪ ਸਿੰਘ ਨਾਭਾ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ ਦਿਨਾਂ ਵਿਚ ਪਿੰਡ ਅਤੇ ਇਲਾਕੇ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ। ਇਸ ਮੌਕੇ ਬਲਾਕ ਪ੍ਰਧਾਨ ਅਮਲੋਹ ਜਗਵੀਰ ਸਿੰਘ ਸਲਾਣਾ, ਬਲਾਕ ਪ੍ਰਧਾਨ ਮੰਡੀ ਗੋਬਿੰਦਗੜ੍ਹ ਸੰਜੀਵ ਦੱਤਾ, ਬਲਵੀਰ ਸਿੰਘ ਮਿੰਟੂ, ਅਮਨਜੋਤ ਕੌਰ ਸਾਬਕਾ ਸਰਪੰਚ, ਪਰਗਟ ਸਿੰਘ ਅੰਨੀਆਂ, ਪ੍ਰੀਤਮ ਬੈਣਾ, ਗੁਰਬਚਨ ਸਿੰਘ ਕਾਹਨਪੁਰਾ, ਭੂਸਣ ਸ਼ਰਮਾ, ਜਰਨੈਲ ਸਿੰਘ ਰੰਧਾਵਾ, ਰਾਕੇਸ਼ ਕੁਮਾਰ ਗੋਗੀ, ਸ਼ਸ਼ੀ ਸ਼ਰਮਾ, ਪਰਮਜੀਤ ਭੱਦਲਥੂਹਾ, ਰਾਜਵਿੰਦਰ ਕੌਰ, ਬਲਜਿੰਦਰ ਸਿੰਘ, ਲਵਪ੍ਰੀਤ ਕਾਹਨਪੁਰਾ, ਭਰਪੂਰ ਸਿੰਘ, ਬਲਵੰਤ ਸਿੰਘ, ਕਰਨੈਲ ਸਿੰਘ, ਦਲਜੋਤ ਔਜਲਾ, ਰਿਪੁਦਮਨ ਗਿੱਲ, ਮੇਵਾ ਸਿੰਘ ਭਗਵਾਨਪੁਰਾ, ਪੀ. ਏ ਮਨਪ੍ਰੀਤ ਸਿੰਘ ਮਿੰਟਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜੈ ਬਾਬਾ ਵਿਸ਼ਵਕਰਮਾ ਸਭਾ ਵਲੋਂ ਬਾਬਾ ਬਲਵਿੰਦਰ ਦਾਸ ਨੂੰ ਧਾਰਮਿਕ ਸਮਾਗਮ ਦਾ ਦਿੱਤਾ ਸੱਦਾ ਪੱਤਰ ਅਗਲੀ ਖ਼ਬਰ ਵੜੈਚਾਂ ਵਿਖੇ ਲਗਾਇਆ ਨਸ਼ਿਆਂ ਵਿਰੋਧੀ ਕੈਂਪ
Ad Position 24