ਜ਼ਿਲ੍ਹਾ ਲਿਖਾਰੀ ਸਭਾ ਫ਼ਤਹਿਗੜ੍ਹ ਸਾਹਿਬ ਦੀ ਇਕੱਤਰਤਾ
ਫ਼ਤਹਿਗੜ੍ਹ ਸਾਹਿਬ, 13 ਸਤੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਲਿਖਾਰੀ ਸਭਾ ਫ਼ਤਹਿਗੜ੍ਹ ਸਾਹਿਬ ਦੀ ਮਾਸਿਕ ਇੱਕਤਰਤਾ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਮੰਡੀ ਵਿਖੇ ਸਭਾ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਸਰਹਿੰਦ ਦੀ ਅਗਵਾਈ ਹੇਠ ਹੋਈ। ਜਿਸ ਦੌਰਾਨ ਕਵੀ ਦਰਬਾਰ ਕਰਵਾਇਆ ਗਿਆ।
ਫ਼ਤਹਿਗੜ੍ਹ ਸਾਹਿਬ, 13 ਸਤੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਲਿਖਾਰੀ ਸਭਾ ਫ਼ਤਹਿਗੜ੍ਹ ਸਾਹਿਬ ਦੀ ਮਾਸਿਕ ਇੱਕਤਰਤਾ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਮੰਡੀ ਵਿਖੇ ਸਭਾ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਸਰਹਿੰਦ ਦੀ ਅਗਵਾਈ ਹੇਠ ਹੋਈ। ਜਿਸ ਦੌਰਾਨ ਕਵੀ ਦਰਬਾਰ ਕਰਵਾਇਆ ਗਿਆ। ਇਸ ਮੌਕੇ ਪ੍ਰਧਾਨ ਬੀਬੀ ਸਰਹਿੰਦ ਦੇ ਨਾਲ ਪ੍ਰੋ. ਸਾਧੂ ਸਿੰਘ ਪਨਾਗ ਮੰਚ ’ਤੇ ਸੁਸ਼ੋਭਿਤ ਰਹੇ ਜਦਕਿ ਸਭਾ ਦੇ ਪ੍ਰੈੱਸ ਸਕੱਤਰ ਅਮਰਬੀਰ ਸਿੰਘ ਚੀਮਾ ਨੇ ਮੰਚ ਸੰਚਾਲਨ ਕੀਤਾ। ਸਮਾਗਮ ਦੀ ਸ਼ੁਰੂਆਤ ਤੋਂ ਪਹਿਲਾਂ ਹਾਜ਼ਰੀਨ ਸਾਹਿਤਕਾਰਾਂ ਤੇ ਸਰੋਤਿਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਗਈ। ਉਪਰੰਤ ਕਰਵਾਏ ਕਵੀ ਦਰਬਾਰ ਦੌਰਾਨ ਬਲਤੇਜ ਸਿੰਘ ਬਠਿੰਡਾ ਨੇ ਕਵਿਤਾ, ਅਜਮੇਰ ਸਿੰਘ ਮਾਨ ਨੇ ਮੁਜੱਸਮਾ’, ਕੈਸ਼ੀਅਰ ਅਵਤਾਰ ਸਿੰਘ ਪੁਆਰ ਨੇ ਕਵਿਤਾ, ਸਭਾ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਗੋਪਾਲੋਂ ਨੇ ’ਟੱਪੇ’ ਤਵਿੰਦਰ ਸਿੰਘ ਚੱਢਾ ਨੇ ਰਚਨਾ, ਜਦਕਿ ਪ੍ਰਿੰਸੀਪਲ ਸੁਖਵਿੰਦਰ ਸਿੰਘ ਢਿੱਲੋਂ ਨੇ ਕਹਾਣੀ ਨਾਲ ਹਾਜ਼ਰੀ ਲਵਾਈ। ਇਸ ਉਪਰੰਤ ਪ੍ਰੇਮ ਲਤਾ, ਮਨਿੰਦਰ ਕੌਰ ਬੱਸੀ, ਅਮਰਬੀਰ ਸਿੰਘ ਚੀਮਾ ਨੇ ਆਪੋ-ਆਪਣੀਆਂ ਰਚਨਾਵਾਂ ਨਾਲ ਹਾਜ਼ਰੀ ਲਗਵਾਈ। ਪ੍ਰੋ. ਸਾਧੂ ਸਿੰਘ ਪਨਾਗ ਨੇ ਆਪਣੀ ਰਚਨਾ ਤੋਂ ਇਲਾਵਾ ਜਪੁਜੀ ਸਾਹਿਬ ਦੀ ਪਹਿਲੀ ਪੌੜੀ ਦੇ ਅਰਥਾਂ ਦੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਆਪਣੇ ਪ੍ਰਧਾਨਗੀ ਭਾਸ਼ਣ ਵਿਚ ਪ੍ਰਧਾਨ ਬੀਬੀ ਪਰਮਜੀਤ ਕੌਰ ਸਰਹਿੰਦ ਨੇ ਸੁਣਾਈਆਂ ਰਚਨਾ ਦੀ ਪੜਚੋਲ ਕੀਤੀ ਤੇ ਹਾਜ਼ਰੀਨ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਬੀਬੀ ਸਰਹਿੰਦ ਨੇ ‘ਮੈਨੂੰ ਆਵਾਜ਼ ਨਾ ਦਿਓ’ ਨਾਮਕ ਕਵਿਤਾ ਸੁਣਾਈ। ਇਸ ਮੌਕੇ ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਤੇ ਸੰਪਾਦਨਾ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ। ਇਸ ਮੌਕੇ ਜਸ਼ਨਪ੍ਰੀਤ ਕੌਰ ਮੱਟੂ, ਗੁਰਪ੍ਰੀਤ ਸਿੰਘ ਬਰਗਾੜੀ ਵੀ ਹਾਜ਼ਰ ਸਨ।