ਡੀ. ਬੀ. ਯੂ. ਦੇ ਸਕੂਲ ਆਫ਼ ਲਾਅ ਨੇ ਕਾਨੂੰਨੀ ਜਾਗਰੂਕਤਾ ਕੈਂਪ ਲਗਾਇਆ
ਅਮਲੋਹ, 13 ਸਤੰਬਰ (ਕੇਵਲ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਲਾਅ ਵਲੋਂ ਸਰਕਾਰੀ ਹਾਈ ਸਕੂਲ ਬੁੱਗਾ ਕਲਾਂ ਵਿਖੇ ਇਕ ਰੋਜ਼ਾ ਕਨੂੰਨੀ ਸਹਾਇਤਾ ਤੇ ਜਾਗਰੂਕਤਾ ਕੈਂਪ ਲਗਾਇਆ। ਕੈਂਪ ਦਾ ਉਦੇਸ਼ ਵਿਦਿਆਰਥੀਆਂ ਤੇ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ, ਸੁਰੱਖਿਆ ਅਤੇ ਉਪਲਬਧ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦੇਣਾ ਸੀ।
ਅਮਲੋਹ, 13 ਸਤੰਬਰ (ਕੇਵਲ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਲਾਅ ਵਲੋਂ ਸਰਕਾਰੀ ਹਾਈ ਸਕੂਲ ਬੁੱਗਾ ਕਲਾਂ ਵਿਖੇ ਇਕ ਰੋਜ਼ਾ ਕਨੂੰਨੀ ਸਹਾਇਤਾ ਤੇ ਜਾਗਰੂਕਤਾ ਕੈਂਪ ਲਗਾਇਆ। ਕੈਂਪ ਦਾ ਉਦੇਸ਼ ਵਿਦਿਆਰਥੀਆਂ ਤੇ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ, ਸੁਰੱਖਿਆ ਅਤੇ ਉਪਲਬਧ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦੇਣਾ ਸੀ। ਇਸ ਉਪਰਾਲੇ ਦੀ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਤੇ ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਨੇ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਲੋਕਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਪ੍ਰੋਗਰਾਮ ਯੂਨੀਵਰਸਿਟੀ ਸਕੂਲ ਆਫ਼ ਲਾਅ ਦੇ ਡਾਇਰੈਕਟਰ ਡਾ. ਸ਼ੋਏਬ ਖ਼ਾਨ ਤੇ ਪ੍ਰਿੰਸੀਪਲ ਡਾ. ਜੈਵੀਰ ਸਿੰਘ ਦੀ ਅਗਵਾਈ ਹੇਠ ਕਰਵਾਇਆ। ਕੈਂਪ ਨੂੰ ਸਰਪੰਚ ਅੰਮ੍ਰਿਤਪਾਲ ਸਿੰਘ ਤੇ ਹੈੱਡਮਾਸਟਰ ਅਮਨਦੀਪ ਸਿੰਘ ਦਾ ਸਹਿਯੋਗ ਮਿਲਿਆ। ਕੈਂਪ ਦੌਰਾਨ ਕਾਨੂੰਨ ਵਿਭਾਗ ਦੇ ਅਧਿਆਪਕਾਂ ਡਾ. ਆਰਤੀ, ਗਗਨਦੀਪ ਕੌਰ, ਮਨਪ੍ਰੀਤ ਕੌਰ ਹੇਅਰ ਅਤੇ ਸੁਸ਼ਾਂਤ ਬਾਲੀ ਨੇ ਆਮ ਕਾਨੂੰਨੀ ਅਧਿਕਾਰਾਂ, ਔਰਤਾਂ ਦੀ ਸੁਰੱਖਿਆ, ਜਿਨਸੀ ਛੇੜਛਾੜ, ਘਰੇਲੂ ਹਿੰਸਾ ਤੇ ਭਾਰਤੀ ਨਿਆਂ ਸੰਹਿਤਾ-2023 ਦੇ ਵੱਖ-ਵੱਖ ਕਾਨੂੰਨੀ ਧਾਰਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸ਼ਿਕਾਇਤ ਦਰਜ ਕਰਵਾਉਣ ਤੇ ਕਾਨੂੰਨੀ ਸਹਾਇਤਾ ਲੈਣ ਦੇ ਢੰਗ ਵੀ ਸਮਝਾਏ।