ਐਡਵੋਕੇਟ ਸੁਨੀਲ ਗਰਗ ਦੇ ਪ੍ਰਧਾਨ ਬਣਨ ਨਾਲ ਕਾਂਗਰਸੀਆਂ ਵਿਚ ਖ਼ੁਸ਼ੀ ਦੀ ਲਹਿਰ-ਜਗਬੀਰ ਸਲਾਣਾ
ਅਮਲੋਹ, 13 ਸਤੰਬਰ (ਕੇਵਲ ਸਿੰਘ)-ਬਾਰ ਐਸੋਸੀਏਸ਼ਨ ਅਮਲੋਹ ਦੀ ਚੋਣ ਜਿੱਤ ਕੇ ਪ੍ਰਧਾਨ ਬਣੇ ਐਡਵੋਕੇਟ ਸੁਨੀਲ ਕੁਮਾਰ ਗਰਗ ਨੂੰ ਬਲਾਕ ਕਾਂਗਰਸ ਕਮੇਟੀ ਅਮਲੋਹ ਦੇ ਪ੍ਰਧਾਨ ਜਗਬੀਰ ਸਿੰਘ ਸਲਾਣਾ ਅਤੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੇ ਪੀ. ਏ.
ਅਮਲੋਹ, 13 ਸਤੰਬਰ (ਕੇਵਲ ਸਿੰਘ)-ਬਾਰ ਐਸੋਸੀਏਸ਼ਨ ਅਮਲੋਹ ਦੀ ਚੋਣ ਜਿੱਤ ਕੇ ਪ੍ਰਧਾਨ ਬਣੇ ਐਡਵੋਕੇਟ ਸੁਨੀਲ ਕੁਮਾਰ ਗਰਗ ਨੂੰ ਬਲਾਕ ਕਾਂਗਰਸ ਕਮੇਟੀ ਅਮਲੋਹ ਦੇ ਪ੍ਰਧਾਨ ਜਗਬੀਰ ਸਿੰਘ ਸਲਾਣਾ ਅਤੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੇ ਪੀ. ਏ. ਮਨਪ੍ਰੀਤ ਸਿੰਘ ਮਿੰਟਾ ਵਲੋਂ ਵਧਾਈ ਦਿੱਤੀ ਗਈ ਤੇ ਸਨਮਾਨਿਤ ਕੀਤਾ। ਇਸ ਮੌਕੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਜਗਬੀਰ ਸਿੰਘ ਸਲਾਣਾ ਨੇ ਕਿਹਾ ਕਿ ਸੁਨੀਲ ਕੁਮਾਰ ਗਰਗ ਦੇ ਬਾਰ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਬਣਨ ਨਾਲ ਕਾਂਗਰਸੀ ਵਰਕਰਾਂ ਵਿਚ ਵੀ ਖ਼ੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਵਕੀਲ ਭਾਈਚਾਰੇ ਨੇ ਸੁਨੀਲ ਗਰਗ ਨੂੰ ਭਰੋਸਾ ਪ੍ਰਗਟ ਕਰਦਿਆਂ ਜਿੱਤ ਦਿਵਾਈ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਸੁਨੀਲ ਕੁਮਾਰ ਗਰਗ ਵਕੀਲ ਭਾਈਚਾਰੇ ਦੀਆਂ ਉਮੀਦਾਂ ’ਤੇ ਖਰਾ ਉੱਤਰਦਿਆਂ ਆਪਣੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਪ੍ਰਧਾਨ ਸੁਨੀਲ ਕੁਮਾਰ ਗਰਗ ਤੇ ਸੰਗਮੇਸਵਰ ਗਊਸ਼ਾਲਾ ਅਮਲੋਹ ਦੇ ਪ੍ਰਧਾਨ ਸ਼ਿਵ ਕੁਮਾਰ ਗਰਗ ਵਲੋਂ ਸਨਮਾਨ ਦੇਣ ਲਈ ਆਗੂਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮਿਲਿਆ ਸਨਮਾਨ ਉਨ੍ਹਾਂ ਲਈ ਹੌਸਲੇ ਤੇ ਜ਼ਿੰਮੇਵਾਰੀ ਦਾ ਪ੍ਰਤੀਕ ਹੈ।