2027 ’ ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਮਹਿਲਾਵਾਂ ਨੇ ਕਮਰਕੱਸੀ-ਬੀਬੀ ਕਿਰਨਦੀਪ ਕੌਰ ਖੰਨਾ
ਅਮਲੋਹ, 13 ਸਤੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਹਲਕਾ ਅਮਲੋਹ ਦੇ ਪਿੰਡ ਨਰਾਇਣਗੜ੍ਹ, ਭੱਟੋ ਤੇ ਹਰੀਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀਆਂ ਮਹਿਲਾ ਵਰਕਰਾਂ ਤੇ ਆਗੂਆਂ ਦੀਆਂ ਮੀਟਿੰਗਾਂ ਹੋਈਆਂ। ਇਨ੍ਹਾਂ ਮੀਟਿੰਗਾਂ ਵਿਚ ਵੱਡੀ ਗਿਣਤੀ ਵਿਚ ਮਹਿਲਾਵਾਂ ਨੇ ਸ਼ਮੂਲੀਅਤ ਕੀਤੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਅਹਿਦ ਲਿਆ।
ਅਮਲੋਹ, 13 ਸਤੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਹਲਕਾ ਅਮਲੋਹ ਦੇ ਪਿੰਡ ਨਰਾਇਣਗੜ੍ਹ, ਭੱਟੋ ਤੇ ਹਰੀਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀਆਂ ਮਹਿਲਾ ਵਰਕਰਾਂ ਤੇ ਆਗੂਆਂ ਦੀਆਂ ਮੀਟਿੰਗਾਂ ਹੋਈਆਂ। ਇਨ੍ਹਾਂ ਮੀਟਿੰਗਾਂ ਵਿਚ ਵੱਡੀ ਗਿਣਤੀ ਵਿਚ ਮਹਿਲਾਵਾਂ ਨੇ ਸ਼ਮੂਲੀਅਤ ਕੀਤੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਅਹਿਦ ਲਿਆ। ਇਸ ਮੌਕੇ ਇਸਤਰੀ ਵਿੰਗ ਦੀ ਸੀਨੀਅਰ ਆਗੂ ਬੀਬੀ ਕਿਰਨਦੀਪ ਕੌਰ ਖੰਨਾ ਨੇ ਮਹਿਲਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਹਰ ਵਰਕਰ ਨੂੰ ਪਿੰਡ-ਪਿੰਡ ਤੇ ਘਰ-ਘਰ ਤੱਕ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਲੋਕ-ਹਿਤੈਸ਼ੀ ਪ੍ਰੋਗਰਾਮ ਪਹੁੰਚਾਉਣੇ ਚਾਹੀਦੇ ਹਨ। ਬੀਬੀ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਕਥਿਤ ਲੋਕ-ਵਿਰੋਧੀ ਨੀਤੀਆਂ ਅਤੇ ਅਧੂਰੇ ਵਾਅਦਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ। ਉਨ੍ਹਾਂ ਮਹਿਲਾ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੇ ਝੰਡੇ ਹੇਠ ਇਕਜੁੱਟ ਹੋ ਕੇ ਪਿੰਡ ਪੱਧਰ ’ਤੇ ਸਰਗਰਮੀ ਵਧਾਉਣ। ਇਸ ਮੌਕੇ ਦਲਜੀਤ ਕੌਰ ਨਰਾਇਣਗੜ੍ਹ, ਮਨਜੀਤ ਕੌਰ, ਕੁਲਵਿੰਦਰ ਕੌਰ, ਹਰਪ੍ਰੀਤ ਕੌਰ, ਜਸਵੀਰ ਕੌਰ, ਰਣਵੀਰ ਕੌਰ, ਰਾਜਵਿੰਦਰ ਕੌਰ, ਹਰਪਾਲ ਕੌਰ, ਜਸਪਾਲ ਕੌਰ, ਸਾਬਕਾ ਸਰਪੰਚ ਗੁਰਪ੍ਰੀਤ ਸਿੰਘ, ਨਵਜੋਤ ਸਿੰਘ ਨਰਾਇਣਗੜ੍ਹ, ਬਲਵੰਤ ਸਿੰਘ, ਗੁਰਦੀਪ ਸਿੰਘ, ਰਾਮਧੰਨ , ਪਵਨਦੀਪ ਸਿੰਘ, ਗੁਰਦੀਪ ਸਿੰਘ, ਲਛਮਣ ਸਿੰਘ, ਮੋਹਨ ਸਿੰਘ ਸਾਬਕਾ ਪੰਚ, ਸ਼ਮਸ਼ਾਦ ਅਲੀ, ਮਨਦੀਪ ਸਿੰਘ ਭੱਟੋ, ਕਮਲਜੀਤ ਸਿੰਘ, ਸੁਖਦੇਵ ਸਿੰਘ, ਸੰਤਵੰਤ ਸਿੰਘ, ਬਲਜਿੰਦਰ ਕੌਰ ਭੱਟੋ, ਬਲਜੀਤ ਕੌਰ, ਹਰਜਿੰਦਰ ਕੌਰ, ਬੇਅੰਤ ਕੌਰ ਭੱਟੋ, ਕੁਲਦੀਪ ਕੌਰ, ਮਨਪ੍ਰੀਤ ਕੌਰ, ਰਾਣੀ, ਚਰਨਜੀਤ ਕੌਰ, ਭਿੰਦਰ ਕੌਰ, ਸੁਰਜੀਤ ਕੌਰ, ਕੁਸ਼ੱਲਿਆ, ਸਲਮਾ ਭੱਟੋ, ਡਾ. ਪਰਮਜੀਤ ਸਿੰਘ ਹਰੀਪੁਰ, ਜਗਜੀਤ ਸਿੰਘ ਨੰਬਰਦਾਰ ਹਰੀਪੁਰ, ਹਰਦੀਪ ਸਿੰਘ, ਦਲਬੀਰ ਕੌਰ ਹਰੀਪੁਰ, ਹਰਦੀਪ ਕੌਰ ਹਰੀਪੁਰ, ਬੇਅੰਤ ਕੌਰ ਹਰੀਪੁਰ, ਕੰਵਲਜੀਤ ਕੌਰ ਹਰੀਪੁਰ ਤੇ ਕਰਮਜੀਤ ਕੌਰ ਆਦਿ ਮੌਜੂਦ ਸਨ।