15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਨਵ-ਨਿਯੁਕਤ ਪ੍ਰਧਾਨ ਇੰਦਰਜੀਤ ਸਿੰਘ ਸਾਊ ਦੀ ਤਾਜਪੋਸ਼ੀ ਮੌਕੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਬਲਜਿੰਦਰ ਸਿੰਘ)-ਪਿਛਲੇ ਦਿਨੀਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿਚ ਪ੍ਰਧਾਨਗੀ ਪਦ ਲਈ ਸ਼ਾਨਦਾਰ ਜਿੱਤ ਦਰਜ ਕਰਨ ਵਾਲੇ ਐਡਵੋਕੇਟ ਇੰਦਰਜੀਤ ਸਿੰਘ ਸਾਊ ਦੀ ਤਾਜਪੋਸ਼ੀ ਲਈ ਬਾਰ ਰੂਮ ਫ਼ਤਹਿਗੜ੍ਹ ਸਾਹਿਬ ਵਿਖੇ ਵਕੀਲਾਂ ਵਲੋਂ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬਾਰ ਐਸੋਸੀਏਸ਼ਨ ਨਾਲ ਸੰਬੰਧਿਤ ਵੱਡੀ ਗਿਣਤੀ ਵਿਚ ਵਕੀਲਾਂ ਨੇ ਸ਼ਿਰਕਤ ਕੀਤੀ ਤੇ ਨਵ-ਨਿਯੁਕਤ ਪ੍ਰਧਾਨ ਇੰਦਰਜੀਤ ਸਿੰਘ ਸਾਊ ਤੇ ਉਨ੍ਹਾਂ ਦੀ ਟੀਮ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਮੁਬਾਰਕਬਾਦ ਦਿੱਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਬਲਜਿੰਦਰ ਸਿੰਘ)-ਪਿਛਲੇ ਦਿਨੀਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿਚ ਪ੍ਰਧਾਨਗੀ ਪਦ ਲਈ ਸ਼ਾਨਦਾਰ ਜਿੱਤ ਦਰਜ ਕਰਨ ਵਾਲੇ ਐਡਵੋਕੇਟ ਇੰਦਰਜੀਤ ਸਿੰਘ ਸਾਊ ਦੀ ਤਾਜਪੋਸ਼ੀ ਲਈ ਬਾਰ ਰੂਮ ਫ਼ਤਹਿਗੜ੍ਹ ਸਾਹਿਬ ਵਿਖੇ ਵਕੀਲਾਂ ਵਲੋਂ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬਾਰ ਐਸੋਸੀਏਸ਼ਨ ਨਾਲ ਸੰਬੰਧਿਤ ਵੱਡੀ ਗਿਣਤੀ ਵਿਚ ਵਕੀਲਾਂ ਨੇ ਸ਼ਿਰਕਤ ਕੀਤੀ ਤੇ ਨਵ-ਨਿਯੁਕਤ ਪ੍ਰਧਾਨ ਇੰਦਰਜੀਤ ਸਿੰਘ ਸਾਊ ਤੇ ਉਨ੍ਹਾਂ ਦੀ ਟੀਮ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਮੁਬਾਰਕਬਾਦ ਦਿੱਤੀ ਗਈ। ਸਮਾਗਮ ਦੌਰਾਨ ਬਾਰ ਐਸੋਸੀਏਸ਼ਨ ਦੇ ਸਾਬਕਾ ਟੀਮ ਵਲੋਂ ਬਾਰ ਐਸੋਸੀਏਸ਼ਨ ਦਾ ਪੁਰਾਣਾ ਰਿਕਾਰਡ ਤੇ ਕਾਰਜ ਪ੍ਰਣਾਲੀ ਪੇਸ਼ ਕੀਤੀ ਗਈ। ਇਸ ਉਪਰੰਤ ਉਨ੍ਹਾਂ ਵਲੋਂ ਬਾਰ ਐਸੋਸੀਏਸ਼ਨ ਦਾ ਕਾਰਜਭਾਰ ਰਸਮੀ ਤੌਰ ’ਤੇ ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਇੰਦਰਜੀਤ ਸਿੰਘ ਸਾਊ, ਸੈਕਟਰੀ ਸੰਦੀਪ ਵਰਮਾ, ਉਪ ਪ੍ਰਧਾਨ ਗੁਰਦੀਪ ਕੌਰ ਵਾਲੀਆ, ਖ਼ਜ਼ਾਨਚੀ ਰਚਿਤ ਸਿੰਘਲਾ, ਜੁਆਇੰਟ ਸਕੱਤਰ ਗਗਨਦੀਪ ਸਿੰਘ ਧੀਮਾਨ, ਲਾਇਬਰੇਰੀਅਨ ਸੰਦੀਪ ਕੌਰ ਸਮੇਤ 10 ਕਾਰਜਕਾਰਨੀ ਮੈਂਬਰਾਂ ਨੂੰ ਸੰਭਾਲਿਆ ਗਿਆ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਇੰਦਰਜੀਤ ਸਿੰਘ ਸਾਊ ਨੇ ਸਮੂਹ ਵਕੀਲ ਭਾਈਚਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਬਾਰ ਐਸੋਸੀਏਸ਼ਨ ਦੀ ਸੇਵਾ ਕਰਨ ਦੀ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਇਮਾਨਦਾਰੀ, ਨਿਸ਼ਠਾ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਬਾਰ ਐਸੋਸੀਏਸ਼ਨ ਦੀ ਬਿਹਤਰੀ ਤੇ ਵਕੀਲ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਐਡਵੋਕੇਟ ਸਾਊ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਸ਼ਹੀਦਾਂ ਦੀ ਪਵਿੱਤਰ ਧਰਤੀ ਫ਼ਤਹਿਗੜ੍ਹ ਸਾਹਿਬ ਦੇ ਸ਼ਹੀਦਾਂ ਦਾ ਆਸ਼ੀਰਵਾਦ ਲੈ ਕੇ ਅੱਗੇ ਵਧੇਗੀ ਅਤੇ ਬਾਰ ਐਸੋਸੀਏਸ਼ਨ ਦੇ ਜੋ ਕੰਮ ਅਜੇ ਰਹਿੰਦੇ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਪੂਰੀ ਤਨਦੇਹੀ ਨਾਲ ਪੂਰਾ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਵਕੀਲਾਂ ਨੂੰ ਭਰੋਸਾ ਦਿਵਾਇਆ ਕਿ ਬਾਰ ਦੇ ਹਿਤਾਂ ਲਈ ਸਾਰਿਆਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ। ਸਮਾਗਮ ਦੌਰਾਨ ਵਕੀਲਾਂ ਵਲੋਂ ਨਵੀਂ ਟੀਮ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਸਮੇਤ ਵੱਡੀ ਗਿਣਤੀ ਵਿਚ ਵਕੀਲ ਸਾਹਿਬਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੀ ਇੰਗਲਿਸ਼ ਲਿਟਰੇਰੀ ਸੁਸਾਇਟੀ ਵਲੋਂ ਇਨਵੈਸਟੀਚਰ ਸਮਾਰੋਹ ਅਗਲੀ ਖ਼ਬਰ ਨਾਭਾ ਤੋਂ ਧਰਮਸੋਤ ਦੀ ਅਗਵਾਈ ’ਚ ਪਟਿਆਲਾ ਧਰਨੇ ਲਈ ਕਾਂਗਰਸ ਦਾ ਵੱਡਾ ਕਾਫਲਾ ਹੋਇਆ ਰਵਾਨਾ ਪੰਜਾਬ ਸਰਕਾਰ ਹੋਈ ਹਰੇਕ ਮੁੱ...
Ad Position 24