15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਮਾਤਾ ਗੁਜਰੀ ਕਾਲਜ ਦੀ ਇੰਗਲਿਸ਼ ਲਿਟਰੇਰੀ ਸੁਸਾਇਟੀ ਵਲੋਂ ਇਨਵੈਸਟੀਚਰ ਸਮਾਰੋਹ

ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਅੰਗਰੇਜ਼ੀ ਵਿਭਾਗ ਦੀ ਇੰਗਲਿਸ਼ ਲਿਟਰੇਰੀ ਸੁਸਾਇਟੀ ਵਲੋਂ ਸੈਸ਼ਨ 2026-27 ਲਈ ਨਵੇਂ ਵਿਦਿਆਰਥੀ ਅਹੁਦੇਦਾਰਾਂ ਤੇ ਕਾਰਜਕਾਰੀ ਮੈਂਬਰਾਂ ਦੀ ਚੋਣ ਕਰਨ ਲਈ ਇਨਵੈਸਟੀਚਰ ਸਮਾਰੋਹ ਕਰਵਾਇਆ ਗਿਆ। ਕਾਲਜ ਦੇ ਪ੍ਰਿੰਸੀਪਲ ਡਾ.

Ad Position 21
repet_subhas-goyals [Copy P29]
ਇਨਵੈਸਟੀਚਰ ਸਮਾਰੋਹ ਦੌਰਾਨ ਵਿਦਿਆਰਥੀ ਅਹੁਦੇਦਾਰਾਂ ਨਾਲ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਅਤੇ ਅਧਿਆਪਕ ਸਾਹਿਬਾਨ। ਅਜੀਤ ਤਸਵੀਰ 15-09-2026
ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਅੰਗਰੇਜ਼ੀ ਵਿਭਾਗ ਦੀ ਇੰਗਲਿਸ਼ ਲਿਟਰੇਰੀ ਸੁਸਾਇਟੀ ਵਲੋਂ ਸੈਸ਼ਨ 2026-27 ਲਈ ਨਵੇਂ ਵਿਦਿਆਰਥੀ ਅਹੁਦੇਦਾਰਾਂ ਤੇ ਕਾਰਜਕਾਰੀ ਮੈਂਬਰਾਂ ਦੀ ਚੋਣ ਕਰਨ ਲਈ ਇਨਵੈਸਟੀਚਰ ਸਮਾਰੋਹ ਕਰਵਾਇਆ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਇੰਗਲਿਸ਼ ਲਿਟਰੇਰੀ ਸੁਸਾਇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰਨ ਸਮਰਪਣ ਅਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਅੰਗਰੇਜ਼ੀ ਵਿਭਾਗ ਦੇ ਮੁਖੀ ਡਾ. ਗੌਰੀ ਹਾਂਡਾ ਨੇ ਵਿਦਿਆਰਥੀਆਂ ਦੀ ਨਵੀਂ ਕਾਰਜਕਾਰੀ ਟੀਮ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਵਿਦਿਆਰਥੀ ਜੀਵਨ ਵਿਚ ਸਹਿ-ਪਾਠਕ੍ਰਮ ਗਤੀਵਿਧੀਆਂ ਅਪਨਾਉਣ ਦੇ ਮਹੱਤਵ ’ਤੇ ਜ਼ੋਰ ਦਿੱਤਾ। ਇੰਗਲਿਸ਼ ਲਿਟਰੇਰੀ ਸੁਸਾਇਟੀ ਦੇ ਕਨਵੀਨਰ ਡਾ. ਮਨਿੰਦਰ ਕੈਂਥ ਨੇ ਸੁਸਾਇਟੀ ਦੁਆਰਾ ਮੌਜੂਦਾ ਸੈਸ਼ਨ ਵਿਚ ਆਯੋਜਿਤ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਵਿਚ ਵਿਦਿਆਰਥੀਆਂ ਨੂੰ ਸਰਗਰਮੀ ਨਾਲ ਸ਼ਾਮਲ ਹੋਣ ਲਈ ਉਤਸ਼ਾਹਿਤ ਕੀਤਾ। ਸੁਸਾਇਟੀ ਦੀ ਚੋਣ ਦੌਰਾਨ ਬੀ.ਏ. ਆਨਰਜ਼ ਅੰਗਰੇਜ਼ੀ ਭਾਗ ਤੀਸਰਾ ਦੀ ਵਿਦਿਆਰਥਣ ਖੁਸ਼ਸੀਰਤ ਕੌਰ ਨੂੰ ਪ੍ਰਧਾਨ, ਐਮ. ਏ. ਅੰਗਰੇਜ਼ੀ ਭਾਗ ਪਹਿਲਾ ਦੀ ਜਸ਼ਨਪ੍ਰੀਤ ਕੌਰ ਨੂੰ ਉਪ ਪ੍ਰਧਾਨ ਅਤੇ ਐਮ.ਏ. ਅੰਗਰੇਜ਼ੀ ਭਾਗ ਦੂਸਰਾ ਦੀ ਪ੍ਰਭਜੋਤ ਕੌਰ ਨੂੰ ਸਕੱਤਰ ਨਿਯੁਕਤ ਕੀਤਾ ਗਿਆ। ਇਸੇ ਤਰ੍ਹਾਂ ਐਮ. ਏ . ਅੰਗਰੇਜ਼ੀ ਭਾਗ ਦੂਸਰਾ ਦੀ ਜਸਪ੍ਰੀਤ ਕੌਰ ਅਤੇ ਬੀ.ਏ. ਆਨਰਜ਼ ਅੰਗਰੇਜ਼ੀ ਭਾਗ ਦੂਸਰਾ ਦੀ ਹਿਮਾਨੀ ਨੂੰ ਸੰਯੁਕਤ ਸਕੱਤਰ ਚੁਣਿਆ ਗਿਆ। ਇਸ ਦੇ ਨਾਲ ਹੀ ਐਮ. ਏ. ਅੰਗਰੇਜ਼ੀ ਭਾਗ ਦੂਸਰਾ ਦੀਆਂ ਵਿਦਿਆਰਥਣਾਂ ਸੁਖਮਨਪ੍ਰੀਤ ਕੌਰ ਅਤੇ ਤਵਲੀਨ ਕੌਰ ਨੂੰ ਮੀਡੀਆ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ। ਐਮ. ਏ. ਅੰਗਰੇਜ਼ੀ ਭਾਗ ਦੂਸਰਾ ਦੀ ਮਨਪ੍ਰੀਤ ਕੌਰ ਅਤੇ ਬੀ.ਏ. ਆਨਰਜ਼ ਮਲਟੀਡਿਸ਼ਪਲਿਨਰੀ ਭਾਗ ਤੀਸਰਾ ਦੀ ਨੋਬਲਪ੍ਰੀਤ ਕੌਰ ਨੂੰ ਖ਼ਜ਼ਾਨਚੀ ਚੁਣਿਆ ਗਿਆ। ਸਭਾ ਦੇ ਕਾਰਜਕਾਰੀ ਮੈਂਬਰਾਂ ਵਜੋਂ ਐਮ. ਏ. ਅੰਗਰੇਜ਼ੀ ਭਾਗ ਪਹਿਲਾ ਦੀ ਰਾਜਬੀਰ ਕੌਰ, ਬੀ.ਏ. ਆਨਰਜ਼ ਅੰਗਰੇਜ਼ੀ ਭਾਗ ਪਹਿਲਾ ਦੀਆਂ ਵਿਦਿਆਰਥਣਾਂ ਮੁਸਕਾਨ, ਰੋਜ਼, ਗੁਰਨੂਰ ਕੌਰ ਅਤੇ ਰੀਆ, ਬੀ.ਏ. ਆਨਰਜ਼ ਮਲਟੀਡਿਸੀਪਲਿਨਰੀ ਭਾਗ ਪਹਿਲਾ ਦੀਆਂ ਜਸ਼ਨਪ੍ਰੀਤ ਕੌਰ, ਇਸ਼ਪ੍ਰੀਤ ਕੌਰ, ਵਨਸ਼ਿਕਾ, ਜੋਬਨਪ੍ਰੀਤ ਸਿੰਘ ਤੇ ਸੋਨਮਪ੍ਰੀਤ ਸਿੰਘ ਦੀ ਚੋਣ ਕੀਤੀ ਗਈ। ਇਸ ਮੌਕੇ ਇੰਗਲਿਸ਼ ਲਿਟਰੇਰੀ ਸੁਸਾਇਟੀ ਦੇ ਇੰਚਾਰਜ ਪ੍ਰੋ. ਅੰਮ੍ਰਿਤ ਕੌਰ ਅਤੇ ਪ੍ਰੋ. ਦਿਸ਼ਾ ਸਿਆਣ ਵੀ ਹਾਜ਼ਰ ਰਹੇ। ਜਿਨ੍ਹਾਂ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਸਭਾ ਦੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਯੂਨੀਵਰਸਿਟੀ ’ਚ ਅੰਤਰ-ਵਿਭਾਗੀ ਮੂਟ ਕੋਰਟ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਨਵ-ਨਿਯੁਕਤ ਪ੍ਰਧਾਨ ਇੰਦਰਜੀਤ ਸਿੰਘ ਸਾਊ ਦੀ ਤਾਜਪੋਸ਼ੀ ਮੌਕੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ
Ad Position 24