14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਜੀ. ਪੀ. ਐਸ. ਦੀਆਂ ਪੰਜ ਵਿਦਿਆਰਥਣਾਂ ਦੀ ਰਾਜ ਪੱਧਰੀ ਖੇਡ ਮੁਕਾਬਲਿਆਂ ਲਈ ਹੋਈ ਚੋਣ

ਮੰਡੀ ਗੋਬਿੰਦਗੜ੍ਹ, 14 ਸਤੰਬਰ (ਰਾਜੇਸ਼ ਸ਼ਰਮਾ, ਇਕਬਾਲਦੀਪ ਸੰਧੂ)- ਪੰਜਾਬ ਸਕੂਲ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਗੋਬਿੰਦਗੜ੍ਹ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੇ ਵਿਦਿਆਰਥੀਆਂ ਨੇ ਸਕੇਟਿੰਗ, ਕ੍ਰਿਕਟ, ਪਾਵਰ ਲਿਫ਼ਟਿੰਗ, ਟੇਬਲ ਟੈਨਿਸ ਤੇ ਵੁਸ਼ੂ ਸਮੇਤ ਵੱਖ-ਵੱਖ ਖੇਡਾਂ ਵਿਚ ਤਗਮੇ ਤੇ ਪੁਜ਼ੀਸ਼ਨਾਂ ਹਾਸਲ ਕੀਤੀਆਂ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਮੰਡੀ ਗੋਬਿੰਦਗੜ੍ਹ, 14 ਸਤੰਬਰ (ਰਾਜੇਸ਼ ਸ਼ਰਮਾ, ਇਕਬਾਲਦੀਪ ਸੰਧੂ)- ਪੰਜਾਬ ਸਕੂਲ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਗੋਬਿੰਦਗੜ੍ਹ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੇ ਵਿਦਿਆਰਥੀਆਂ ਨੇ ਸਕੇਟਿੰਗ, ਕ੍ਰਿਕਟ, ਪਾਵਰ ਲਿਫ਼ਟਿੰਗ, ਟੇਬਲ ਟੈਨਿਸ ਤੇ ਵੁਸ਼ੂ ਸਮੇਤ ਵੱਖ-ਵੱਖ ਖੇਡਾਂ ਵਿਚ ਤਗਮੇ ਤੇ ਪੁਜ਼ੀਸ਼ਨਾਂ ਹਾਸਲ ਕੀਤੀਆਂ। ਖ਼ਾਸ ਤੌਰ ’ਤੇ ਅੰਡਰ-17 ਲੜਕੀਆਂ ਦੇ ਕ੍ਰਿਕਟ ਟਰਾਇਲਾਂ ਵਿਚ ਸਕੂਲ ਦੀਆਂ ਪੰਜ ਵਿਦਿਆਰਥਣਾਂ ਇਸ਼ਿਕਾ ਸ਼ਾਹੀ, ਕਾਸ਼ਵੀ ਰਾਣਾ, ਸੀਰਤ ਕੌਰ, ਸਾਨਵੀ ਗੋਇਲ ਅਤੇ ਹੇਜ਼ਲ ਦੀ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ ਹੈ। ਸਕੇਟਿੰਗ ਵਿਚ ਸਕੂਲ ਦੇ ਖਿਡਾਰੀਆਂ ਨੇ ਕੁੱਲ 18 ਤਗਮੇ, ਜਿਨ੍ਹਾਂ ਵਿਚ 2 ਸੋਨੇ, 7 ਚਾਂਦੀ ਅਤੇ 9 ਕਾਂਸੀ ਦੇ ਤਗਮੇ ਜਿੱਤੇ। ਸਕੂਲ ਪ੍ਰਿੰਸੀਪਲ ਡਾ. ਨੀਰੂ ਅਰੋੜਾ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਕੋਚਾਂ ਦੀ ਯੋਗ ਅਗਵਾਈ ਦਾ ਨਤੀਜਾ ਹੈ। ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਵੀ ਸਾਰੇ ਖਿਡਾਰੀਆਂ ਨੂੰ ਭਵਿੱਖ ਵਿਚ ਹੋਰ ਵੱਡੀਆਂ ਪ੍ਰਾਪਤੀਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਬਿਨਾਂ ਲਾਇਸੰਸ ਟਰੈਕਟਰ ਚਲਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ 2 ਟਰੈਕਟਰਾਂ ਦੇ ਕੱਟੇ ਚਲਾਨ ਲੋਕ ਟ੍ਰੈਫ਼ਿਕ ਨਿਯਮਾਂ ਦੀ ਇੰਨ... ਅਗਲੀ ਖ਼ਬਰ ਗੋਬਿੰਦਗੜ੍ਹ ਪਬਲਿਕ ਕਾਲਜ ’ਚ ਹਿੰਦੀ ਦਿਵਸ ਮਨਾਇਆ
Ad Position 24