‘ ਖੇਡਾਂ ਵਤਨ ਪੰਜਾਬ ਦੀਆਂ-2026’ ਦੇ 9ਵੇਂ ਦਿਨ ਬਲਾਕ ਖਮਾਣੋਂ, ਖੇੜਾ ਤੇ ਬਸੀ ਪਠਾਣਾਂ ਵਿਖੇ ਖਿਡਾਰੀਆਂ ਨੇ ਦਿਖਾਏ ਖੇਡਾਂ ਦੇ ਜੌਹਰ
ਖਮਾਣੋਂ, 15 ਸਤੰਬਰ (ਮਨਮੋਹਣ ਸਿੰਘ ਕਲੇਰ)- ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਦੇ 9ਵੇਂ ਦਿਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਤਿੰਨ ਬਲਾਕਾਂ ਖਮਾਣੋਂ, ਖੇੜਾ ਤੇ ਬਸੀ ਪਠਾਣਾਂ ਵਿਖੇ ਬਲਾਕ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿਚ ਵੱਖ-ਵੱਖ ਉਮਰ ਵਰਗ ਵਿਚ ਅਥਲੈਟਿਕਸ, ਫੁੱਟਬਾਲ, ਖੋ-ਖੋ, ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ, ਵਾਲੀਬਾਲ ਸ਼ੂਟਿੰਗ ਤੇ ਵਾਲੀਬਾਲ ਸਮੈਸ਼ਿੰਗ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਬਲਾਕ ਬਸੀ ਪਠਾਣਾਂ ਵਿਖੇ ਟੈਨਿਸ ਬਾਲ ਕ੍ਰਿਕਟ ਦੇ ਮੈਚ ਵੀ ਕਰਵਾਏ ਜਾ ਰਹੇ ਹਨ।
ਖ
ਖੇਡਾਂ ਵਤਨ ਪੰਜਾਬ ਦੀਆਂ ਮੌਕੇ ਜਟਾਣਾ ਉੱਚਾ ਦੇ ਖੇਡ ਸਟੇਡੀਅਮ ਵਿਖੇ ਖਿਡਾਰੀ ਆਪਣੀ ਖੇਡ ਦਾ ਪ੍ਰਦਰਸ਼ਨ ਕਰਦੇ ਦਿਖਾਈ ਦਿੰਦਾ ਹੋਇਆ। ਅਜੀਤ ਤਸਵੀਰ
16-09-2026
ਖਮਾਣੋਂ, 15 ਸਤੰਬਰ (ਮਨਮੋਹਣ ਸਿੰਘ ਕਲੇਰ)- ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਦੇ 9ਵੇਂ ਦਿਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਤਿੰਨ ਬਲਾਕਾਂ ਖਮਾਣੋਂ, ਖੇੜਾ ਤੇ ਬਸੀ ਪਠਾਣਾਂ ਵਿਖੇ ਬਲਾਕ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿਚ ਵੱਖ-ਵੱਖ ਉਮਰ ਵਰਗ ਵਿਚ ਅਥਲੈਟਿਕਸ, ਫੁੱਟਬਾਲ, ਖੋ-ਖੋ, ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ, ਵਾਲੀਬਾਲ ਸ਼ੂਟਿੰਗ ਤੇ ਵਾਲੀਬਾਲ ਸਮੈਸ਼ਿੰਗ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਬਲਾਕ ਬਸੀ ਪਠਾਣਾਂ ਵਿਖੇ ਟੈਨਿਸ ਬਾਲ ਕ੍ਰਿਕਟ ਦੇ ਮੈਚ ਵੀ ਕਰਵਾਏ ਜਾ ਰਹੇ ਹਨ। ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਬਲਾਕ ਖਮਾਣੋਂ ਵਿਚ ਅਥਲੈਟਿਕਸ ਦੇ ਅੰਡਰ-17 ਲੜਕਿਆਂ ਦੇ 800 ਮੀਟਰ ਮੁਕਾਬਲੇ ਵਿਚ ਦਿਲਸ਼ਾਨ ਸਿੰਘ ਨੇ ਪਹਿਲਾ ਤੇ ਹਰਸ਼ਪ੍ਰੀਤ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-21 ਲੜਕਿਆਂ ਦੇ 800 ਮੀਟਰ ਮੁਕਾਬਲੇ ਵਿਚ ਮਨਵੀਰ ਸਿੰਘ ਨੇ ਪਹਿਲਾ, ਗੁਰਜੋਤ ਸਿੰਘ ਨੇ ਦੂਜਾ ਅਤੇ ਜਸਪ੍ਰੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰਡਰ-21 ਲੜਕੀਆਂ ਦੇ 800 ਮੀਟਰ ਮੁਕਾਬਲੇ ਵਿਚ ਹਸਨਪ੍ਰੀਤ ਕੌਰ ਨੇ ਪਹਿਲਾ ਤੇ ਮਾਨਸੀ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-17 ਲੜਕੀਆਂ ਦੇ 800 ਮੀਟਰ ਮੁਕਾਬਲੇ ਵਿਚ ਸਹਿਜਪ੍ਰੀਤ ਕੌਰ ਨੇ ਪਹਿਲਾ ਅਤੇ ਨਵਜੋਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਹਰਪਿੰਦਰ ਸਿੰਘ ਨੇ ਦੱਸਿਆ ਕਿ ਖੋ-ਖੋ ਦੇ ਅੰਡਰ-14 ਲੜਕਿਆਂ ਦੇ ਮੁਕਾਬਲੇ ਵਿਚ ਸਰਕਾਰੀ ਮਿਡਲ ਸਕੂਲ ਖਮਾਣੋਂ ਕਲਾਂ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਅੰਡਰ-14 ਲੜਕੀਆਂ ਦੇ ਮੁਕਾਬਲੇ ਵਿਚ ਵੀ ਸਰਕਾਰੀ ਮਿਡਲ ਸਕੂਲ ਖਮਾਣੋਂ ਕਲਾਂ ਦੀ ਟੀਮ ਨੇ ਪਹਿਲਾ ਸਥਾਨ, ਜਦਕਿ ਸਰਕਾਰੀ ਹਾਈ ਸਕੂਲ ਲੁਹਾਰ ਮਾਜਰਾ ਖ਼ੁਰਦ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਵਾਲੀਬਾਲ ਦੇ ਅੰਡਰ-14 ਲੜਕਿਆਂ ਦੇ ਮੁਕਾਬਲੇ ਵਿਚ ਸਰਕਾਰੀ ਹਾਈ ਸਕੂਲ ਲਖਣਪੁਰ ਦੀ ਟੀਮ ਨੇ ਪਹਿਲਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰੌਰ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-14 ਲੜਕੀਆਂ ਦੇ ਮੁਕਾਬਲੇ ਵਿਚ ਸਰਕਾਰੀ ਹਾਈ ਸਕੂਲ ਲਖਣਪੁਰ ਦੀ ਟੀਮ ਨੇ ਪਹਿਲਾ ਅਤੇ ਸਰਕਾਰੀ ਹਾਈ ਸਕੂਲ ਉੱਚਾ ਜਟਾਣਾ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਅੰਡਰ-17 ਲੜਕੀਆਂ ਦੇ ਵਾਲੀਬਾਲ ਮੁਕਾਬਲੇ ਵਿਚ ਜੀ. ਐਨ. ਪੀ. ਸਕੂਲ ਖੰਟ ਦੀ ਟੀਮ ਨੇ ਪਹਿਲਾ ਤੇ ਸਰਕਾਰੀ ਹਾਈ ਸਕੂਲ ਲਖਣਪੁਰ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-21 ਲੜਕੀਆਂ ਦੇ ਵਾਲੀਬਾਲ ਮੁਕਾਬਲੇ ਵਿਚ ਸਕੂਲ ਆਫ਼ ਐਮੀਨੈਂਸ ਖਮਾਣੋਂ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਵਾਲੀਬਾਲ ਦੇ ਅੰਡਰ-14 ਲੜਕਿਆਂ ਦੇ ਇਕ ਹੋਰ ਮੁਕਾਬਲੇ ਵਿਚ ਪਿੰਡ ਫਰੌਰ ਦੀ ਟੀਮ ਨੇ ਪਹਿਲਾ ਤੇ ਫਰੌਰ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਬਲਾਕ ਬਸੀ ਪਠਾਣਾਂ ਵਿਚ ਟੈਨਿਸ ਬਾਲ ਕ੍ਰਿਕਟ ਦੇ ਫਾਈਨਲ ਮੁਕਾਬਲਿਆਂ ਵਿਚ ਮਹਿਮਦਪੁਰ ਦੀ ਟੀਮ ਨੇ ਪਹਿਲਾ, ਬਸੀ ਪਠਾਣਾਂ ਕਿੰਗਜ਼ ਨੇ ਦੂਜਾ ਤੇ ਸਨਰਾਈਜ਼ ਬਸੀ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਜਸਵੀਰ ਸਿੰਘ ਡੀ.ਐਮ. ਸਿੱਖਿਆ ਵਿਭਾਗ, ਰਾਹੁਲਦੀਪ ਸਿੰਘ, ਲਖਵੀਰ ਸਿੰਘ, ਮਨੀਸ਼ ਕੁਮਾਰ, ਸੁਖਦੀਪ ਸਿੰਘ, ਮਨੋਜ ਕੁਮਾਰ, ਮਨਜੀਤ ਸਿੰਘ, ਯਾਦਵਿੰਦਰ ਸਿੰਘ, ਤੁਲਸੀ ਰਾਮ, ਦੀਪਕ, ਗੁਰਮੀਤ ਸਿੰਘ, ਪਵਨਦੀਪ ਸਿੰਘ, ਖੁਸ਼ਪ੍ਰੀਤ ਸਿੰਘ ਤੇ ਸਟਾਫ਼ ਮੈਂਬਰ ਹਾਜ਼ਰ ਸਨ।