ਸਿੱਖਾਂ ਤੇ ਪੰਜਾਬ ਦੇ ਇਤਿਹਾਸ ਨੂੰ ਸਿਲੇਬਸ ’ਚ ਬਣਦਾ ਸਥਾਨ ਦਿੱਤਾ ਜਾਵੇ- ਵੈਦ ਧਰਮ ਸਿੰਘ
ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਮਨਪ੍ਰੀਤ ਸਿੰਘ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਜਾਂ ਐਨ. ਸੀ.
ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਮਨਪ੍ਰੀਤ ਸਿੰਘ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਜਾਂ ਐਨ. ਸੀ. ਈ. ਆਰ. ਟੀ. ਦੇ ਸਿਲੇਬਸ ਵਿਚੋਂ ਸਿੱਖਾਂ ਅਤੇ ਪੰਜਾਬ ਦੇ ਇਤਿਹਾਸ ਨਾਲ ਸਬੰਧਿਤ ਵਿਸ਼ਿਆਂ ਨੂੰ ਹਟਾਉਣ ਜਾਂ ਉਨ੍ਹਾਂ ਦੀ ਮਹੱਤਤਾ ਘਟਾਉਣ ਸਬੰਧੀ ਸਾਹਮਣੇ ਆ ਰਹੀਆਂ, ਅਖ਼ਬਾਰਾਂ, ਚੈਨਲਾਂ ਦੀਆਂ ਚਰਚਾਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਦੀ ਹਿਊਮਨ ਰਾਈਟਸ ਐਂਡ ਐਂਟੀ ਕਰੱਪਸ਼ਨ ਫ਼ਰੰਟ ਪੰਜਾਬ ਦੇ ਸੂਬਾ ਚੇਅਰਮੈਨ ਵੈਦ ਧਰਮ ਸਿੰਘ ਸੈਣੀ ਨੇ ਕਿਹਾ ਕਿ ਇਤਿਹਾਸ ਕਿਸੇ ਵੀ ਸਮਾਜ ਦੀ ਪਛਾਣ, ਵਿਰਾਸਤ ਅਤੇ ਸਭਿਆਚਾਰਕ ਚੇਤਨਾ ਦਾ ਮਹੱਤਵਪੂਰਨ ਹਿੱਸਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਅਤੇ ਪੰਜਾਬ ਦਾ ਇਤਿਹਾਸ ਕੇਵਲ ਕਿਸੇ ਇਕ ਵਰਗ ਜਾਂ ਭਾਈਚਾਰੇ ਨਾਲ ਸਬੰਧਿਤ ਵਿਸ਼ਾ ਨਹੀਂ, ਸਗੋਂ ਭਾਰਤ ਦੇ ਸਮਾਜਿਕ, ਸਭਿਆਚਾਰਕ ਅਤੇ ਮਨੁੱਖੀ ਇਤਿਹਾਸ ਦਾ ਅਹਿਮ ਹਿੱਸਾ ਹੈ। ਵੈਦ ਧਰਮ ਸਿੰਘ ਨੇ ਕਿਹਾ ਕਿ ਸਿੱਖ ਅਤੇ ਪੰਜਾਬ ਦੇ ਇਤਿਹਾਸ ਨਾਲ ਸਬੰਧਿਤ ਵਿਸ਼ਿਆਂ ਨੂੰ ਸਿਲੇਬਸ ਵਿਚ ਤੱਥਾਂ ਅਤੇ ਇਤਿਹਾਸਕ ਸਰੋਤਾਂ ਦੇ ਆਧਾਰ ’ਤੇ ਉਚਿੱਤ ਸਥਾਨ ਮਿਲਣਾ ਚਾਹੀਦਾ ਹੈ। ਉਨ੍ਹਾਂ ਸਬੰਧਿਤ ਸਿੱਖਿਆ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਕਿਸੇ ਵੀ ਰਾਜਨੀਤਿਕ ਨਜ਼ਰੀਏ ਤੋਂ ਨਹੀਂ, ਸਗੋਂ ਸਿੱਖਿਆ, ਇਤਿਹਾਸਕ ਵਿਰਾਸਤ ਅਤੇ ਵਿਦਿਆਰਥੀਆਂ ਦੇ ਗਿਆਨ ਦੇ ਹਿਤ ਵਿਚ ਵਿਚਾਰਿਆ ਜਾਵੇ।