16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਯੂਨੀਵਰਸਿਟੀ ਕਾਲਜ ਦੇ ਕੰਟਰੈਕਟ ਅਧਿਆਪਕਾਂ ਨੇ ਮੁੱਖ ਮੰਤਰੀ ਤੇ ਉਪ ਕੁਲਪਤੀ ਦਾ ਪੁਤਲਾ ਸਾੜਿਆ

ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਬਲਜਿੰਦਰ ਸਿੰਘ)- ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਕੰਟਰੈਕਟ ਸਹਾਇਕ ਪ੍ਰੋਫ਼ੈਸਰਾਂ ਵਲੋਂ ਮੁੱਖ ਮੰਤਰੀ ਪੰਜਾਬ ਸਰਕਾਰ ਤੇ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਦਾ ਪੁਤਲਾ ਫੂਕਿਆ ਗਿਆ। ਸਬੰਧਿਤ ਸਹਾਇਕ ਪ੍ਰੋਫ਼ੈਸਰ ਪੰਜਾਬੀ ਯੂਨੀਵਰਸਿਟੀ ਦੇ ਵੱਖ-ਵੱਖ ਕਾਂਸਟੀਚੂਐਂਟ ਕਾਲਜਾਂ, ਨੇਬਰਹੁੱਡ ਕੈਂਪਸਾਂ ਤੇ ਰੀਜਨਲ ਸੈਂਟਰਾਂ ਵਿਚ ਪਿਛਲੇ 15 ਸਾਲਾਂ ਤੋਂ ਕੰਟਰੈਕਟ ਆਧਾਰ ਤੇ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਬਲਜਿੰਦਰ ਸਿੰਘ)- ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਕੰਟਰੈਕਟ ਸਹਾਇਕ ਪ੍ਰੋਫ਼ੈਸਰਾਂ ਵਲੋਂ ਮੁੱਖ ਮੰਤਰੀ ਪੰਜਾਬ ਸਰਕਾਰ ਤੇ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਦਾ ਪੁਤਲਾ ਫੂਕਿਆ ਗਿਆ। ਸਬੰਧਿਤ ਸਹਾਇਕ ਪ੍ਰੋਫ਼ੈਸਰ ਪੰਜਾਬੀ ਯੂਨੀਵਰਸਿਟੀ ਦੇ ਵੱਖ-ਵੱਖ ਕਾਂਸਟੀਚੂਐਂਟ ਕਾਲਜਾਂ, ਨੇਬਰਹੁੱਡ ਕੈਂਪਸਾਂ ਤੇ ਰੀਜਨਲ ਸੈਂਟਰਾਂ ਵਿਚ ਪਿਛਲੇ 15 ਸਾਲਾਂ ਤੋਂ ਕੰਟਰੈਕਟ ਆਧਾਰ ਤੇ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਸਾਲ 2022 ਵਿਚ ਯੂ. ਜੀ. ਸੀ. ਦੁਆਰਾ 2018 ਵਿਚ ਪ੍ਰਵਾਨਿਤ ਰੈਗੂਲੇਸ਼ਨ ਆਪਣੇ ਸਾਰੇ ਅਧਿਆਪਕਾਂ ਤੇ ਲਾਗੂ ਕਰ ਦਿੱਤਾ ਗਿਆ ਜਿਨ੍ਹਾਂ ਵਿਚ ਰੈਗੂਲਰ, ਐਡਹਾਕ ਅਤੇ ਗੈੱਸਟ ਫੈਕਲਟੀ ਸ਼ਾਮਿਲ ਹਨ, ਪਰ ਕੰਟਰੈਕਟ ਅਧਿਆਪਕਾਂ ਨੂੰ ਇਸ ਰੈਗੂਲੇਸ਼ਨ ਦਾ ਕੋਈ ਲਾਭ ਨਹੀਂ ਦਿੱਤਾ ਗਿਆ, ਜਿਸ ਦੇ ਨਤੀਜੇ ਵਜੋਂ ਕੰਟਰੈਕਟ ਅਧਿਆਪਕਾਂ ਵਲੋਂ ਅਦਾਲਤ ਦਾ ਰੁਖ਼ ਕੀਤਾ ਗਿਆ ਸੀ। ਹਾਲਾਂਕਿ ਸਬੰਧਿਤ ਅਧਿਆਪਕ ਹਾਈਕੋਰਟ ਵਲੋਂ ਕੇਸ ਜਿੱਤ ਚੁੱਕੇ ਹਨ ਪਰ ਇਸ ਸਭ ਦੇ ਬਾਵਜੂਦ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਕੰਟਰੈਕਟ ਅਧਿਆਪਕਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਨਹੀਂ ਦਿੱਤਾ ਜਾ ਰਿਹਾ। ਆਪਣੀਆਂ ਹੱਕੀ ਮੰਗਾਂ ਸਬੰਧੀ ਕੰਟਰੈਕਟ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਦੇ ਵੱਖ-ਵੱਖ ਮੰਤਰੀਆਂ ਤੱਕ ਪਹੁੰਚ ਕੀਤੀ ਗਈ ਹੈ, ਪ੍ਰੰਤੂ ਪੰਜਾਬ ਸਰਕਾਰ ਵਲੋਂ ਇਨ੍ਹਾਂ ਅਧਿਆਪਕਾਂ ਦਾ ਹੱਥ ਪੱਲਾ ਫੜਨ ਤੋਂ ਪਾਸਾ ਵੱਟਿਆ ਜਾ ਰਿਹਾ ਹੈ। ਇਸ ਪੂਰੇ ਪ੍ਰਕਰਨ ਵਿਚ ਵਿਦਿਆਰਥੀਆਂ ਦਾ ਵੱਡੇ ਪੱਧਰ ਤੇ ਵਿੱਦਿਅਕ ਅਤੇ ਅਕਾਦਮਿਕ ਨੁਕਸਾਨ ਹੋ ਰਿਹਾ ਹੈ। ਯੂਨੀਵਰਸਿਟੀ ਦੇ ਵੱਖ-ਵੱਖ ਅਦਾਰਿਆਂ ਵਿਖੇ ਕਲਾਸਾਂ ਨਾ ਲੱਗਣ ਕਾਰਨ ਵਿਦਿਆਰਥੀਆਂ ਦੀਆਂ ਆਉਣ ਵਾਲੀਆਂ ਪ੍ਰੀਖਿਆਵਾਂ ਦਾ ਸਿਲੇਬਸ ਪੂਰਾ ਨਹੀਂ ਹੋ ਸਕਿਆ। ਇਸ ਦੇ ਨਾਲ ਹੀ ਪੰਜਾਬੀ ਯੂਨੀਵਰਸਿਟੀ ਦੁਆਰਾ ਸਾਲ 2026-27 ਦੇ ਯੁਵਕ ਮੇਲੇ ਦੀਆਂ ਤਿਆਰੀਆਂ ਪੂਰੀ ਤਰਾਂ ਸਿਫ਼ਰ ਹੋ ਗਈਆਂ ਹਨ। ਅਧਿਆਪਕਾਂ ਦੇ ਇਸ ਸੰਘਰਸ਼ ਦਾ ਸਿੱਧਾ ਅਸਰ ਪੰਜਾਬ ਸਰਕਾਰ ਦੁਆਰਾ ਕਰਵਾਈਆਂ ਜਾਣ ਵਾਲੀਆਂ ਖੇਡ ਗਤੀਵਿਧੀਆਂ ਤੇ ਵੀ ਸਪਸ਼ਟ ਨਜ਼ਰ ਆ ਰਿਹਾ ਹੈ। ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ ਵਲੋਂ ਸਪਸ਼ਟ ਕੀਤਾ ਕਿ ਜਦੋਂ ਤੱਕ ਕੰਟਰੈਕਟ ਅਧਿਆਪਕਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਨਹੀਂ ਮਿਲ ਜਾਂਦਾ ਸੰਘਰਸ਼ ਨਿਰੰਤਰ ਜਾਰੀ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਗੋਬਿੰਦਗੜ੍ਹ ਪਬਲਿਕ ਕਾਲਜ ’ਚ ਨਸ਼ਾ ਵਿਰੋਧੀ ਨਾਟਕ ‘ਸੁਲਗਦੀ ਧਰਤੀ’ ਦਾ ਮੰਚਨ ਅਗਲੀ ਖ਼ਬਰ ਸਿੱਖਾਂ ਤੇ ਪੰਜਾਬ ਦੇ ਇਤਿਹਾਸ ਨੂੰ ਸਿਲੇਬਸ ’ਚ ਬਣਦਾ ਸਥਾਨ ਦਿੱਤਾ ਜਾਵੇ- ਵੈਦ ਧਰਮ ਸਿੰਘ
Ad Position 24