ਪਿੰਡ ਸੌਢਾਂ ਵਿਖੇ ਸੁੱਖੀ ਸੌਂਢਾ ਮੈਮੋਰੀਅਲ ਯੂਥ ਵੈੱਲਫੇਅਰ ਕਲੱਬ ਨੇ ਕਬੱਡੀ ਟੂਰਨਾਮੈਂਟ ਕਰਵਾਇਆ
ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਮਨਪ੍ਰੀਤ ਸਿੰਘ)- ਸੁੱਖੀ ਸੌਂਢਾ ਮੈਮੋਰੀਅਲ ਯੂਥ ਵੈੱਲਫੇਅਰ ਸਪੋਰਟਸ ਕਲੱਬ, ਪੰਚਾਇਤ ਮੈਂਬਰਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਸੌਢਾਂ ਵਿਖੇ ਕਰਵਾਇਆ ਗਿਆ 25ਵਾਂ ਵਿਸ਼ਾਲ ਕਬੱਡੀ ਟੂਰਨਾਮੈਂਟ ਯਾਦਗਾਰੀ ਹੋ ਨਿੱਬੜਿਆ। ਇਸ ਮੌਕੇ ਮੈਂਬਰ ਪਾਰਲੀਮੈਂਟ ਅਮਰ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਸਾਬਕਾ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਬਲਜੀਤ ਸਿੰਘ ਭੁੱਟਾ ਤੇ ਐਡਵੋਕੇਟ ਘੁੰਮਣ ਬ੍ਰਦਰਜ਼ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕੀਤੀ ਗਈ।
ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਮਨਪ੍ਰੀਤ ਸਿੰਘ)- ਸੁੱਖੀ ਸੌਂਢਾ ਮੈਮੋਰੀਅਲ ਯੂਥ ਵੈੱਲਫੇਅਰ ਸਪੋਰਟਸ ਕਲੱਬ, ਪੰਚਾਇਤ ਮੈਂਬਰਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਸੌਢਾਂ ਵਿਖੇ ਕਰਵਾਇਆ ਗਿਆ 25ਵਾਂ ਵਿਸ਼ਾਲ ਕਬੱਡੀ ਟੂਰਨਾਮੈਂਟ ਯਾਦਗਾਰੀ ਹੋ ਨਿੱਬੜਿਆ। ਇਸ ਮੌਕੇ ਮੈਂਬਰ ਪਾਰਲੀਮੈਂਟ ਅਮਰ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਸਾਬਕਾ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਬਲਜੀਤ ਸਿੰਘ ਭੁੱਟਾ ਤੇ ਐਡਵੋਕੇਟ ਘੁੰਮਣ ਬ੍ਰਦਰਜ਼ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕੀਤੀ ਗਈ। ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੁੱਖੀ ਸੌਂਢਾ ਮੈਮੋਰੀਅਲ ਕਲੱਬ ਵਲੋਂ ਹਰ ਸਾਲ ਕਰਵਾਇਆ ਜਾਂਦਾ ਟੂਰਨਾਮੈਂਟ ਜਿੱਥੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵਿਚ ਸਹਾਈ ਹੁੰਦਾ ਹੈ, ਉੱਥੇ ਹੀ ਉਨ੍ਹਾਂ ਨੂੰ ਮਾੜੀਆਂ ਅਲਾਮਤਾਂ ਤੋਂ ਦੂਰ ਰੱਖਣ ਲਈ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਕਲੱਬ ਪ੍ਰਧਾਨ ਹਰਵਿੰਦਰ ਸਿੰਘ ਨੱਪੀ ਦੀ ਪ੍ਰਧਾਨਗੀ ਵਿਚ ਕਰਵਾਏ ਜਾਂਦੇ ਟੂਰਨਾਮੈਂਟ ਵਿਚ ਖਿਡਾਰੀਆਂ ਦਾ ਵੱਡੇ-ਵੱਡੇ ਇਨਾਮਾਂ ਨਾਲ ਸਨਮਾਨ ਕੀਤਾ ਜਾਂਦਾ ਹੈ, ਜਿਸ ਸਦਕਾ ਇਸ ਟੂਰਨਾਮੈਂਟ ਵਿਚ ਵੱਡੇ ਪੱਧਰ ਤੇ ਕਬੱਡੀ ਟੀਮਾਂ ਵਲੋਂ ਭਾਗ ਲਿਆ ਜਾਂਦਾ ਹੈ ਤੇ ਇਲਾਕਾ ਨਿਵਾਸੀਆਂ ਵਲੋਂ ਟੂਰਨਾਮੈਂਟ ਵਿਚ ਆਉਣ ਵਾਲੀਆਂ ਟੀਮਾਂ ਦੇ ਖਿਡਾਰੀਆਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਜਾਂਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ ਤੇ ਕਿਹਾ ਕਿ ਅਜਿਹੇ ਟੂਰਨਾਮੈਂਟ ਨੌਜਵਾਨਾਂ ਨੂੰ ਆਪਣੇ ਸਭਿਆਚਾਰ ਤੇ ਪੁਰਾਣੇ ਵਿਰਸੇ ਨਾਲ ਜੋੜਨ ਵਿਚ ਸਹਾਈ ਹੁੰਦੇ ਹਨ। ਇਸ ਮੌਕੇ ਪ੍ਰਧਾਨ ਹਰਵਿੰਦਰ ਸਿੰਘ ਨੱਪੀ ਵਲੋਂ ਜਿੱਥੇ ਆਏ ਪਤਵੰਤਿਆਂ ਦਾ ਸਨਮਾਨ ਕੀਤਾ ਗਿਆ, ਉੱਥੇੇ ਹੀ ਟੂਰਨਾਮੈਂਟ ਨੂੰ ਸਫਲ ਬਣਾਉਣ ਲਈ ਆਉਣ ਵਾਲੇ ਦਰਸ਼ਕਾਂ ਦਾ ਧੰਨਵਾਦ ਵੀ ਕੀਤਾ ਗਿਆ। ਇਸ ਮੌਕੇ ਕੁਲਦੀਪ ਸਿੰਘ ਸੌਂਢਾ, ਰਵਿੰਦਰ ਸਿੰਘ ਸੌਂਢਾ, ਗੁਰਜੀਤ ਸਿੰਘ, ਸਾਬਕਾ ਕੌਂਸਲਰ ਗੁਰਪ੍ਰੀਤ ਲਾਲੀ, ਰਵਿੰਦਰ ਸਿੰਘ, ਸਾਬਕਾ ਸਰਪੰਚ ਤੀਰਥ ਸਿੰਘ, ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲ੍ਹਾ, ਪਰਮਿੰਦਰ ਸਿੰਘ ਨੋਨੀ, ਪਰਮਵੀਰ ਸਿੰਘ ਟਿਵਾਣਾ, ਨਰਿੰਦਰ ਸਿੰਘ, ਮੁਕੰਦ ਸਿੰਘ, ਵਰਿੰਦਰਜੀਤ ਸਿੰਘ, ਸਰਪੰਚ ਅਵਤਾਰ ਸਿੰਘ ਪੰਜੋਲਾ, ਪਵਨ ਕਾਲੜਾ, ਜਗਜੀਤ ਸਿੰਘ ਕੋਕੀ, ਪਲਵਿੰਦਰ ਸਿੰਘ, ਗੁਰਸੇਵਕ ਸਿੰਘ, ਸਤਨਾਮ ਸਿੰਘ, ਮਨਪ੍ਰੀਤ ਸਿੰਘ, ਜਗਵੀਰ ਸਿੰਘ, ਗੁਰਵਿੰਦਰ ਸਿੰਘ, ਹਰਿੰਦਰ ਸਿੰਘ, ਧਰਮਿੰਦਰ ਸਿੰਘ, ਗੁਰਵਿੰਦਰ ਸਿੰਘ, ਹੈਪੀ ਪੰਚ, ਗੁਰਜੀਤ ਸਿੰਘ ਖ਼ਾਲਸਾ, ਹਰਪਾਲ ਸਿੰਘ, ਜਰਨੈਲ ਸਿੰਘ, ਮਨਵੀਰ ਸਿੰਘ ਪੰਚ, ਗੁਲਜ਼ਾਰ ਸਿੰਘ, ਜੱਸਾ ਸਿੰਘ, ਭੁਪਿੰਦਰ ਸਿੰਘ, ਰਾਹੁਲ, ਗੁਰਮਾਨ ਸਿੰਘ ਬੈਂਸ, ਜਸਵੀਰ ਸਿੰਘ ਢਿੱਲੋਂ ਸਾਬਕਾ ਜ਼ਿਲ੍ਹਾ ਭਲਾਈ ਅਫ਼ਸਰ, ਮਨਪ੍ਰੀਤ ਟਿਵਾਣਾ ਚਨਾਰਥਲ, ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਨੰਬਰਦਾਰ, ਮਨਦੀਪ ਭੀਮਾ, ਜੱਗਾ ਭਮਾਰਸੀ, ਮਨਜੀਤ ਸਿੰਘ ਟਿਵਾਣਾ, ਬਲਵੰਤ ਟਿਵਾਣਾ, ਤੋਤੀ ਘੁੰਮਣ, ਹਨੀ ਟਿਵਾਣਾ, ਹਰਪ੍ਰੀਤ ਸਿੰਘ ਰੰਧਾਵਾ, ਗੁਰਪ੍ਰੀਤ ਸੋਨੀ, ਗੁਰਪ੍ਰੀਤ ਸਿੰਘ, ਗੁਰਜੀਤ ਸਿੰਘ ਸਾਨੀਪੁਰ, ਸੁੱਖੀ ਸਿੱਧੂ, ਨਿੰਦਰ ਟਿਵਾਣਾ, ਗੁਰਜੰਟ ਭਮਾਰਸੀ, ਜਗਜੀਤ ਸਿੰਘ ਡੇਰਾ ਮੀਰ ਮੀਰਾ, ਵਿਪਨ ਚਾਵਲਾ, ਬਿੰਦਰ ਸਰਸਾ, ਪੱਪੀ ਸਰਹਿੰਦ, ਬੱਪਨ ਬਸੀ, ਕਾਲਾ ਬਸੀ, ਲਵਲੀ ਬਹਿਲੋਲਪੁਰ, ਕਾਲਾ, ਹਰਿੰਦਰ, ਗੁਰਜੀਤ ਤਰਖਾਣ ਮਾਜਰਾ, ਜੱਗਾ ਤਰਖਾਣ ਮਾਜਰਾ, ਟੀਨੂ ਸਰਹਿੰਦ, ਲਵਲੀ ਸਰਹਿੰਦ, ਹੈਪੀ ਸਰਪੰਚ ਬੋਰਾਂ, ਅਜੀਤਪਾਲ ਸਿੰਘ ਸੇਖੋਂ, ਮਾਸਟਰ ਸੰਧੂ, ਅੰਗਰੇਜ਼ ਗੋਬਿੰਦਗੜ੍ਹ, ਬਿੰਦਰ ਜ਼ੈਲਦਾਰ, ਰਾਣਾ ਸਰਪੰਚ ਨੌਗਾਵਾਂ, ਗੁਰਪ੍ਰੀਤ ਸਿੰਘ ਤੇ ਹੋਰ ਹਾਜ਼ਰ ਸਨ ।