ਰਣਜੀਤ ਸਿੰਘ ਘੋਲਾ ਦੇ ਅਕਾਲ ਚਲਾਣੇ ’ਤੇ ਵੱਖ-ਵੱਖ ਰਾਜਸੀ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਬਲਜਿੰਦਰ ਸਿੰਘ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਹਿਕਾਰੀ ਸੁਸਾਇਟੀ ਦੇ ਡਾਇਰੈਕਟਰ ਰਣਜੀਤ ਸਿੰਘ ਘੋਲਾ ਦੇ ਬੇਵਕਤੀ ਅਕਾਲ ਚਲਾਣੇ ਤੋਂ ਬਾਅਦ ਅੱਜ ਸੰਸਦ ਮੈਂਬਰ ਡਾ. ਅਮਰ ਸਿੰਘ ਬੋਪਾਰਾਏ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਅਤੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਪਿੰਡ ਲੁਹਾਰ ਮਾਜਰਾ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹਮਦਰਦੀ ਦਾ ਪ੍ਰਗਟਾਵਾ ਕੀਤਾ।
ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਬਲਜਿੰਦਰ ਸਿੰਘ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਹਿਕਾਰੀ ਸੁਸਾਇਟੀ ਦੇ ਡਾਇਰੈਕਟਰ ਰਣਜੀਤ ਸਿੰਘ ਘੋਲਾ ਦੇ ਬੇਵਕਤੀ ਅਕਾਲ ਚਲਾਣੇ ਤੋਂ ਬਾਅਦ ਅੱਜ ਸੰਸਦ ਮੈਂਬਰ ਡਾ. ਅਮਰ ਸਿੰਘ ਬੋਪਾਰਾਏ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਅਤੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਪਿੰਡ ਲੁਹਾਰ ਮਾਜਰਾ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਕਤ ਰਾਜਸੀ ਸ਼ਖ਼ਸੀਅਤਾਂ ਨੇ ਰਣਜੀਤ ਸਿੰਘ ਘੋਲਾ ਵਲੋਂ ਕਾਂਗਰਸ ਪਾਰਟੀ ਪ੍ਰਤੀ ਸਮਰਪਿਤ ਭਾਵਨਾ ਨਾਲ ਨਿਭਾਈਆਂ ਸੇਵਾਵਾਂ ਅਤੇ ਸਮਾਜ ਵਿਚ ਪਾਏ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਰਣਜੀਤ ਸਿੰਘ ਘੋਲਾ ਦੇ ਅਕਾਲ ਚਲਾਣੇ ਨਾਲ ਕਾਂਗਰਸ ਪਾਰਟੀ ਅਤੇ ਇਲਾਕੇ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ, ਕਿਉਂਕਿ ਉਨ੍ਹਾਂ ਨੇ ਕਾਂਗਰਸ ਪਾਰਟੀ ਵਿਚ ਵੱਖ-ਵੱਖ ਅਹੁਦਿਆਂ ’ਤੇ ਰਹਿੰਦਿਆਂ ਪੂਰੀ ਵਫ਼ਾਦਾਰੀ, ਇਮਾਨਦਾਰੀ ਅਤੇ ਤਨਦੇਹੀ ਨਾਲ ਸੇਵਾਵਾਂ ਨਿਭਾਈਆਂ ਹਨ ਅਤੇ ਉਹ ਸ਼੍ਰੋਮਣੀ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਾਲਾਨਾ ਸਮਾਗਮ ਵੀ ਕਰਵਾਉਂਦੇ ਸਨ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ, ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਅਮਲੋਹ ਗੁਰਪ੍ਰੀਤ ਸਿੰਘ ਰਾਜੂ ਖੰਨਾ, ਜਗਮੀਤ ਸਿੰਘ ਸਹੋਤਾ ਸਾਬਕਾ ਪ੍ਰਧਾਨ ਨਗਰ ਕੌਂਸਲ ਗੋਬਿੰਦਗੜ੍ਹ, ਸੁਰਿੰਦਰ ਸਿੰਘ ਰਾਮਗੜ੍ਹ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਭਾਈ ਰਵਿੰਦਰ ਸਿੰਘ ਖ਼ਾਲਸਾ ਮੈਂਬਰ ਸ਼੍ਰੋਮਣੀ ਕਮੇਟੀ, ਸਰਬਜੀਤ ਸਿੰਘ ਜੀਤੀ ਬਦੇਸ਼ਾਂ ਨੇ ਵੀ ਰਣਜੀਤ ਸਿੰਘ ਘੋਲਾ ਦੇ ਸਪੁੱਤਰ ਰਵਿੰਦਰਪਾਲ ਸਿੰਘ ਤੇ ਅਤਿ ਨਜ਼ਦੀਕੀ ਰਿਸ਼ਤੇਦਾਰ ਗੁਰਿੰਦਰਪਾਲ ਸਿੰਘ ਹੈਪੀ ਸਾਬਕਾ ਸਰਪੰਚ ਕੁੰਭ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਭਲਿੰਦਰ ਸਿੰਘ ਮਾਣਕ ਮਾਜਰਾ, ਗੁਰਿੰਦਰਪਾਲ ਸਿੰਘ ਹੈਪੀ ਸਾਬਕਾ ਬਲਾਕ ਸੰਮਤੀ ਮੈਂਬਰ, ਅਮਰੀਕ ਸਿੰਘ, ਰਵਿੰਦਰਪਾਲ ਸਿੰਘ ਰਵੀ, ਭੁਪਿੰਦਰ ਸਿੰਘ ਰੈਹਿਲ, ਅਮਰਜੀਤ ਸਿੰਘ ਨਿਊਆਂ, ਅਮਰੀਕ ਸਿੰਘ ਰਾਏ, ਰਾਓਵਰਿੰਦਰ ਸਿੰਘ ਰਾਏ, ਬਹਾਦਰ ਸਿੰਘ ਰਾਏ, ਜਸਪ੍ਰੀਤ ਸਿੰਘ ਜੱਸਾ, ਕੇਸਰ ਸਿੰਘ, ਸ਼ਿੰਗਾਰਾ ਸਿੰਘ, ਨਰਿੰਦਰ ਸਿੰਘ ਰਾਏ, ਲਾਲੀ ਭਾਦਲਾ, ਗੁਰਵਿੰਦਰ ਸਿੰਘ ਰਾਏ, ਗਗਨਦੀਪ ਸਿੰਘ ਸੇਖੋਂ ਸਿਲਾਰ ਮਾਜਰਾ, ਰਣਧੀਰ ਸਿੰਘ ਤੇ ਮੋਹਣ ਸਿੰਘ ਸਰਪੰਚ ਆਦਿ ਹਾਜ਼ਰ ਸਨ।