15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

‘ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ 20 ਤੋਂ ਹੋਰ ਮਜ਼ਬੂਤੀ ਨਾਲ ਚਲਾਇਆ ਜਾਵੇਗਾ- ਲਖਵੀਰ ਸਿੰਘ ਰਾਏ

ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਮਨਪ੍ਰੀਤ ਸਿੰਘ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੋਕਾਂ ਦੇ ਸਹਿਯੋਗ ਨਾਲ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। 20 ਸਤੰਬਰ ਤੋਂ ਬਾਅਦ ਇਸ ਮੁਹਿੰਮ ਨੂੰ ਹੋਰ ਨਵੀਂ ਊਰਜਾ ਤੇ ਮਜ਼ਬੂਤ ਰੂਪ ਵਿਚ ਅੱਗੇ ਵਧਾਇਆ ਜਾਵੇਗਾ, ਜਿਸ ਲਈ ਪਿੰਡਾਂ ਤੇ ਸ਼ਹਿਰਾਂ ਦੀਆਂ ਡਿਫੈਂਸ ਕਮੇਟੀਆਂ ਹਰ ਇਕ ਪਿੰਡ ਤੇ ਵਾਰਡ ਵਿਚ ਲੋਕਾਂ ਨਾਲ ਮੀਟਿੰਗਾਂ ਕਰਨਗੀਆਂ।

Ad Position 21
repet_subhas-goyals [Copy P29]
ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਯੁੱਧ ਨਸ਼ਿਆਂ ਵਿਰੁੱਧ ਮੀਟਿੰਗ ਦੌਰਾਨ ਸੰਬੋਧਨ ਕਰਨ ਸਮੇਂ ਦਿਖਾਈ ਦਿੰਦੇ ਹੋਏ। ਅਜੀਤ ਤਸਵੀਰ 16-09-2026
ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਮਨਪ੍ਰੀਤ ਸਿੰਘ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੋਕਾਂ ਦੇ ਸਹਿਯੋਗ ਨਾਲ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। 20 ਸਤੰਬਰ ਤੋਂ ਬਾਅਦ ਇਸ ਮੁਹਿੰਮ ਨੂੰ ਹੋਰ ਨਵੀਂ ਊਰਜਾ ਤੇ ਮਜ਼ਬੂਤ ਰੂਪ ਵਿਚ ਅੱਗੇ ਵਧਾਇਆ ਜਾਵੇਗਾ, ਜਿਸ ਲਈ ਪਿੰਡਾਂ ਤੇ ਸ਼ਹਿਰਾਂ ਦੀਆਂ ਡਿਫੈਂਸ ਕਮੇਟੀਆਂ ਹਰ ਇਕ ਪਿੰਡ ਤੇ ਵਾਰਡ ਵਿਚ ਲੋਕਾਂ ਨਾਲ ਮੀਟਿੰਗਾਂ ਕਰਨਗੀਆਂ। ਇਹ ਪ੍ਰਗਟਾਵਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਮਾਤਾ ਗੁਜਰੀ ਕਾਲਜ ਦੇ ਕਾਮਰਸ ਹਾਲ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਲੇਜ ਡਿਫੈਂਸ ਕਮੇਟੀਆਂ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਵਿਧਾਇਕ ਰਾਏ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਜੰਗ ਵਿਚ ਸਰਕਾਰ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦੀ ਸ਼ਮੂਲੀਅਤ ਜ਼ਰੂਰੀ ਹੈ। ਉਨ੍ਹਾਂ ਪਿੰਡਾਂ ਦੇ ਸਰਪੰਚਾਂ, ਬਲਾਕ ਪੱਧਰੀ ਨੁਮਾਇੰਦਿਆਂ, ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਕਿਹਾ ਕਿ ਉਹ ਆਪੋ-ਆਪਣੇ ਖੇਤਰਾਂ ਵਿਚ ਨਸ਼ਿਆਂ ਦੀ ਰੋਕਥਾਮ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਸਾਰੂ ਮਾਹੌਲ ਸਿਰਜਣ। ਵਿਧਾਇਕ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਕਿਸੇ ਇਕ ਵਿਅਕਤੀ ਜਾਂ ਪਰਿਵਾਰ ਦੀ ਸਮੱਸਿਆ ਨਹੀਂ, ਸਗੋਂ ਸਮੁੱਚੇ ਸਮਾਜ ਲਈ ਚੁਨੌਤੀ ਹੈ। ਇਸ ਲਈ ਇਸ ਦੇ ਖ਼ਾਤਮੇ ਲਈ ਸਰਕਾਰ ਅਤੇ ਲੋਕਾਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਸ ਜੰਗ ਨੂੰ ਪੂਰੀ ਤਰ੍ਹਾਂ ਜਿੱਤਣਾ ਸੰਭਵ ਨਹੀਂ ਅਤੇ ਪੰਜਾਬ ਦੇ ਲੋਕਾਂ ਦਾ ਸਹਿਯੋਗ ਇਸ ਮੁਹਿੰਮ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਨਸ਼ਿਆਂ ਦੀ ਲਾਹਨਤ ਤੋਂ ਪੂਰੀ ਤਰ੍ਹਾਂ ਮੁਕਤ ਹੋਵੇਗਾ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਸਦਕਾ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦਾ ਸੁਪਨਾ ਹਰ ਹਾਲ ਵਿਚ ਸਾਕਾਰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਐਸ. ਡੀ . ਐਮ. ਕਰੁਣ ਗੁਪਤਾ ਨੇ ਦੱਸਿਆ ਕਿ ਨਸ਼ਿਆਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਸ਼ਾਸਨ ਜਾਂ ਸਬੰਧਿਤ ਅਧਿਕਾਰੀਆਂ ਤੱਕ ਪਹੁੰਚਾਉਣ ਵਾਲੇ ਵਿਅਕਤੀਆਂ ਦੀ ਪਛਾਣ ਅਤੇ ਸੂਚਨਾ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਨਸ਼ਿਆਂ ਦੀ ਵਿੱਕਰੀ, ਤਸਕਰੀ ਜਾਂ ਵਰਤੋਂ ਸਬੰਧੀ ਜਾਣਕਾਰੀ ਪ੍ਰਸ਼ਾਸਨ ਨਾਲ ਸਾਂਝੀ ਕਰਨ ਤਾਂ ਜੋ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ ਓਂਕਾਰ ਸਿੰਘ ਚੌਹਾਨ, ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਰੀਨਾ ਰਾਣੀ, ਤਹਿਸੀਲਦਾਰ ਵਿਸ਼ਾਲ ਵਰਮਾ, ਹਰਪਾਲ ਸਿੰਘ ਪੂਨੀਆ, ਗੁਰਦਰਸ਼ਨ ਸਿੰਘ ਹਨੀ, ਹਰਮੇਸ਼ ਸਿੰਘ ਪੂਨੀਆ, ਬਹਾਦਰ ਜਲਾਲ, ਪੀ.ਏ. ਸਤੀਸ਼ ਲਟੋਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਖਦੇਵ ਸਿੰਘ ਪਵਾਲਾ ਨੇ ਸ਼ਹੀਦ ਭਗਤ ਸਿੰਘ ਕਲੱਬ ਨੂੰ ਖੇਡ ਕਿੱਟ ਕੀਤੀ ਭੇਟ ਅਗਲੀ ਖ਼ਬਰ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਹਲਕਾ ਬਸੀ ਪਠਾਣਾਂ ਵਿਖੇ ਪਹੁੰਚਣ ’ਤੇ ਕੀਤਾ ਜਾਵੇਗਾ ਸਵਾਗਤ- ਭਾਜਪਾ ਆਗੂ
Ad Position 24