15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸਰਹਿੰਦ ਦੀ ਅਨਾਜ ਮੰਡੀ ਵਿਖੇ 500 ਡਰੋਨਾਂ ਦੇ ਸ਼ਾਨਦਾਰ ਸ਼ੋਅ ਨੇ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਤੇ ਫ਼ਲਸਫ਼ੇ ਤੋਂ ਕਰਵਾਇਆ ਜਾਣੂ

ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਮਨਪ੍ਰੀਤ ਸਿੰਘ)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਦੇਰ ਰਾਤ ਅਨਾਜ ਮੰਡੀ ਸਰਹਿੰਦ ਵਿਖੇ 500 ਡਰੋਨਾਂ ਦੇ ਸ਼ਾਨਦਾਰ ਸ਼ੋਅ ਨੇ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਤੇ ਫ਼ਲਸਫ਼ੇ ਤੋਂ ਜਾਣੂੰ ਕਰਵਾਇਆ। ਇਸ ਮੌਕੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ, ਜ਼ਿਲ੍ਹਾ ਪੁਲੀਸ ਮੁਖੀ ਸ਼ੁਭਮ ਅਗਰਵਾਲ, ਐਸ.

Ad Position 21
repet_subhas-goyals [Copy P29]
ਅਨਾਜ ਮੰਡੀ ਸਰਹਿੰਦ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਡਰੋਨ ਸ਼ੋਅ ਦੌਰਾਨ ਵਿਧਾਇਕ ਲਖਵੀਰ ਸਿੰਘ ਰਾਏ ਅਤੇ ਵੱਡੀ ਗਿਣਤੀ ਵਿਚ ਪੁੱਜੀ ਸੰਗਤ ਦਿਖਾਈ ਦਿੰਦੀ ਹੋਈ। ਅਜੀਤ ਤਸਵੀਰ 16-09-2026
ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਮਨਪ੍ਰੀਤ ਸਿੰਘ)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਦੇਰ ਰਾਤ ਅਨਾਜ ਮੰਡੀ ਸਰਹਿੰਦ ਵਿਖੇ 500 ਡਰੋਨਾਂ ਦੇ ਸ਼ਾਨਦਾਰ ਸ਼ੋਅ ਨੇ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਤੇ ਫ਼ਲਸਫ਼ੇ ਤੋਂ ਜਾਣੂੰ ਕਰਵਾਇਆ। ਇਸ ਮੌਕੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ, ਜ਼ਿਲ੍ਹਾ ਪੁਲੀਸ ਮੁਖੀ ਸ਼ੁਭਮ ਅਗਰਵਾਲ, ਐਸ. ਡੀ. ਐਮ ਫ਼ਤਹਿਗੜ੍ਹ ਸਾਹਿਬ ਕਰੁਣ ਗੁਪਤਾ ਤੇ ਹਲਕਾ ਫ਼ਤਹਿਗੜ੍ਹ ਸਾਹਿਬ ’ਚੋਂ ਵੱਡੀ ਗਿਣਤੀ ਪੁੱਜੀ ਸੰਗਤ ਨੇ ਇਸ ਦਿਲਕਸ਼ ਡਰੋਨ ਸ਼ੋਅ ਦਾ ਬੜੀ ਸ਼ਰਧਾ ਭਾਵਨਾ ਨਾਲ ਅਨੰਦ ਮਾਣਿਆ। ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ‘ਤੇ ਚੱਲਕੇ ਸਭ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਅਨਾਜ ਮੰਡੀ ਸਰਹਿੰਦ ਵਿਖੇ ਅਸਮਾਨ ਵਿਚ ਰਾਤ ਦੇ ਹਨੇਰੇ ਵਿਚ ਇਕੱਠੇ ਉੱਡਦੇ ਸੈਂਕੜੇ ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੀ ਜੀਵਨੀ ਅਤੇ ਵਿਚਾਰਧਾਰਾ ਨੂੰ ਦਰਸਾਉਂਦੇ ਦਿਲਕਸ਼ ਦ੍ਰਿਸ਼ ਪੇਸ਼ ਕੀਤੇ ਗਏ। ਸ਼ੋਅ ਦੀ ਪੇਸ਼ਕਾਰੀ ਤੋਂ ਪ੍ਰਭਾਵਿਤ ਸੰਗਤਾਂ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਜਿੱਥੇ ਸ਼ਲਾਘਾ ਕੀਤੀ ਉੱਥੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਵਿਧਾਇਕ ਰਾਏ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਬਰਾਬਰੀ, ਭਾਈਚਾਰੇ, ਮਿਹਨਤ, ਸੱਚੇ ਆਚਰਨ ਤੇ ਸਾਂਝੀਵਾਲਤਾ ਦਾ ਮਾਰਗ ਦਰਸਾਉਂਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਫ਼ਲਸਫ਼ਾ ਕਿਸੇ ਇਕ ਵਰਗ ਜਾਂ ਭਾਈਚਾਰੇ ਤੱਕ ਸੀਮਤ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਬਰਾਬਰੀ, ਆਜ਼ਾਦੀ, ਭਾਈਚਾਰੇ ਤੇ ਸਾਂਝੀਵਾਲਤਾ ਦਾ ਮਹਾਨ ਸੰਦੇਸ਼ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਜਾਤ-ਪਾਤ, ਊਚ-ਨੀਚ ਤੇ ਸਮਾਜਿਕ ਵਿਤਕਰੇ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਇਹ ਸੰਦੇਸ਼ ਦਿੱਤਾ ਕਿ ਮਨੁੱਖ ਦੀ ਮਹਾਨਤਾ ਉਸ ਦੇ ਜਨਮ ਜਾਂ ਕੁਲ ਵਿਚ ਨਹੀਂ, ਸਗੋਂ ਉਸ ਦੇ ਚੰਗੇ ਕਰਮਾਂ, ਉੱਚੇ ਆਚਰਨ ਅਤੇ ਮਾਨਵਤਾ ਪ੍ਰਤੀ ਸਮਰਪਣ ਵਿਚ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਸਾਲ ਤੱਕ ਚੱਲਣ ਵਾਲੇ ਸਮਾਗਮਾਂ ਲਈ 100 ਕਰੋੜ ਰੁਪਏ ਤੋਂ ਵੱਧ ਦਾ ਬਜਟ ਰੱਖਿਆ ਹੈ। ਇਨ੍ਹਾਂ ਸਮਾਗਮਾਂ ਦਾ ਮੁੱਖ ਉਦੇਸ਼ ਗੁਰੂ ਸਾਹਿਬ ਦੇ ਮਹਾਨ ਵਿਚਾਰਾਂ ਅਤੇ ਮਨੁੱਖਤਾ ਦੀ ਭਲਾਈ ਲਈ ਦਿੱਤੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਆਧੁਨਿਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਹੈ। ਸਮਾਗਮ ਮੌਕੇ ਢਾਡੀ ਤਰਸੇਮ ਸਿੰਘ ਖੇਤਲਾ ਦੇ ਜਥੇ ਨੇ ਇਤਿਹਾਸ ਤੇ ਢਾਡੀ ਵਾਰਾਂ ਨਾਲ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸਰਹਿੰਦ ਅਮਰਿੰਦਰ ਸਿੰਘ ਮੰਡੋਫਲ, ਆਸ਼ਾ ਰਾਣੀ ਪ੍ਰਧਾਨ ਨਗਰ ਕੌਂਸਲ ਸਰਹਿੰਦ, ਰਾਜਵਿੰਦਰ ਸਿੰਘ ਲਾਡੀ, ਬਲਾਕ ਪ੍ਰਧਾਨ ਰਮੇਸ਼ ਕੁਮਾਰ ਸੋਨੂ, ਸਤਵੀਰ ਸਿੰਘ ਜੱਲ੍ਹਾ ਉਪ ਚੇਅਰਮੈਨ ਬਲਾਕ ਸੰਮਤੀ ਸਰਹਿੰਦ, ਬਿਕਰਮ ਸਿੰਘ ਵਿੱਕੀ ਉਪ ਚੇਅਰਮੈਨ ਬਲਾਕ ਸੰਮਤੀ ਖੇੜਾ, ਤਰਸੇਮ ਉੱਪਲ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਸਰਹਿੰਦ, ਦਿਲਪ੍ਰੀਤ ਸਿੰਘ ਭੱਟੀ ਯੂਥ ਪ੍ਰਧਾਨ ਫ਼ਤਹਿਗੜ੍ਹ ਸਾਹਿਬ, ਸਮੇਤ ਹੋਰ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਰ ਤੇ ਬੈਂਚ ਦੇ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਾਂਗੇ- ਜ਼ਿਲ੍ਹਾ ਤੇ ਸੈਸ਼ਨ ਜੱਜ ਅਗਲੀ ਖ਼ਬਰ ਸੁਖਦੇਵ ਸਿੰਘ ਪਵਾਲਾ ਨੇ ਸ਼ਹੀਦ ਭਗਤ ਸਿੰਘ ਕਲੱਬ ਨੂੰ ਖੇਡ ਕਿੱਟ ਕੀਤੀ ਭੇਟ
Ad Position 24