ਮਾਤਾ ਗੁਜਰੀ ਕਾਲਜ ਦੀ ਕਾਮਰਸ ਐਸੋਸੀਏਸ਼ਨ ਨੇ ਪੇਪਰ ਰੀਡਿੰਗ ਮੁਕਾਬਲਾ ਕਰਵਾਇਆ
ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਦੀ ਕਾਮਰਸ ਐਸੋਸੀਏਸ਼ਨ ਵਲੋਂ ਵਿਦਿਆਰਥੀਆਂ ਵਿਚ ਆਤਮ ਵਿਸ਼ਵਾਸ ਪੈਦਾ ਕਰਨ ਤੇ ਸੰਚਾਰ ਦੇ ਹੁਨਰ ਦਾ ਵਿਕਾਸ ਕਰਨ ਲਈ ਪੇਪਰ ਰੀਡਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਬੀ. ਕਾਮ.
ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਦੀ ਕਾਮਰਸ ਐਸੋਸੀਏਸ਼ਨ ਵਲੋਂ ਵਿਦਿਆਰਥੀਆਂ ਵਿਚ ਆਤਮ ਵਿਸ਼ਵਾਸ ਪੈਦਾ ਕਰਨ ਤੇ ਸੰਚਾਰ ਦੇ ਹੁਨਰ ਦਾ ਵਿਕਾਸ ਕਰਨ ਲਈ ਪੇਪਰ ਰੀਡਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਬੀ. ਕਾਮ. ਭਾਗ ਪਹਿਲਾ ਦੇ ਕੁੱਲ 58 ਵਿਦਿਆਰਥੀਆਂ ਨੇ ਹਿੱਸਾ ਲਿਆ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਾਮਰਸ ਵਿਭਾਗ ਦੇ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਅਜਿਹੀਆਂ ਉਸਾਰੂ ਸਰਗਰਮੀਆਂ ਵਿਦਿਆਰਥੀਆਂ ਦੇ ਵਿੱਦਿਅਕ, ਵਿਹਾਰਕ ਅਤੇ ਵਿਅਕਤੀਗਤ ਵਿਕਾਸ ਵਿਚ ਅਹਿਮ ਯੋਗਦਾਨ ਪਾਉਂਦੀਆਂ ਹਨ। ਵਿਭਾਗ ਦੇ ਮੁਖੀ ਪ੍ਰੋ. ਮੁਹੰਮਦ ਅਨਵਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਆਪਣੇ ਅੰਦਰ ਸੰਚਾਰ ਦੇ ਹੁਨਰ ਨੂੰ ਵਿਕਸਤ ਕਰਨ ਅਤੇ ਅਜਿਹੀਆਂ ਸਿੱਖਿਆ ਭਰਪੂਰ ਸਰਗਰਮੀਆਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦੇ ਅਲੂਮਨੀ ਤੇ ਨਾਮਵਰ ਉਦਯੋਗਿਕ ਕੰਪਨੀ ਜੈਸਲੀਨ ਸੈਰਾਮਿਕਸ ਦੇ ਮਾਲਕ ਰਾਜਵਿੰਦਰ ਸਿੰਘ ਭੰਗੂ ਨੇ ਸੰਬੋਧਨ ਕਰਦਿਆਂ ਰੁਜ਼ਗਾਰ ਸਿਰਜਣ, ਸਵੈ-ਨਿਰਭਰਤਾ ਅਤੇ ਉੱਦਮਸ਼ੀਲਤਾ ਆਦਿ ਵਿਸ਼ਿਆਂ ਸਬੰਧੀ ਵਡਮੁੱਲੀ ਜਾਣਕਾਰੀ ਦਿੰਦੇ ਹੋਏ ਵਿਦਿਆਰਥੀਆਂ ਨੂੰ ਆਪਣੇ ਨਵੇਂ ਵਿਚਾਰਾਂ ਨੂੰ ਸਫ਼ਲ ਕਾਰੋਬਾਰ ਵਿਚ ਬਦਲਣ ਲਈ ਪ੍ਰੇਰਿਤ ਕੀਤਾ। ਵਿਭਾਗ ਵਲੋਂ ਭੰਗੂ ਨੂੰ ਲੋੜਵੰਦ ਵਿਦਿਆਰਥੀਆਂ ਦੀ ਸਹਾਇਤਾ ਲਈ ਪਾਏ ਵਿੱਤੀ ਯੋਗਦਾਨ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਨੇ ਕਾਲਜ ਵਿਖੇ ਰੈਗਿੰਗ ਦੀਆਂ ਗਤੀਵਿਧੀਆਂ ਦਾ ਹਿੱਸਾ ਨਾ ਬਣਨ ਅਤੇ ਇਸ ਦਾ ਵਿਰੋਧ ਕਰਨ ਦੀ ਸਹੁੰ ਵੀ ਚੁੱਕੀ। ਪੇਪਰ ਰੀਡਿੰਗ ਮੁਕਾਬਲੇ ਵਿਚ ਗੁਰਲੀਨ ਕੌਰ, ਹਰਨਾਜ਼ ਕੌਰ ਤੇ ਕਮਲਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ ਜਦੋਂਕਿ ਕੰਸੋਲੇਸ਼ਨ ਸਨਮਾਨ ਹੁਸਨਪ੍ਰੀਤ ਕੌਰ ਨੇ ਪ੍ਰਾਪਤ ਕੀਤਾ। ਇਸ ਮੌਕੇ ਕਾਮਰਸ ਵਿਭਾਗ ਦੇ ਡਾ. ਹਰਜੀਤ ਕੌਰ, ਪ੍ਰੋ. ਰਵਿੰਦਰ ਕੌਰ, ਡਾ. ਰਸ਼ਪਾਲਜੀਤ ਕੌਰ, ਪ੍ਰੋ. ਅਮਨਪ੍ਰੀਤ ਕੌਰ, ਪ੍ਰੋ. ਹਰਮਨਜੀਵਨਜੋਤ ਸਿੰਘ, ਪ੍ਰੋ. ਨਵਨੀਤ ਕੌਰ, ਪ੍ਰੋ. ਗੁਰਜੀਤ ਸਿੰਘ ਤੇ ਹੋਰ ਹਾਜ਼ਰ ਸਨ।