17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸਮੂਹ ਅਧਿਆਪਕ ਜਥੇਬੰਦੀਆਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਮਾੜੇ ਵਤੀਰੇ ਦਾ ਲਿਆ ਸਖ਼ਤ ਨੋਟਿਸ

ਫ਼ਤਹਿਗੜ੍ਹ ਸਾਹਿਬ, 16 ਸਤੰਬਰ (ਬਲਜਿੰਦਰ ਸਿੰਘ)-ਜ਼ਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਰਾਜੇਸ਼ ਕੁਮਾਰ ਅਮਲੋਹ, ਜੋਸ਼ੀਲ ਤਿਵਾੜੀ, ਲਛਮਣ ਸਿੰਘ ਨਬੀਪੁਰ ਤੇ ਜਸਪਾਲ ਸਿੰਘ ਢੀਂਡਸਾ ਦੀ ਅਗਵਾਈ ਵਿਚ ਫ਼ਤਹਿਗੜ੍ਹ ਸਾਹਿਬ ਵਿਖੇ ਹੰਗਾਮੀ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.

Ad Position 21
No active advertisement
ਅਜੀਤ ਡੈਸਕ 17-09-2026
ਫ਼ਤਹਿਗੜ੍ਹ ਸਾਹਿਬ, 16 ਸਤੰਬਰ (ਬਲਜਿੰਦਰ ਸਿੰਘ)-ਜ਼ਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਰਾਜੇਸ਼ ਕੁਮਾਰ ਅਮਲੋਹ, ਜੋਸ਼ੀਲ ਤਿਵਾੜੀ, ਲਛਮਣ ਸਿੰਘ ਨਬੀਪੁਰ ਤੇ ਜਸਪਾਲ ਸਿੰਘ ਢੀਂਡਸਾ ਦੀ ਅਗਵਾਈ ਵਿਚ ਫ਼ਤਹਿਗੜ੍ਹ ਸਾਹਿਬ ਵਿਖੇ ਹੰਗਾਮੀ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਵਲੋਂ ਸਕੂਲ ਚੈਕਿੰਗ ਦੌਰਾਨ ਅਧਿਆਪਕਾਂ ਨਾਲ ਕੀਤੇ ਜਾ ਰਹੇ ਕਥਿਤ ਮਾੜੇ ਵਤੀਰੇ ਦੀ ਨਿੰਦਾ ਕੀਤੀ ਗਈ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਸਫ਼ਾਈ ਦੀ ਘਾਟ ਹੋਣ ਕਰਕੇ ਤੇ ਹੋਰ ਛੋਟੀਆਂ ਛੋਟੀਆਂ ਊਣਤਾਈਆਂ ’ਤੇ ਅਧਿਆਪਕਾਂ ਨੂੰ ਬੁਰੀ ਤਰ੍ਹਾਂ ਜ਼ਲੀਲ ਕੀਤਾ ਜਾ ਰਿਹਾ ਹੈ। ਜਦੋਂਕਿ ਹਕੀਕਤ ਵਿਚ ਜ਼ਿਲੇ੍ਹ ਦੇ 90 ਫ਼ੀਸਦੀ ਪ੍ਰਾਇਮਰੀ ਤੇ ਮਿਡਲ ਸਕੂਲਾਂ ਅਤੇ 100 ਤੋਂ ਘੱਟ ਵਿਦਿਆਰਥੀਆਂ ਵਾਲੇ ਹਾਈ ਸਕੂਲਾਂ ਵਿਚ ਕੋਈ ਵੀ ਸਫ਼ਾਈ ਸੇਵਕ ਨਹੀਂ ਹੈ। ਅਜਿਹੀ ਮਾੜੀ ਸਥਿਤੀ ਸਦਕਾ ਵੀ ਸਕੂਲਾਂ ਵਿਚ ਸਫ਼ਾਈ ਕਿਉਂ ਨਹੀਂ ਹੈ, ਇਸ ਸਬੰਧੀ ਅਧਿਆਪਕਾਂ ਨੂੰ ਸਵਾਲ ਕੀਤੇ ਜਾ ਰਹੇ ਹਨ। ਅਧਿਆਪਕ ਆਗੂਆਂ ਨੇ ਦੱਸਿਆ ਕਿ ਬਹੁ ਗਿਣਤੀ ਸਕੂਲ ਇਕ ਅਧਿਆਪਕ ਦੇ ਸਹਾਰੇ ਚੱਲ ਰਹੇ ਹਨ ਅਤੇ ਅਧਿਆਪਕਾਂ ਦੀਆਂ ਡਿਊਟੀਆਂ ਰਾਸ਼ਨ ਕਾਰਡ ਬਣਾਉਣ, ਸੈਂਸ਼ਜ਼, ਬੀ.ਐੱਲ.ਓਜ਼, ਐੱਸ.ਆਈ.ਆਰ, ਵੱਖ-ਵੱਖ ਦਫ਼ਤਰਾਂ ਵਿਚ, ਵੋਟਾਂ ਦੇ ਕੰਮਾਂ ਵਿਚ ਲਗਾ ਕੇ ਅਧਿਆਪਕਾਂ ਨੂੰ ਗੈਰ ਵਿੱਦਿਅਕ ਕੰਮ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਅਜਿਹੀ ਸਥਿਤੀ ਹੋਣ ਦੇ ਬਾਵਜੂਦ ਵੀ ਅਧਿਆਪਕਾਂ ਨੂੰ ਸਫ਼ਾਈ ਦੇ ਨਾਂਅ ’ਤੇ ਜ਼ਲੀਲ ਕੀਤਾ ਜਾ ਰਿਹਾ ਹੈ, ਜਿਸ ਦਾ ਸਮੂਹ ਅਧਿਆਪਕ ਜਥੇਬੰਦੀਆਂ ਨੇ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸਕੂਲਾਂ ਵਿਚ ਸਫ਼ਾਈ ਦਾ ਕੰਮ ਕਰਾਉਣਾ ਚਾਹੁੰਦੀ ਹੈ ਤਾਂ ਹਰੇਕ ਸਕੂਲ ਵਿਚ ਸਫ਼ਾਈ ਸੇਵਕ ਦਾ ਪ੍ਰਬੰਧ ਕੀਤਾ ਜਾਵੇ, ਸਕੂਲ ਨੂੰ ਸਫ਼ਾਈ ਸਬੰਧੀ ਗਰਾਂਟ ਜਾਰੀ ਕੀਤੀ ਜਾਵੇ। ਇਸ ਮੌਕੇ ਜਗਤਾਰ ਸਿੰਘ ਫੈਜੁੱਲਾਪੁਰ, ਜਤਿੰਦਰ ਸਿੰਘ, ਬੇਅੰਤ ਸਿੰਘ ਭਾਂਬਰੀ, ਬਲਵੰਤ ਸਿੰਘ ਟਿਵਾਣਾ, ਅਮਰਜੀਤ ਸਿੰਘ, ਰਾਜਵਿੰਦਰ ਸਿੰਘ ਖੇੜਾ, ਰਣਜੀਤ ਸਿੰਘ ਬਰਵਾਲੀ, ਰਾਜਿੰਦਰ ਸਿੰਘ ਰਾਜਨ, ਆਸ਼ੂਤੋਸ਼ ਧੀਮਾਨ, ਗੁਲਸ਼ਨ ਕੁਮਾਰ, ਪ੍ਰਗਟ ਸਿੰਘ ਅੰਨੀਆ, ਅਮਰਜੀਤ ਵਰਮਾ, ਭੁਪਿੰਦਰ ਸਿੰਘ ਅਮਲੋਹ, ਗੁਰਪਾਲ ਸਿੰਘ, ਗਗਨਜੀਤ ਸਿੰਘ, ਸੁਖਵਿੰਦਰ ਸਿੰਘ ਅੰਨੀਆ, ਮਨਜੀਤ ਸਿੰਘ, ਸੁਖਵਿੰਦਰ ਸਿੰਘ ਮਾਜਰੀ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਹਿੰਦ ਮੰਡੀ ਦੇ ਪਟਵਾਰਖ਼ਾਨੇ ’ਚੋਂ ਲੋਹੇ ਦੀਆਂ ਗਰਿੱਲਾਂ ਚੋਰੀ ਅਗਲੀ ਖ਼ਬਰ ਦੀ ਰੈਵਨਿਊ ਪਟਵਾਰ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਦਿੱਤਾ ਰੋਸ ਧਰਨਾ
Ad Position 24