17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਵਰਲਡ ਯੂਨੀਵਰਸਿਟੀ ਵਿਖੇ ਵਿਸ਼ਵ ਓਜ਼ੋਨ ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ, 16 ਸਤੰਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਰਸਾਇਣ ਵਿਗਿਆਨ ਵਿਭਾਗ ਵਲੋਂ ਸੈਂਟਰ ਫ਼ਾਰ ਸਾਇੰਟਿਫਿਕ ਰਿਸਰਚ ਐਂਡ ਇਨੋਵੇਸ਼ਨ ਦੀ ਅਗਵਾਈ ਹੇਠ ਵਿਸ਼ਵ ਓਜ਼ੋਨ ਦਿਵਸ ਮਨਾਉਣ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਪ੍ਰੋਗਰਾਮ ਦੀ ਮੁੱਖ ਵਿਸ਼ੇਸ਼ਤਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਰਸਾਇਣ ਵਿਗਿਆਨ ਵਿਭਾਗ ਦੇ ਐਸੋਸੀਏਟ ਪ੍ਰੋਫੈਸਰ ਡਾ.

Ad Position 21
No active advertisement
ਵਿਸ਼ਵ ਓਜ਼ੋਨ ਦਿਵਸ ਮੌਕੇ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਤਕਸੀਮ ਕਰਦੇ ਹੋਏ ਉਪ ਕੁਲਪਤੀ ਡਾ. ਪਰਿਤਪਾਲ ਸਿੰਘ ਅਤੇ ਮੁੱਖ ਬਲਾਰਾ ਐਸੋਸੀਏਟ ਪ੍ਰੋਫੈਸਰ ਡਾ. ਅਮਨ ਭੱਲਾ ਪ੍ਰਬੰਧਕਾਂ ਨਾਲ ਦਿਖਾਈ ਦਿੰਦੇ ਹੋਏ। ਅਜੀਤ ਤਸਵੀਰਾਂ 17-09-2026
ਫ਼ਤਹਿਗੜ੍ਹ ਸਾਹਿਬ, 16 ਸਤੰਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਰਸਾਇਣ ਵਿਗਿਆਨ ਵਿਭਾਗ ਵਲੋਂ ਸੈਂਟਰ ਫ਼ਾਰ ਸਾਇੰਟਿਫਿਕ ਰਿਸਰਚ ਐਂਡ ਇਨੋਵੇਸ਼ਨ ਦੀ ਅਗਵਾਈ ਹੇਠ ਵਿਸ਼ਵ ਓਜ਼ੋਨ ਦਿਵਸ ਮਨਾਉਣ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਪ੍ਰੋਗਰਾਮ ਦੀ ਮੁੱਖ ਵਿਸ਼ੇਸ਼ਤਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਰਸਾਇਣ ਵਿਗਿਆਨ ਵਿਭਾਗ ਦੇ ਐਸੋਸੀਏਟ ਪ੍ਰੋਫੈਸਰ ਡਾ. ਅਮਨ ਭੱਲਾ ਵਲੋਂ ‘ਗਲੋਬਲ ਵਾਰਮਿੰਗ ਤੇ ਓਜ਼ੋਨ ਪਰਤ ਦਾ ਘਟਣਾ’ ਵਿਸ਼ੇ ’ਤੇ ਦਿੱਤਾ ਗਿਆ ਮੁੱਖ ਭਾਸ਼ਣ ਰਿਹਾ। ਉਨ੍ਹਾਂ ਨੇ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ, ਇਸ ਨੂੰ ਘਟਾਉਣ ਦੇ ਉਪਾਵਾਂ ਅਤੇ ਓਜ਼ੋਨ ਪਰਤ ਦੇ ਘਟਣ ਦੇ ਕਾਰਨਾਂ ਤੇ ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਓਜ਼ੋਨ ਪਰਤ ਦੀ ਸੁਰੱਖਿਆ ਲਈ ਵਿਅਕਤੀਗਤ ਅਤੇ ਭਾਈਚਾਰਕ ਪੱਧਰ ’ਤੇ ਯਤਨਾਂ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਉਪ ਕੁਲਪਤੀ ਪ੍ਰੋ. ਪਰਿਤ ਪਾਲ ਸਿੰਘ ਨੇ ਗ੍ਰੀਨਹਾਊਸ ਗੈਸਾਂ ਦੇ ਵਾਤਾਵਰਨ ’ਤੇ ਪ੍ਰਭਾਵ, ਗ੍ਰੀਨਹਾਊਸ ਪ੍ਰਭਾਵ ਵਿਚ ਨਮੀ ਦੀ ਭੂਮਿਕਾ ਅਤੇ ਓਜ਼ੋਨ ਪਰਤ ਦੇ ਘਟਣ ਦੇ ਕਾਰਨਾਂ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਵਧ ਰਹੇ ਤਾਪਮਾਨ ਦੇ ਵਾਤਾਵਰਨ ਪ੍ਰਣਾਲੀ ਤੇ ਕੁਦਰਤੀ ਸੰਤੁਲਨ ’ਤੇ ਪੈ ਰਹੇ ਪ੍ਰਭਾਵਾਂ ਵੱਲ ਵੀ ਧਿਆਨ ਦਿਵਾਇਆ। ਪ੍ਰੋਗਰਾਮ ਦਾ ਉਦਘਾਟਨ ਪ੍ਰੋ. ਤੇਜਬੀਰ ਸਿੰਘ ਰਜਿਸਟਰਾਰ ਤੇ ਚੇਅਰਮੈਨ ਸੈਂਟਰ ਫ਼ਾਰ ਸਾਇੰਟਿਫਿਕ ਰਿਸਰਚ ਐਂਡ ਇਨੋਵੇਸ਼ਨ ਵਲੋਂ ਕੀਤਾ ਗਿਆ। ਇਸ ਮੌਕੇ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ ਡੀਨ ਅਕਾਦਮਿਕ ਮਾਮਲੇ, ਡਾ. ਰਾਹੁਲ ਬਦਰੂ ਮੁਖੀ ਰਸਾਇਣ ਵਿਗਿਆਨ ਵਿਭਾਗ, ਡਾ. ਬਿਲਗਾ ਖੇਤੀਬਾੜੀ ਵਿਭਾਗ ਅਤੇ ਸੈਂਟਰ ਦੇ ਹੋਰ ਮੈਂਬਰ ਹਾਜ਼ਰ ਸਨ। ਰਸਾਇਣ ਵਿਗਿਆਨ, ਭੌਤਿਕ ਵਿਗਿਆਨ, ਜੀਵ-ਤਕਨਾਲੋਜੀ, ਭੋਜਨ ਪ੍ਰੋਸੈਸਿੰਗ ਅਤੇ ਤਕਨਾਲੋਜੀ, ਜੀਵ ਵਿਗਿਆਨ ਅਤੇ ਖੇਤੀਬਾੜੀ ਵਿਭਾਗਾਂ ਦੇ 100 ਤੋਂ ਵੱਧ ਵਿਦਿਆਰਥੀਆਂ ਨੇ ਬਹਿਸ, ਚਿੱਤਰ-ਪੇਸ਼ਕਾਰੀ ਤੇ ਵਿਗਿਆਨਕ ਪ੍ਰਸ਼ਨੋਤਰੀ ਵਿਚ ਉਤਸ਼ਾਹ ਨਾਲ ਭਾਗ ਲਿਆ। ਸਮਾਪਤੀ ਸੈਸ਼ਨ ਦੌਰਾਨ ਜੇਤੂਆਂ ਅਤੇ ਭਾਗੀਦਾਰਾਂ ਨੂੰ ਪ੍ਰਮਾਣ-ਪੱਤਰ ਪ੍ਰਦਾਨ ਕੀਤੇ ਗਏ। ਪ੍ਰੋਗਰਾਮ ਦੇ ਅੰਤ ਵਿਚ ਡਾ. ਰਾਹੁਲ ਬਦਰੂ ਨੇ ਧੰਨਵਾਦ ਮਤਾ ਪੇਸ਼ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਮਲੋਹ ਵਿਖੇ ਡਰੋਨ ਸ਼ੋਅ ਕਰਵਾਇਆ ਅਗਲੀ ਖ਼ਬਰ ਪ੍ਰਿਯੰਕਾ ਤੇ ਰਾਹੁਲ ਗਾਂਧੀ ਨਾਲ ਡਾ. ਮਨੋਹਰ ਸਿੰਘ ਮੀਟਿੰਗ ’ਚ ਸ਼ਾਮਿਲ ਹੋਏ
Ad Position 24