17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਮਾਤਾ ਗੁਜਰੀ ਕਾਲਜ ਦੀ ਕ੍ਰਿਕਟ ਟੀਮ ਨੇ ਸੈਮੀਫਾਈਨਲ ਜਿੱਤ ਕੇ ਫਾਈਨਲ ’ਚ ਬਣਾਈ ਜਗ੍ਹਾ

ਫ਼ਤਹਿਗੜ੍ਹ ਸਾਹਿਬ, 16 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੀ ਕ੍ਰਿਕਟ ਟੀਮ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਆਯੋਜਿਤ ਫ਼ਤਹਿਗੜ੍ਹ ਸਾਹਿਬ ਜ਼ੋਨ ਦੇ ਕ੍ਰਿਕਟ ਟੂਰਨਾਮੈਂਟ ਦੇ ਸੈਮੀਫਾਈਨਲ ਮੁਕਾਬਲੇ ਵਿਚ ਸ਼ਾਨਦਾਰ ਜਿੱਤ ਦਰਜ ਕਰਦਿਆਂ ਫਾਈਨਲ ਵਿਚ ਪ੍ਰਵੇਸ਼ ਕੀਤਾ। ਸੈਮੀਫਾਈਨਲ ਮੁਕਾਬਲਾ ਮਾਤਾ ਗੁਜਰੀ ਕਾਲਜ ਤੇ ਆਸਰਾ ਇੰਸਟੀਚਿਊਟ ਸੰਗਰੂਰ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ, ਜਿਸ ਵਿਚ ਮਾਤਾ ਗੁਜਰੀ ਕਾਲਜ ਦੀ ਟੀਮ ਨੇ ਆਸਰਾ ਇੰਸਟੀਚਿਊਟ ਨੂੰ 158 ਦੌੜਾਂ ਦੇ ਵੱਡੇ ਫ਼ਰਕ ਨਾਲ ਹਰਾਇਆ।

Ad Position 21
No active advertisement
ਅਜੀਤ ਡੈਸਕ 17-09-2026
ਫ਼ਤਹਿਗੜ੍ਹ ਸਾਹਿਬ, 16 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੀ ਕ੍ਰਿਕਟ ਟੀਮ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਆਯੋਜਿਤ ਫ਼ਤਹਿਗੜ੍ਹ ਸਾਹਿਬ ਜ਼ੋਨ ਦੇ ਕ੍ਰਿਕਟ ਟੂਰਨਾਮੈਂਟ ਦੇ ਸੈਮੀਫਾਈਨਲ ਮੁਕਾਬਲੇ ਵਿਚ ਸ਼ਾਨਦਾਰ ਜਿੱਤ ਦਰਜ ਕਰਦਿਆਂ ਫਾਈਨਲ ਵਿਚ ਪ੍ਰਵੇਸ਼ ਕੀਤਾ। ਸੈਮੀਫਾਈਨਲ ਮੁਕਾਬਲਾ ਮਾਤਾ ਗੁਜਰੀ ਕਾਲਜ ਤੇ ਆਸਰਾ ਇੰਸਟੀਚਿਊਟ ਸੰਗਰੂਰ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ, ਜਿਸ ਵਿਚ ਮਾਤਾ ਗੁਜਰੀ ਕਾਲਜ ਦੀ ਟੀਮ ਨੇ ਆਸਰਾ ਇੰਸਟੀਚਿਊਟ ਨੂੰ 158 ਦੌੜਾਂ ਦੇ ਵੱਡੇ ਫ਼ਰਕ ਨਾਲ ਹਰਾਇਆ। ਮਾਤਾ ਗੁਜਰੀ ਕਾਲਜ ਦੀ ਟੀਮ ਵਲੋਂ ਹੋਣਹਾਰ ਖਿਡਾਰੀਆਂ ਯੁਵਰਾਜ ਵਰਮਾ, ਦੇਵੀ ਚੰਦ ਯਾਦਵ, ਹਰਸ਼ਦੀਪ ਸਿੰਘ, ਦੀਪਾਲਾ, ਸਮੀਰ ਅਤੇ ਰਿਮਨ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਟੀਮ ਦੀ ਜਿੱਤ ਵਿਚ ਅਹਿਮ ਯੋਗਦਾਨ ਪਾਇਆ। ਟੂਰਨਾਮੈਂਟ ਦਾ ਫਾਈਨਲ ਮੁਕਾਬਲਾ 17 ਸਤੰਬਰ ਨੂੰ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਅਤੇ ਖ਼ਾਲਸਾ ਕਾਲਜ ਜ਼ੀਰਕਪੁਰ ਦੀਆਂ ਟੀਮਾਂ ਵਿਚਕਾਰ ਖੇਡਿਆ ਜਾਵੇਗਾ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀ ਜੀਵਨ ਵਿਚ ਖੇਡਾਂ ਦਾ ਮਹੱਤਵਪੂਰਨ ਸਥਾਨ ਹੈ। ਪ੍ਰਿੰਸੀਪਲ ਨੇ ਦੱਸਿਆ ਕਿ ਕਾਲਜ ਦੇ ਖਿਡਾਰੀਆਂ ਨੂੰ ਤਜਰਬੇਕਾਰ ਅਧਿਆਪਕਾਂ ਅਤੇ ਕੋਚਾਂ ਦੀ ਅਗਵਾਈ ਹੇਠ ਨਿਯਮਿਤ ਅਤੇ ਉੱਚ ਪੱਧਰੀ ਸਿਖਲਾਈ ਦਿੱਤੀ ਜਾਂਦੀ ਹੈ, ਜਿਸ ਸਦਕਾ ਖਿਡਾਰੀਆਂ ਨੇ ਵੱਖ-ਵੱਖ ਉੱਚ ਪੱਧਰ ਦੇ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਅਤੇ ਸਮੁੱਚੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਡੀਨ ਸਪੋਰਟਸ ਡਾ. ਦਵਿੰਦਰ ਸਿੰਘ, ਟੀਮ ਇੰਚਾਰਜ ਪ੍ਰੋ. ਮੁਹੰਮਦ ਅਨਵਰ, ਖੇਡ ਵਿਭਾਗ ਦੇ ਮੁਖੀ ਪ੍ਰੋ. ਪਵਨਪ੍ਰੀਤ ਕੌਰ, ਪ੍ਰੋ. ਜਸਪ੍ਰੀਤ ਸਿੰਘ, ਫੁੱਟਬਾਲ ਕੋਚ ਬਹਾਦਰ ਸਿੰਘ ਤੇ ਟੀਮ ਕੋਚ ਗੁਰਜੋਤ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬ੍ਰਾਹਮਣ ਮਾਜਰਾ ਵਿਚ ਮੁਫ਼ਤ ਆਯੁਸ਼ ਕੈਂਪ ਲਗਾਇਆ ਅਗਲੀ ਖ਼ਬਰ ਪੀ. ਐਮ. ਸਵੈਨਿਧੀ ਸਕੀਮ ਅਧੀਨ ਲੋਕ ਕਲਿਆਣ ਮੇਲਾ ਲਗਾਇਆ
Ad Position 24