ਹਲਕਾ ਇੰਚਾਰਜ ਭੁੱਟਾ ਨੇ ਪਾਰਟੀ ਪ੍ਰਧਾਨ, ਸੀਨੀਅਰ ਲੀਡਰਸ਼ਿਪ ਸਮੇਤ ਸੰਗਤਾਂ ਦਾ ਕੀਤਾ ਧੰਨਵਾਦ
ਫ਼ਤਹਿਗੜ੍ਹ ਸਾਹਿਬ, 16 ਸਤੰਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਬੀਤੇ ਕੱਲ੍ਹ ਪਾਰਟੀ ਵਲੋਂ ਅਨਾਜ ਮੰਡੀ ਸਰਹਿੰਦ ਵਿਖੇ ਕਰਵਾਈ ਗਈ ਪੰਜਾਬ ਬਚਾਓ ਰੈਲੀ ਵਿਚ ਪੁੱਜੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਲੀਡਰਸ਼ਿਪ ਤੇ ਹਲਕੇ ਦੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਰੈਲੀ ਵਿਚ ਲੋਕਾਂ ਦੇ ਹੋਏ ਵਿਸ਼ਾਲ ਇਕੱਠ ਨੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ’ਤੇ ਮੋਹਰ ਲਗਾ ਦਿੱਤੀ ਹੈ। ਭੁੱਟਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਆਲੇ ਦੁਆਲੇ ਦਾ ਸ੍ਰੀ ਦਰਬਾਰ ਸਾਹਿਬ ਦੀ ਤਰਜ਼ ਤੇ ਸੁੰਦਰੀਕਰਨ ਕਰਨ, ਹਲਕੇ ਵਿਚ ਆਧੁਨਿਕ ਸਹੂਲਤਾਂ ਨਾਲ ਲੈਸ ਵੱਡਾ ਹਸਪਤਾਲ ਅਤੇ ਮੈਡੀਕਲ ਕਾਲਜ ਬਣਾਉਣ, ਫੋਕਲ ਪੁਆਇੰਟ ਬਣਾਉਣ ਵਰਗੇ ਐਲਾਨ ਕਰਕੇ ਲੋਕਾਂ ਨੂੰ ਇਹ ਸੰਦੇਸ਼ ਦਿੱਤਾ ਗਿਆ ਹੈ ਕਿ ਅਕਾਲੀ ਦਲ ਦੀ ਸਰਕਾਰ ਬਣਨ ਉਪਰੰਤ ਹਲਕਾ ਫ਼ਤਹਿਗੜ੍ਹ ਸਾਹਿਬ ਨੂੰ ਪੰਜਾਬ ਦੇ ਨਕਸ਼ੇ ’ਤੇ ਵਿਕਾਸ ਪੱਖੋਂ ਮੋਹਰੀ ਹਲਕਾ ਬਣਾਇਆ ਜਾਵੇਗਾ।
ਸ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਬਲਜੀਤ ਸਿੰਘ ਭੁੱਟਾ ਨੂੰ ਪਾਰਟੀ ਉਮੀਦਵਾਰ ਵਜੋਂ ਐਲਾਨਣ ਮੌਕੇ। ਅਜੀਤ ਤਸਵੀਰ
17-09-2026
ਫ਼ਤਹਿਗੜ੍ਹ ਸਾਹਿਬ, 16 ਸਤੰਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਬੀਤੇ ਕੱਲ੍ਹ ਪਾਰਟੀ ਵਲੋਂ ਅਨਾਜ ਮੰਡੀ ਸਰਹਿੰਦ ਵਿਖੇ ਕਰਵਾਈ ਗਈ ਪੰਜਾਬ ਬਚਾਓ ਰੈਲੀ ਵਿਚ ਪੁੱਜੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਲੀਡਰਸ਼ਿਪ ਤੇ ਹਲਕੇ ਦੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਰੈਲੀ ਵਿਚ ਲੋਕਾਂ ਦੇ ਹੋਏ ਵਿਸ਼ਾਲ ਇਕੱਠ ਨੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ’ਤੇ ਮੋਹਰ ਲਗਾ ਦਿੱਤੀ ਹੈ। ਭੁੱਟਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਆਲੇ ਦੁਆਲੇ ਦਾ ਸ੍ਰੀ ਦਰਬਾਰ ਸਾਹਿਬ ਦੀ ਤਰਜ਼ ਤੇ ਸੁੰਦਰੀਕਰਨ ਕਰਨ, ਹਲਕੇ ਵਿਚ ਆਧੁਨਿਕ ਸਹੂਲਤਾਂ ਨਾਲ ਲੈਸ ਵੱਡਾ ਹਸਪਤਾਲ ਅਤੇ ਮੈਡੀਕਲ ਕਾਲਜ ਬਣਾਉਣ, ਫੋਕਲ ਪੁਆਇੰਟ ਬਣਾਉਣ ਵਰਗੇ ਐਲਾਨ ਕਰਕੇ ਲੋਕਾਂ ਨੂੰ ਇਹ ਸੰਦੇਸ਼ ਦਿੱਤਾ ਗਿਆ ਹੈ ਕਿ ਅਕਾਲੀ ਦਲ ਦੀ ਸਰਕਾਰ ਬਣਨ ਉਪਰੰਤ ਹਲਕਾ ਫ਼ਤਹਿਗੜ੍ਹ ਸਾਹਿਬ ਨੂੰ ਪੰਜਾਬ ਦੇ ਨਕਸ਼ੇ ’ਤੇ ਵਿਕਾਸ ਪੱਖੋਂ ਮੋਹਰੀ ਹਲਕਾ ਬਣਾਇਆ ਜਾਵੇਗਾ। ਭੁੱਟਾ ਨੇ ਕਿਹਾ ਕਿ ਉਹ ਹਲਕੇ ਦਾ ਮੁੱਖ ਸੇਵਾਦਾਰ ਹੋਣ ਦੇ ਨਾਤੇ ਹਲਕੇ ਦੀ ਸਮੂਹ ਸੰਗਤ ਨੂੰ ਇਹ ਵਿਸ਼ਵਾਸ ਦਿਵਾਉਂਦੇ ਹਨ ਕਿ ਅਕਾਲੀ ਦਲ ਦੀ ਸਰਕਾਰ ਬਣਨ ਤੇ ਉਹ ਲੋਕਾਂ ਦੇ ਹਰੇਕ ਕੰਮ ਨੂੰ ਪਹਿਲ ਦੇ ਅਧਾਰ ਤੇ ਪੂਰਾ ਕਰਵਾਉਣਗੇ। ਸ. ਭੁੱਟਾ ਨੇ ਰੈਲੀ ਸਬੰਧੀ ਵੱਖ-ਵੱਖ ਕੰਮਾਂ ਨੂੰ ਨੇਪਰੇ ਚਾੜ੍ਹਨ ਵਿਚ ਸਰਗਰਮੀ ਨਾਲ ਸੇਵਾਵਾਂ ਨਿਭਾਉਣ ਵਾਲੇ ਪਾਰਟੀ ਵਰਕਰਾਂ ਦਾ ਧੰਨਵਾਦ ਵੀ ਕੀਤਾ। ਇੱਥੇ ਦੱਸਣਯੋਗ ਹੈ ਕਿ ਪੰਜਾਬ ਬਚਾਓ ਰੈਲੀ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਬਲਜੀਤ ਸਿੰਘ ਭੁੱਟਾ ਨੂੰ ਪਾਰਟੀ ਉਮੀਦਵਾਰ ਵਜੋਂ ਐਲਾਨ ਦਿੱਤਾ ਹੈ। ਜਿਸ ਨੂੰ ਲੈ ਕੇ ਭੁੱਟਾ ਸਮਰਥਕਾਂ ਵਿਚ ਖ਼ੁਸ਼ੀ ਲਹਿਰ ਪਾਈ ਜਾ ਰਹੀ ਹੈ।