17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਪਰਵਾਸੀ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਅਮਲੋਹ, 16 ਸਤੰਬਰ (ਕੇਵਲ ਸਿੰਘ)- ਅਮਲੋਹ ਸ਼ਹਿਰ ਦੇ ਵਾਰਡ ਨੰ. 2 ਵਿਚ ਕਿਰਾਏ ਦੇ ਮਕਾਨ ਵਿਚ ਰਹਿ ਰਹੇ ਇਕ ਪਰਵਾਸੀ ਨੌਜਵਾਨ ਵਲੋਂ ਬੀਤੀ ਰਾਤ ਆਪਣੀ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

Ad Position 21
No active advertisement
ਅਜੀਤ ਡੈਸਕ 17-09-2026
ਅਮਲੋਹ, 16 ਸਤੰਬਰ (ਕੇਵਲ ਸਿੰਘ)- ਅਮਲੋਹ ਸ਼ਹਿਰ ਦੇ ਵਾਰਡ ਨੰ. 2 ਵਿਚ ਕਿਰਾਏ ਦੇ ਮਕਾਨ ਵਿਚ ਰਹਿ ਰਹੇ ਇਕ ਪਰਵਾਸੀ ਨੌਜਵਾਨ ਵਲੋਂ ਬੀਤੀ ਰਾਤ ਆਪਣੀ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਮਨੀਸ਼ ਸ਼ੁਕਲਾ ਵਾਸੀ ਉੱਤਰ ਪ੍ਰਦੇਸ਼ ਵਜੋਂ ਹੋਈ ਹੈ, ਜੋ ਅਮਲੋਹ ਦੀ ਮਾਧਵ ਅਲਾਇਜ਼ ਮਿਲ ਵਿਚ ਕੰਮ ਕਰਦਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਮਨੀਸ਼ ਸ਼ੁਕਲਾ ਆਪਣੇ ਕੁਝ ਸਾਥੀ ਮਜ਼ਦੂਰਾਂ ਨਾਲ ਕਿਰਾਏ ਦੇ ਮਕਾਨ ਵਿਚ ਰਹਿੰਦਾ ਸੀ। ਉਸ ਦੇ ਨਾਲ ਰਹਿੰਦੇ ਮਜ਼ਦੂਰ ਉਮੇਸ਼ ਸ਼ੁਕਲਾ ਨੇ ਦੱਸਿਆ ਕਿ ਜਦੋਂ ਉਹ ਕੰਮ ਤੋਂ ਵਾਪਸ ਕਮਰੇ ਵਿਚ ਆਇਆ ਤਾਂ ਦਰਵਾਜ਼ਾ ਅੰਦਰੋਂ ਬੰਦ ਸੀ। ਕਈ ਵਾਰ ਦਰਵਾਜ਼ਾ ਖੜਕਾਉਣ ਦੇ ਬਾਵਜੂਦ ਜਦੋਂ ਦਰਵਾਜ਼ਾ ਨਾ ਖੁੱਲਿ੍ਹਆ ਤਾਂ ਉਸ ਨੇ ਇਕ ਤਾਕੀ ਰਾਹੀਂ ਅੰਦਰ ਦੇਖਿਆ। ਇਸ ਦੌਰਾਨ ਮਨੀਸ਼ ਨੂੰ ਪੱਖੇ ਨਾਲ ਲਟਕਿਆ ਦੇਖ ਕੇ ਉਸ ਨੇ ਤੁਰੰਤ ਮਕਾਨ ਮਾਲਕ ਨੂੰ ਸੂਚਿਤ ਕੀਤਾ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਨੀਸ਼ ਨੂੰ ਸਿਵਲ ਹਸਪਤਾਲ ਅਮਲੋਹ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਵਲੋਂ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਜਾਂਚ-ਪੜਤਾਲ ਕਰਨ ਦੀ ਮੰਗ ਕੀਤੀ ਗਈ ਹੈ। ਮਾਮਲੇ ਦੀ ਜਾਂਚ ਕਰ ਰਹੀ ਸਬ-ਇੰਸਪੈਕਟਰ ਹਰਮਨਪ੍ਰੀਤ ਕੌਰ ਨੇ ਦੱਸਿਆ ਕਿ ਪੁਲਿਸ ਵਲੋਂ ਮ੍ਰਿਤਕ ਦੇ ਭਰਾ ਰਜਨੀਸ਼ ਸ਼ੁਕਲਾ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 1 74 ਅਧੀਨ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਸਿਵਲ ਹਸਪਤਾਲ ਅਮਲੋਹ ਵਿਖੇ ਕਰਵਾਇਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਆੜ੍ਹਤੀ ਐਸੋਸੀਏਸ਼ਨ ਨੇ ਰਾਜੇਸ਼ ਸਿੰਗਲਾ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਹਲਕਾ ਇੰਚਾਰਜ ਭੁੱਟਾ ਨੇ ਪਾਰਟੀ ਪ੍ਰਧਾਨ, ਸੀਨੀਅਰ ਲੀਡਰਸ਼ਿਪ ਸਮੇਤ ਸੰਗਤਾਂ ਦਾ ਕੀਤਾ ਧੰਨਵਾਦ
Ad Position 24