17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਆੜ੍ਹਤੀ ਐਸੋਸੀਏਸ਼ਨ ਨੇ ਰਾਜੇਸ਼ ਸਿੰਗਲਾ ਨੂੰ ਕੀਤਾ ਸਨਮਾਨਿਤ

ਬਸੀ ਪਠਾਣਾਂ, 16 ਸਤੰਬਰ (ਰਾਜਿੰਦਰ ਸ਼ਰਮਾ)- ਆੜ੍ਹਤੀ ਐਸੋਸੀਏਸ਼ਨ ਨੰਦਪੁਰ ਕਲੌੜ ਵਲੋਂ ਮੰਡੀ ਪ੍ਰਧਾਨ ਰਣਜੀਤ ਸਿੰਘ ਸੋਮਲ ਦੀ ਅਗਵਾਈ ਹੇਠ ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਰਾਜੇਸ਼ ਸਿੰਗਲਾ ਨੂੰ ਦਿ ਹਿਊਮਨ ਰਾਈਟਸ ਐਂਡ ਐਂਟੀ ਕਰੱਪਸ਼ਨ ਫ਼ਰੰਟ ਦਾ ਸੂਬਾ ਡਿਪਟੀ ਚੇਅਰਮੈਨ ਬਣਨ ’ਤੇ ਸਨਮਾਨਿਤ ਕੀਤਾ ਗਿਆ ਤੇ ਰਾਜੇਸ਼ ਸਿੰਗਲਾ ਨੂੰ ਸਿਰੋਪਾਉ ਪਾ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਦੇ ਹੋਏ ਵਧਾਈ ਦਿੱਤੀ ਗਈ। ਐਸੋਸੀਏਸ਼ਨ ਦੇ ਮੈਂਬਰਾਂ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਸਮਾਜ ਸੇਵਾ ਦੇ ਖੇਤਰ ’ਚ ਸਰਗਰਮ ਭੂਮਿਕਾ ਨਿਭਾਉਂਦੇ ਆ ਰਹੇ ਹਨ ਅਤੇ ਉਨ੍ਹਾਂ ਵਲੋਂ ਆੜ੍ਹਤੀ ਭਾਈਚਾਰੇ ਨਾਲ ਸੰਬੰਧਿਤ ਮਸਲਿਆਂ ਨੂੰ ਵੀ ਸਮੇਂ-ਸਮੇਂ ’ਤੇ ਸੰਬੰਧਿਤ ਮੰਚਾਂ ’ਤੇ ਉਠਾਇਆ ਜਾਂਦਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 17-09-2026
ਬਸੀ ਪਠਾਣਾਂ, 16 ਸਤੰਬਰ (ਰਾਜਿੰਦਰ ਸ਼ਰਮਾ)- ਆੜ੍ਹਤੀ ਐਸੋਸੀਏਸ਼ਨ ਨੰਦਪੁਰ ਕਲੌੜ ਵਲੋਂ ਮੰਡੀ ਪ੍ਰਧਾਨ ਰਣਜੀਤ ਸਿੰਘ ਸੋਮਲ ਦੀ ਅਗਵਾਈ ਹੇਠ ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਰਾਜੇਸ਼ ਸਿੰਗਲਾ ਨੂੰ ਦਿ ਹਿਊਮਨ ਰਾਈਟਸ ਐਂਡ ਐਂਟੀ ਕਰੱਪਸ਼ਨ ਫ਼ਰੰਟ ਦਾ ਸੂਬਾ ਡਿਪਟੀ ਚੇਅਰਮੈਨ ਬਣਨ ’ਤੇ ਸਨਮਾਨਿਤ ਕੀਤਾ ਗਿਆ ਤੇ ਰਾਜੇਸ਼ ਸਿੰਗਲਾ ਨੂੰ ਸਿਰੋਪਾਉ ਪਾ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਦੇ ਹੋਏ ਵਧਾਈ ਦਿੱਤੀ ਗਈ। ਐਸੋਸੀਏਸ਼ਨ ਦੇ ਮੈਂਬਰਾਂ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਸਮਾਜ ਸੇਵਾ ਦੇ ਖੇਤਰ ’ਚ ਸਰਗਰਮ ਭੂਮਿਕਾ ਨਿਭਾਉਂਦੇ ਆ ਰਹੇ ਹਨ ਅਤੇ ਉਨ੍ਹਾਂ ਵਲੋਂ ਆੜ੍ਹਤੀ ਭਾਈਚਾਰੇ ਨਾਲ ਸੰਬੰਧਿਤ ਮਸਲਿਆਂ ਨੂੰ ਵੀ ਸਮੇਂ-ਸਮੇਂ ’ਤੇ ਸੰਬੰਧਿਤ ਮੰਚਾਂ ’ਤੇ ਉਠਾਇਆ ਜਾਂਦਾ ਰਿਹਾ ਹੈ। ਰਾਜੇਸ਼ ਸਿੰਗਲਾ ਨੇ ਆੜ੍ਹਤੀ ਐਸੋਸੀਏਸ਼ਨ ਨੰਦਪੁਰ ਕਲੌੜ ਮੰਡੀ ਦੇ ਸਮੂਹ ਆੜ੍ਹਤੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੁਆਰਾ ਦਿੱਤਾ ਪਿਆਰ, ਸਤਿਕਾਰ ਅਤੇ ਹੌਸਲਾ ਉਨ੍ਹਾਂ ਲਈ ਵੱਡੀ ਪ੍ਰੇਰਣਾ ਹੈ। ਇਸ ਮੌਕੇ ਮੰਡੀ ਪ੍ਰਧਾਨ ਰਣਜੀਤ ਸਿੰਘ ਸੋਮਲ, ਬਲਜੀਤ ਸਿੰਘ ਲੂਲੋਂ, ਅੰਮ੍ਰਿਤਪਾਲ ਸਿੰਘ ਗਿੱਲ, ਸਤਿੰਦਰ ਸਿੰਘ ਚਾਹਲ, ਬਰਿੰਦਰ ਕੁਮਾਰ, ਵੇਦ ਪ੍ਰਕਾਸ਼, ਕਰਨਵੀਰ ਸਿੰਘ ਤੋਂ ਇਲਾਵਾ ਸਮੂਹ ਆੜ੍ਹਤੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਿਮਟ ਸਕੂਲ ਆਫ਼ ਲੀਗਲ ਸਟੱਡੀਜ਼ ਨੇ ਸਫਲ ਯੁਵਾ ਸੰਸਦ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਪਰਵਾਸੀ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
Ad Position 24