17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਖੇਤੀਬਾੜੀ ਵਿਭਾਗ ਵਲੋਂ ਪਿੰਡ ਪੱਧਰ ’ਤੇ ਕਿਸਾਨ ਜਾਗਰੂਕਤਾ ਕੈਂਪ

ਸੰਘੋਲ, 16 ਸਤੰਬਰ (ਪਰਮਵੀਰ ਸਿੰਘ ਧਨੋਆ)- ਖੇਤੀਬਾੜੀ ਵਿਭਾਗ ਵਲੋਂ ਪਿੰਡ ਪੱਧਰ ’ਤੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂਹੰਦ ਨਾ ਸਾੜਨ ਲਈ ਜਾਗਰੂਕ ਕਰਨ ਲਈ ਕੈਂਪ ਲਗਾਏ ਜਾ ਰਹੇ ਹਨ, ਜਿਸ ਦੌਰਾਨ ਪਿੰਡ ਪੰਜਕੋਹਾ ’ਚ ਲਗਾਏ ਕੈਂਪ ਦੌਰਾਨ ਬੁਲਾਰਿਆਂ ਕਿਸਾਨਾਂ ਨੂੰ ਖੇਤ ਵਿਚ ਰਹਿੰਦ-ਖੂਹੰਦ ਨਾ ਸਾੜਨ ਲਈ ਆਖਿਆ। ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਣ ਹੁੰਦਾ ਹੈ ਓਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਭਾਰੀ ਨੁਕਸਾਨ ਪਹੁੰਚਦਾ ਹੈ।

Ad Position 21
No active advertisement
ਅਜੀਤ ਡੈਸਕ 17-09-2026
ਸੰਘੋਲ, 16 ਸਤੰਬਰ (ਪਰਮਵੀਰ ਸਿੰਘ ਧਨੋਆ)- ਖੇਤੀਬਾੜੀ ਵਿਭਾਗ ਵਲੋਂ ਪਿੰਡ ਪੱਧਰ ’ਤੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂਹੰਦ ਨਾ ਸਾੜਨ ਲਈ ਜਾਗਰੂਕ ਕਰਨ ਲਈ ਕੈਂਪ ਲਗਾਏ ਜਾ ਰਹੇ ਹਨ, ਜਿਸ ਦੌਰਾਨ ਪਿੰਡ ਪੰਜਕੋਹਾ ’ਚ ਲਗਾਏ ਕੈਂਪ ਦੌਰਾਨ ਬੁਲਾਰਿਆਂ ਕਿਸਾਨਾਂ ਨੂੰ ਖੇਤ ਵਿਚ ਰਹਿੰਦ-ਖੂਹੰਦ ਨਾ ਸਾੜਨ ਲਈ ਆਖਿਆ। ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਣ ਹੁੰਦਾ ਹੈ ਓਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਭਾਰੀ ਨੁਕਸਾਨ ਪਹੁੰਚਦਾ ਹੈ। ਧਰਤੀ ਵਿਚਲੇ ਕਈ ਪ੍ਰਕਾਰ ਦੇ ਕਿਸਾਨ ਮਿੱਤਰ ਜੀਵ ਨਸ਼ਟ ਹੁੰਦੇ ਹਨ। ਇਸ ਮੌਕੇ ਹਾਜ਼ਰੀਨ ਨੂੰ ਕਿਸਾਨ ਆਈ. ਡੀ ਬਨ੍ਹਵਾਉਣ, ਖਾਦਾਂ ਦੀ ਸੁਚੱਜੀ ਵਰਤੋਂ, ਪਾਣੀ ਦੀ ਬੱਚਤ ਅਤੇ ਧਰਤੀ ਬਚਾਓ ਅਭਿਆਨ ਬਾਰੇ ਵੀ ਵਿਸਥਾਰਤ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਅਜਿਹੇ ਕੈਂਪ ਪਿੰਡ ਭਾਂਬਰੀ, ਠੀਕਰੀਵਾਲ, ਪੋਹਲੋਮਾਜਰਾ, ਪਨੈਚਾਂ, ਚੰਡਿਆਲਾ ਆਦਿ ਵਿਖੇ ਲਗਾਏ ਜਾ ਚੁੱਕੇ ਹਨ ਤੇ ਮੁਹਿੰਮ ਜਾਰੀ ਹੈ। ਇਸ ਮੌਕੇ ਪ੍ਰਿਤਪਾਲ ਸਿੰਘ ਏ.ਐਸ.ਆਈ ਸੰਘੋਲ, ਗਗਨਦੀਪ ਸਿੰਘ ਸਹਾਇਕ ਲੈਬਾਰਟਰੀ ਮੈਨੇਜਰ, ਬਲਵਿੰਦਰ ਸਿੰਘ, ਪ੍ਰੇਮ ਸਿੰਘ, ਜਗਤਾਰ ਸਿੰਘ, ਜਸਵੀਰ ਸਿੰਘ, ਕੁਲਵਿੰਦਰ ਸਿੰਘ, ਅਮਰੀਕ ਸਿੰਘ, ਜਗਤਰਨ ਸਿੰਘ, ਲਖਵੀਰ ਸਿੰਘ, ਹਰਨੇਕ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਰਿਉਣਾ ਨੀਵਾਂ ਵਿਖੇ ਆਯੂਸ਼ ਕੈਂਪ 18 ਨੂੰ- ਡਾ. ਬਾਵਾ ਅਗਲੀ ਖ਼ਬਰ ਬੱਸ ਅੱਡੇ ’ਚ ਖੜ੍ਹਦੇ ਗੰਦੇ ਪਾਣੀ ਤੋਂ ਸਵਾਰੀਆਂ, ਰਾਹਗੀਰ ਤੇ ਦੁਕਾਨਦਾਰ ਪਰੇਸ਼ਾਨ
Ad Position 24