17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਪਿੰਡ ਡੰਡੋਆ ਦੀ ਸਮੁੱਚੀ ਪੰਚਾਇਤ ਕਾਂਗਰਸ ਛੱਡ ਕੇ ‘ਆਪ’ ’ਚ ਸ਼ਾਮਿਲ

ਡਕਾਲਾ, 16 ਸਤੰਬਰ (ਰਵਿੰਦਰ ਸਿੰਘ ਪੰਜੇਟਾ)- ਪਿੰਡ ਡੰਡੋਆ ਦੀ ਸਮੁੱਚੀ ਪੰਚਾਇਤ ਵਲੋਂ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਦਾਅਵਾ ਕੀਤਾ ਗਿਆ ਹੈ। ਇਹ ਸ਼ਮੂਲੀਅਤ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ਹੋਈ।

Ad Position 21
No active advertisement
ਅਜੀਤ ਡੈਸਕ 17-09-2026
ਡਕਾਲਾ, 16 ਸਤੰਬਰ (ਰਵਿੰਦਰ ਸਿੰਘ ਪੰਜੇਟਾ)- ਪਿੰਡ ਡੰਡੋਆ ਦੀ ਸਮੁੱਚੀ ਪੰਚਾਇਤ ਵਲੋਂ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਦਾਅਵਾ ਕੀਤਾ ਗਿਆ ਹੈ। ਇਹ ਸ਼ਮੂਲੀਅਤ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ਹੋਈ। ਡੰਡੋਆ ਪਿੰਡ ਸਨੌਰ ਬਲਾਕ ਦੀਆਂ ਗ੍ਰਾਮ ਪੰਚਾਇਤਾਂ ਵਿਚ ਸ਼ਾਮਲ ਹੈ। ਇਸ ਮੌਕੇ ਸਰਪੰਚ ਮਲਕੀਤ ਸਿੰਘ ਸਮੇਤ ਪਿੰਡ ਦੇ ਪੰਚ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ। ਰਣਜੋਧ ਸਿੰਘ ਹਡਾਣਾ ਨੇ ਨਵੇਂ ਸ਼ਾਮਲ ਹੋਏ ਸਰਪੰਚ ਤੇ ਪੰਚਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਸਰਪੰਚ ਮਲਕੀਤ ਸਿੰਘ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ, ਪਿੰਡਾਂ ਵਿੱਚ ਹੋ ਰਹੇ ਵਿਕਾਸ ਕਾਰਜਾਂ, ਮੁਫ਼ਤ ਬਿਜਲੀ ਤੇ ਸਿੱਖਿਆ ਤੇ ਸਿਹਤ ਸਹੂਲਤਾਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਹਡਾਣਾ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੇ ਵੀ ਉਨ੍ਹਾਂ ਨੂੰ ਪਾਰਟੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਹਡਾਣਾ ਨੇ ਕਿਹਾ ਕਿ ਪੰਚਾਇਤ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਪਿੰਡ ਵਿਚ ਸੰਗਠਨ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਪਿੰਡ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਬਲਾਕ ਸੰਮਤੀ ਮੈਂਬਰ ਹਰਵਿੰਦਰ ਸਿੰਘ, ਹਰਦੀਪ ਸਿੰਘ ਪੰਚ, ਬਲਦੇਵ ਸਿੰਘ ਸੈਕਟਰੀ, ਜਸਪਾਲ ਸਿੰਘ, ਸੇਵਾ ਰਾਮ ਸਰਪੰਚ, ਹੇਮਰਾਜ ਸਿੰਘ ਸਲੇਮਪੁਰ ਬਾਬਣਾ, ਹਾਕਮ ਪੰਚ, ਸੁਲਖਣ ਸਿੰਘ, ਕੁਲਦੀਪ ਸਿੰਘ, ਗੁਰਵਿੰਦਰ ਸਿੰਘ ਪੰਚ, ਜਸਵੀਰ ਸਿੰਘ ਪੰਚ ਤੇ ਮਨਜੀਤ ਕੌਰ ਪੰਚ ਸਮੇਤ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਨੌਰ ਫਿਰਨੀ ਦੇ ਸੀਵਰੇਜ ਮਾਮਲੇ ’ਚ ਲੋਕਲ ਬਾਡੀ ਵਿਭਾਗ ਵਲੋਂ ਇਨਕੁਆਰੀ ਦੇ ਹੁਕਮ ਅਗਲੀ ਖ਼ਬਰ ਸੀ. ਆਈ. ਏ. ਸਮਾਣਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ: ਚੋਰੀ ਦੇ 20 ਮੋਟਰਸਾਈਕਲ ਤੇ 2 ਐਕਟਿਵਾ ਸਮੇਤ 2 ਗ੍ਰਿਫ਼ਤਾਰ
Ad Position 24