‘ ਆਪ’ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਜਲੀ ਸਪਲਾਈ ਨਿਰੰਤਰ ਦੇਣ ’ਚ ਹੋਈ ਬੁਰੀ ਤਰ੍ਹਾਂ ਫ਼ੇਲ੍ਹ- ਰਾਜੂ ਖੰਨਾ
ਅਮਲੋਹ, 16 ਸਤੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਅੱਜ ਬਿਜਲੀ ਕੱਟਾਂ ਦੇ ਵਿਰੋਧ ਵਿਚ ਐਸ. ਡੀ.
ਅਮਲੋਹ, 16 ਸਤੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਅੱਜ ਬਿਜਲੀ ਕੱਟਾਂ ਦੇ ਵਿਰੋਧ ਵਿਚ ਐਸ. ਡੀ. ਐਮ. ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਾਂਅ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ ਗਿਆ। ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ਵਿਚ ਬਿਜਲੀ ਦੇ ਲੰਮੇ ਕੱਟਾਂ ਕਾਰਨ ਉਦਯੋਗ, ਕਿਸਾਨ ਅਤੇ ਆਮ ਲੋਕ ਪ੍ਰੇਸ਼ਾਨ ਹਨ। ਸੂਬੇ ਵਿਚ ਬਿਜਲੀ ਦੀ ਮੰਗ ਵਧਣ ਤੇ ਦੋ ਵੱਡੇ ਥਰਮਲ ਪਲਾਂਟਾਂ ਦੇ ਬੰਦ ਹੋਣ ਕਾਰਨ ਬਿਜਲੀ ਸਪਲਾਈ ’ਤੇ ਭਾਰੀ ਦਬਾਅ ਪੈ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਈ ਇਲਾਕਿਆਂ ਵਿਚ ਲੋਕਾਂ ਨੂੰ ਹਰ ਰੋਜ਼ 10 ਤੋਂ 12 ਘੰਟੇ ਤੱਕ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਾਜੂ ਖੰਨਾ ਨੇ ਕਿਹਾ ਕਿ ਸਰਕਾਰ ਵਲੋਂ ਬਿਜਲੀ ਕ੍ਰਾਂਤੀ ਦੇ ਕੀਤੇ ਜਾ ਰਹੇ ਦਾਅਵਿਆਂ ਦੇ ਬਾਵਜੂਦ ਲੋਕ ਬਿਜਲੀ ਸੰਕਟ ਨਾਲ ਜੂਝ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਲੋਕਾਂ ਨੂੰ ਲੰਮੇ ਸਮੇਂ ਤੱਕ ਬਿਜਲੀ ਨਹੀਂ ਮਿਲ ਰਹੀ ਤਾਂ ਕਈ ਘਰਾਂ ਨੂੰ 70 ਤੋਂ 80 ਹਜ਼ਾਰ ਰੁਪਏ ਤੱਕ ਦੇ ਬਿਜਲੀ ਬਿੱਲ ਕਿਵੇਂ ਆ ਰਹੇ ਹਨ? ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਬਿਜਲੀ ਪ੍ਰਬੰਧਾਂ ਵਿਚ ਸੁਧਾਰ ਕਰਕੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣੀ ਚਾਹੀਦੀ ਹੈ। ਰਾਜੂ ਖੰਨਾ ਨੇ ਕਿਹਾ ਕਿ ਪਾਵਰਕਾਮ ਵਲੋਂ ਨਵਾਂ ਕਰਜ਼ਾ ਲੈਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜਦਕਿ ਸਰਕਾਰੀ ਵਿਭਾਗਾਂ ਵੱਲ ਵੀ ਬਿਜਲੀ ਦੇ ਕਰੋੜਾਂ ਰੁਪਏ ਦੇ ਬਿੱਲ ਬਕਾਇਆ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣੇ ਵਿਭਾਗਾਂ ਦੇ ਬਕਾਏ ਵੀ ਸਮੇਂ ਸਿਰ ਜਮ੍ਹਾ ਕਰਵਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਦੇ ਇਸ ਮਹੱਤਵਪੂਰਨ ਸਮੇਂ ਵਿਚ ਕਿਸਾਨਾਂ ਨੂੰ ਖੇਤਾਂ ਦੀ ਸਿੰਚਾਈ ਲਈ ਬਿਜਲੀ ਦੀ ਸਭ ਤੋਂ ਵੱਧ ਲੋੜ ਹੈ। ਬਿਜਲੀ ਨਾ ਮਿਲਣ ਕਾਰਨ ਕਿਸਾਨਾਂ ਨੂੰ ਮਹਿੰਗਾ ਡੀਜ਼ਲ ਖ਼ਰਚ ਕੇ ਜਨਰੇਟਰ ਚਲਾਉਣੇ ਪੈ ਰਹੇ ਹਨ। ਇਸੇ ਤਰ੍ਹਾਂ ਘਰਾਂ ਵਿਚ ਵੀ ਲੋਕ ਬਿਜਲੀ ਕੱਟਾਂ ਕਾਰਨ ਪ੍ਰੇਸ਼ਾਨ ਹਨ ਅਤੇ ਪੀਣ ਵਾਲਾ ਪਾਣੀ ਭਰਨ ਵਿਚ ਵੀ ਮੁਸ਼ਕਲ ਆ ਰਹੀ ਹੈ। ਰਾਜੂ ਖੰਨਾ ਨੇ ਪੰਜਾਬ ਦੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਵਿਚ ਦਖ਼ਲ ਦੇ ਕੇ ਪੰਜਾਬ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ। ਇਸ ਧਰਨੇ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ, ਕੈਪਟਨ ਜਸਵੰਤ ਸਿੰਘ ਬਾਜਵਾ ਮੈਂਬਰ ਪੀ.ਏ.ਸੀ, ਜਥੇ.ਕੁਲਦੀਪ ਸਿੰਘ ਮੁੱਢੜ੍ਹੀਆਂ, ਕਰਮਜੀਤ ਸਿੰਘ ਭਗੜਾਣਾ ਸੂਬਾ ਸੀਨੀਅਰ ਮੀਤ ਪ੍ਰਧਾਨ, ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਜਤਿੰਦਰ ਸਿੰਘ ਧਾਲੀਵਾਲ ਮੈਂਬਰ ਜਨਰਲ ਕੌਂਸਲ, ਕਰਮ ਸਿੰਘ ਘੁਟੀਡ, ਹਰਬੰਸ ਸਿੰਘ ਬਡਾਲੀ, ਹਰਿੰਦਰ ਸਿੰਘ ਦੀਵਾ, ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕਮਲਜੀਤ ਸਿੰਘ ਗਿੱਲ, ਰਣਜੀਤ ਸਿੰਘ ਘੋਲਾ, ਅਮੋਲਕ ਸਿੰਘ ਵਿਰਕ, ਜਥੇ. ਜਰਨੈਲ ਸਿੰਘ ਮਾਜਰੀ, ਸੂਬਾ ਜਥੇਬੰਦਕ ਸਕੱਤਰ ਸ਼ਰਧਾ ਸਿੰਘ ਛੰਨਾ, ਰਾਕੇਸ਼ ਕੁਮਾਰ ਸ਼ਾਹੀ, ਨਾਜ਼ਰ ਸਿੰਘ, ਐਡਵੋਕੇਟ ਸਤਨਾਮ ਸਿੰਘ ਭਗੜਾਣਾ, ਸੋਮਨਾਥ ਅਜਨਾਲੀ ਨੇ ਸੰਬੋਧਨ ਕੀਤਾ। ਇਸ ਧਰਨੇ ਵਿਚ ਕੁਲਦੀਪ ਸਿੰਘ ਮਛਰਾਈ, ਡਾ. ਅਰਜਨ ਸਿੰਘ ਜ਼ਿਲ੍ਹਾ ਪ੍ਰਧਾਨ ਐਸ.ਸੀ ਵਿੰਗ, ਅਮਨਦੀਪ ਸਿੰਘ ਭੱਦਲਥੂਹਾ, ਦਿਲਮਨਪ੍ਰੀਤ ਸਿੰਘ ਰੁੜਕੀ, ਪਰਮਿੰਦਰ ਸਿੰਘ ਨੀਟਾ ਸੰਧੂ, ਸੁਖਵਿੰਦਰ ਸਿੰਘ ਕਾਲਾ ਅਰੋੜਾ, ਸਿਮਰਨਜੀਤ ਸਿੰਘ ਧਾਲੀਵਾਲ, ਅਮਰੀਕ ਸਿੰਘ ਮੇਜੀ, ਗੁਰਬਖਸ਼ ਸਿੰਘ ਬੈਣਾ, ਸੰਤੋਖ ਸਿੰਘ ਜੰਜੂਆ, ਰੌਸ਼ਨ ਸਿੰਘ, ਰਾਜੇਸ਼ ਕੁਮਾਰ ਸਾਹੀ, ਗੁਰਪ੍ਰੀਤ ਸਿੰਘ ਨੋਨੀ, ਪ੍ਰਦੀਪ ਕੁਮਾਰ ਮਿੱਟੂ, ਸ਼ੇਰ ਸਿੰਘ, ਜਸਵਿੰਦਰ ਸਿੰਘ ਗਰੇਵਾਲ, ਹਰਚੰਦ ਸਿੰਘ ਕਪੂਰਗੜ੍ਹ, ਕੁਲਵਿੰਦਰ ਸਿੰਘ ਕਾਲਾ, ਜਗਤਾਰ ਸਿੰਘ ਜੱਗੀ, ਜੰਗਵੀਰ ਸਿੰਘ ਕੁੰਭੜਾ, ਰੁਘਬੀਰ ਸਿੰਘ, ਪਰਮਿੰਦਰ ਸਿੰਘ ਨੀਟਾ ਸੰਧੂ, ਰੇਸ਼ਮ ਸਿੰਘ ਵਿਰਕ, ਸੁਖਦੇਵ ਸਿੰਘ ਅਤਲੀ, ਸੁਰਜੀਤ ਸਿੰਘ ਬਰੌਗਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਮੌਜੂਦ ਸਨ।