ਭਾਕਿਯੂ ਰਾਜੇਵਾਲ ਬਲਾਕ ਖਮਾਣੋਂ ਦੀ ਮੀਟਿੰਗ ਹੋਈ
ਖਮਾਣੋਂ, 17 ਸਤੰਬਰ (ਜੋਗਿੰਦਰ ਪਾਲ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਖਮਾਣੋਂ ਦੀ ਮੀਟਿੰਗ ਗੁਰਦੁਆਰਾ ਈਸ਼ਰਸਰ ਸਾਹਿਬ ਰਾਣਵਾਂ ਵਿਖੇ ਬਲਾਕ ਪ੍ਰਧਾਨ ਮੇਜਰ ਸਿੰਘ ਭੜੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਕਸ਼ਮੀਰਾ ਸਿੰਘ ਜਟਾਣਾ ਉੱਚਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਯੂਨੀਅਨ ਦੀਆਂ ਮੀਟਿੰਗਾਂ ਵਿਚ ਵੱਧ ਹਾਜ਼ਰੀ ਵਾਲੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ ਤੇ ਕਿਸਾਨੀ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਖਮਾਣੋਂ, 17 ਸਤੰਬਰ (ਜੋਗਿੰਦਰ ਪਾਲ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਖਮਾਣੋਂ ਦੀ ਮੀਟਿੰਗ ਗੁਰਦੁਆਰਾ ਈਸ਼ਰਸਰ ਸਾਹਿਬ ਰਾਣਵਾਂ ਵਿਖੇ ਬਲਾਕ ਪ੍ਰਧਾਨ ਮੇਜਰ ਸਿੰਘ ਭੜੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਕਸ਼ਮੀਰਾ ਸਿੰਘ ਜਟਾਣਾ ਉੱਚਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਯੂਨੀਅਨ ਦੀਆਂ ਮੀਟਿੰਗਾਂ ਵਿਚ ਵੱਧ ਹਾਜ਼ਰੀ ਵਾਲੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ ਤੇ ਕਿਸਾਨੀ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਕਸ਼ਮੀਰਾ ਸਿੰਘ ਜਟਾਣਾ ਉੱਚਾ ਨੇ ਕਿਹਾ ਕਿ ਝੋਨੇ ਦੀ ਫ਼ਸਲ ਮੰਡੀਆਂ ਵਿਚ ਪਹੁੰਚਣੀ ਸ਼ੁਰੂ ਹੋ ਗਈ ਹੈ ਕਿਉਂਕਿ ਸਰਕਾਰ ਨੇ ਪਿਛਲੇ ਸਾਲ ਦੇ ਮੁਕਾਬਲੇ ਝੋਨੇ ਦੀ ਲਵਾਈ ਦੀ ਤਰੀਕ ਇਸ ਵਾਰ ਪਹਿਲਾਂ ਕਰ ਦਿੱਤੀ ਸੀ, ਜਦਕਿ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਹੋਣ ਕਾਰਨ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਮੰਡੀਆਂ ਵਿਚ ਝੋਨੇ ਦੀ ਆਮਦ ਆਉਣ ਵਾਲੇ ਦਿਨਾਂ ਦੌਰਾਨ ਹੋਰ ਤੇਜ਼ ਹੋ ਜਾਵੇਗੀ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਨਾਲ ਗੱਲਬਾਤ ਕਰਕੇ ਪੰਜਾਬ ਸਰਕਾਰ ਝੋਨੇ ਦੀ ਸਰਕਾਰੀ ਖ਼ਰੀਦ ਦੀ ਤਰੀਕ ਪਹਿਲਾਂ ਕਰੇ ਅਤੇ ਮੰਡੀਆਂ ਵਿਚ ਖ਼ਰੀਦ ਦੇ ਸੁਚੱਜੇ ਪ੍ਰਬੰਧ ਯਕੀਨੀ ਬਣਾਏ ਜਾਣ। ਇਸ ਤੋਂ ਇਲਾਵਾ ਆਗੂਆਂ ਨੇ ਡੀ. ਏ. ਪੀ. ਖਾਦ ਦੀ ਸੰਭਾਵਿਤ ਕਿੱਲਤ ਨੂੰ ਦੇਖਦਿਆਂ ਸਰਕਾਰ ਤੋਂ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕਰਨ ਦੀ ਮੰਗ ਕੀਤੀ, ਤਾਂ ਜੋ ਕਿਸਾਨਾਂ ਨੂੰ ਕਣਕ ਦੀ ਬਿਜਾਈ ਸਮੇਂ ਖਾਦ ਲਈ ਖ਼ੱਜਲ਼-ਖ਼ੁਆਰ ਨਾ ਹੋਣਾ ਪਵੇ। ਇਸ ਮੀਟਿੰਗ ਵਿਚ ਮੇਜਰ ਸਿੰਘ ਬਰਵਾਲੀ ਕਲਾਂ, ਜਸਵੀਰ ਸਿੰਘ ਜਟਾਣਾ, ਬਚਿੱਤਰ ਸਿੰਘ ਰਾਣਵਾਂ, ਭਗਤ ਸਿੰਘ ਰਾਣਵਾਂ, ਸੁਦਾਗਰ ਸਿੰਘ ਇਸਮੈਲਪੁਰ, ਕੁਲਵਿੰਦਰ ਸਿੰਘ ਕੋਟਲਾ ਬਡਲਾ, ਪਵਨਦੀਪ ਸਿੰਘ, ਜੋਗਿੰਦਰ ਸਿੰਘ ਰਾਏਪੁਰ, ਪ੍ਰਿਤਪਾਲ ਸਿੰਘ, ਪਰਮਜੀਤ ਸਿੰਘ ਖਮਾਣੋਂ, ਮੇਜਰ ਸਿੰਘ ਫਰੌਰ, ਸੁਖਦੇਵ ਸਿੰਘ ਫਰੌਰ ਸਮੇਤ ਹੋਰ ਕਿਸਾਨ ਹਾਜ਼ਰ ਸਨ।