18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਯੂਥ ਕਾਂਗਰਸ ਨਾਲ ਮਿਲ ਕੇ ‘ਸਾਡੀ ਸਾਂਝ ਰੈਲੀ’ 20 ਨੂੰ ਭੜੀ ਵਿਚ- ਡਾ. ਮਨੋਹਰ ਸਿੰਘ

ਖਮਾਣੋਂ, 17 ਸਤੰਬਰ (ਮਨਮੋਹਣ ਸਿੰਘ ਕਲੇਰ)- ਸੀਨੀਅਰ ਕਾਂਗਰਸੀ ਨੇਤਾ ਤੇ ਇੰਟਕ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਡਾ. ਮਨੋਹਰ ਸਿੰਘ ਨੇ ਐਲਾਨ ਕਰਦਿਆਂ ਕਿਹਾ ਕਿ 20 ਸਤੰਬਰ ਨੂੰ ਬਾਅਦ ਦੁਪਹਿਰ ਚਾਰ ਵਜੇ ਹਲਕਾ ਬਸੀ ਪਠਾਣਾਂ ਦੇ ਖਮਾਣੋਂ ਬਲਾਕ ਵਿਚ ਪੈਂਦੇ ਪਿੰਡ ਭੜੀ ਵਿਖੇ ‘ਸਾਡੀ ਸਾਂਝ ਰੈਲੀ’ ਕੀਤੀ ਜਾਵੇਗੀ, ਜਿਸ ਵਿਚ ਹਲਕੇ ਭਰ ਤੋਂ ਕਾਂਗਰਸੀ ਆਗੂ ਅਤੇ ਵਰਕਰਾਂ ਨਾਲ ਆਮ ਲੋਕਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 18-09-2026
ਖਮਾਣੋਂ, 17 ਸਤੰਬਰ (ਮਨਮੋਹਣ ਸਿੰਘ ਕਲੇਰ)- ਸੀਨੀਅਰ ਕਾਂਗਰਸੀ ਨੇਤਾ ਤੇ ਇੰਟਕ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਡਾ. ਮਨੋਹਰ ਸਿੰਘ ਨੇ ਐਲਾਨ ਕਰਦਿਆਂ ਕਿਹਾ ਕਿ 20 ਸਤੰਬਰ ਨੂੰ ਬਾਅਦ ਦੁਪਹਿਰ ਚਾਰ ਵਜੇ ਹਲਕਾ ਬਸੀ ਪਠਾਣਾਂ ਦੇ ਖਮਾਣੋਂ ਬਲਾਕ ਵਿਚ ਪੈਂਦੇ ਪਿੰਡ ਭੜੀ ਵਿਖੇ ‘ਸਾਡੀ ਸਾਂਝ ਰੈਲੀ’ ਕੀਤੀ ਜਾਵੇਗੀ, ਜਿਸ ਵਿਚ ਹਲਕੇ ਭਰ ਤੋਂ ਕਾਂਗਰਸੀ ਆਗੂ ਅਤੇ ਵਰਕਰਾਂ ਨਾਲ ਆਮ ਲੋਕਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾ ਰਿਹਾ ਹੈ। ਇਸ ਰੈਲੀ ਨਾਲ ਆਮ ਲੋਕਾਂ ਨਾਲ ਸਾਂਝ ਵਧਾਉਣ ਦਾ ਅਤੇ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਨੂੰ ਸਾਂਝੇ ਕਰਨ ਲਈ ਹੋ ਰਹੀ ਹੈ। ਡਾ. ਮਨੋਹਰ ਸਿੰਘ ਨੇ ਦੱਸਿਆ ਕਿ ਹਲਕਾ ਬਸੀ ਪਠਾਣਾਂ ਦੇ ਯੂਥ ਕਾਂਗਰਸ ਪ੍ਰਧਾਨ ਹਰਮਨ ਸਿੰਘ ਸਿੱਧੂ, ਜ਼ਿਲ੍ਹਾ ਸੀਨੀਅਰ ਵਾਈਸ ਪ੍ਰਧਾਨ ਸ਼ਗਨਪ੍ਰੀਤ ਸਿੰਘ ਔਜਲਾ, ਬਲਾਕ ਬਸੀ ਮੀਤ ਪ੍ਰਧਾਨ ਦਲਜੀਤ ਸਿੰਘ ਅਤੇ ਖਮਾਣੋਂ ਯੂਥ ਕਾਂਗਰਸ ਪ੍ਰਧਾਨ ਹਰਜਸ ਸਿੰਘ ਸਮਸ਼ਪੁਰ ਦੇ ਸਹਿਯੋਗ ਨਾਲ ਯੂਥ ਕਾਂਗਰਸ ਅਤੇ ਹਲਕੇ ਦੇ ਸੀਨੀਅਰ ਆਗੂਆਂ ਸਮੇਤ ਅਹੁਦੇਦਾਰ ਅਤੇ ਵਰਕਰ ਸ਼ਾਮਲ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਭੁੱਟਾ ਨੇ ਰੈਲੀ ਵਾਲੀ ਥਾਂ ਦੀ ਸਫ਼ਾਈ ਕਰ ਕੇ ਸਵੱਛਤਾ ਦਾ ਦਿੱਤਾ ਸੁਨੇਹਾ ਅਗਲੀ ਖ਼ਬਰ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ 20 ਨੂੰ
Ad Position 24