18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਡੇਰਾ ਬਾਬਾ ਸੰਤੋਖ ਸਿੰਘ ਵਿਖੇ ਆਯੂਸ਼ ਕੈਂਪ ਲਗਾਇਆ

ਫ਼ਤਹਿਗੜ੍ਹ ਸਾਹਿਬ, 17 ਸਤੰਬਰ (ਮਨਪ੍ਰੀਤ ਸਿੰਘ)- ਜ਼ਿਲ੍ਹਾ ਯੂਨਾਨੀ ਅਫ਼ਸਰ ਡਾ ਮੰਜੂ ਦੀ ਅਗਵਾਈ ਹੇਠ ਡੇਰਾ ਬਾਬਾ ਸੰਤੋਖ ਸਿੰਘ ਫ਼ਤਹਿਗੜ੍ਹ ਸਾਹਿਬ ਵਿਖੇ ਵਿਭਾਗ ਵਲੋਂ ਮੁਫ਼ਤ ਆਯੂਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਹੋਮਿਉਪੈਥੀ ਦਵਾਈਆਂ ਨਾਲ 395 ਤੇ ਆਯੁਰਵੈਦਿਕ ਦਵਾਈਆਂ ਨਾਲ 420 ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 18-09-2026
ਫ਼ਤਹਿਗੜ੍ਹ ਸਾਹਿਬ, 17 ਸਤੰਬਰ (ਮਨਪ੍ਰੀਤ ਸਿੰਘ)- ਜ਼ਿਲ੍ਹਾ ਯੂਨਾਨੀ ਅਫ਼ਸਰ ਡਾ ਮੰਜੂ ਦੀ ਅਗਵਾਈ ਹੇਠ ਡੇਰਾ ਬਾਬਾ ਸੰਤੋਖ ਸਿੰਘ ਫ਼ਤਹਿਗੜ੍ਹ ਸਾਹਿਬ ਵਿਖੇ ਵਿਭਾਗ ਵਲੋਂ ਮੁਫ਼ਤ ਆਯੂਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਹੋਮਿਉਪੈਥੀ ਦਵਾਈਆਂ ਨਾਲ 395 ਤੇ ਆਯੁਰਵੈਦਿਕ ਦਵਾਈਆਂ ਨਾਲ 420 ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਗਿਆ। ਇਸ ਤਰ੍ਹਾਂ ਕੈਂਪ ਵਿਚ ਕੁੱਲ 815 ਮਰੀਜ਼ਾਂ ਨੇ ਆਯੂਸ਼ ਮੈਡੀਕਲ ਕੈਂਪ ਦਾ ਫ਼ਾਇਦਾ ਉਠਾਇਆ। ਡਾ. ਮੰਜੂ ਨੇ ਦੱਸਿਆ ਕਿ ਪੁਰਾਣੇ ਤੋਂ ਪੁਰਾਣੇ ਰੋਗਾਂ ਨੂੰ ਜੜ ਤੋਂ ਖ਼ਤਮ ਕਰਨ ਲਈ ਆਯੂਸ਼ ਪ੍ਰਣਾਲੀ ਕਾਰਗਰ ਸਿੱਧ ਹੁੰਦੀ ਹੈ ਤੇ ਇਹ ਪ੍ਰਣਾਲੀ ਅਪਣਾਉਣ ਨਾਲ ਮਰੀਜ਼ ਤੇ ਕੋਈ ਉਲਟਾ ਪ੍ਰਭਾਵ ਵੀ ਨਹੀਂ ਪੈਂਦਾ। ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਪ੍ਰਤਿਭਾ ਸ਼ਰਮਾ ਨੇ ਦੱਸਿਆ ਕਿ ਕੈਂਪ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਹੋਮਿਉਪੈਥੀ ਅਤੇ ਆਯੁਰਵੈਦਿਕ ਪ੍ਰਣਾਲੀ ਬਾਰੇ ਜਾਗਰੂਕ ਕਰਨਾ ਤੇ ਪ੍ਰਣਾਲੀ ਨੂੰ ਅਪਣਾਉਣ ਵਾਲੇ ਮਰੀਜ਼ਾਂ ਦਾ ਮੁਫ਼ਤ ਇਲਾਜ ਕਰਨਾ ਹੈ, ਕਿਉਂਕਿ ਇਹ ਪ੍ਰਣਾਲੀ ਪੁਰਾਣੇ ਤੇ ਗੁੰਝਲਦਾਰ ਰੋਗਾਂ ਲਈ ਫ਼ਾਇਦੇਮੰਦ ਹੁੰਦੀ ਹੈ, ਇਸ ਨਾਲ ਰੋਗਾਂ ਨੂੰ ਜੜ ਤੋਂ ਠੀਕ ਕੀਤਾ ਜਾ ਸਕਦਾ ਹੈ। ਇਸ ਮੌਕੇ ਤੇ ਇਲਾਜ ਕਰਾਉਣ ਲਈ ਆਉਣ ਵਾਲੇ ਮਰੀਜ਼ਾਂ ਨੂੰ ਸਿਹਤ ਸਬੰਧੀ ਜਾਗਰੂਕ ਕਰਦਿਆਂ ਉਨ੍ਹਾਂ ਨੂੰ ਸੰਤੁਲਿਤ ਭੋਜਨ ਖਾਣ ਅਤੇ ਹਰ ਰੋਜ਼ ਸੈਰ ਕਰਨ ਲਈ ਵੀ ਪ੍ਰੇਰਿਤ ਕੀਤਾ। ਸਿਹਤ ਟੀਮ ਵਲੋਂ ਕੈਂਪ ਵਿਚ ਸਹਿਯੋਗ ਕਰਨ ਬਦਲੇ ਬਾਬਾ ਬਲਜਿੰਦਰ ਸਿੰਘ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਤੇ ਹੋਮਿਓਪੈਥਿਕ ਮੈਡੀਕਲ ਅਫ਼ਸਰ ਡਾ. ਨਵਦੀਪ ਸਿਆਲ, ਡਾ. ਗੁਰਪ੍ਰੀਤ ਕੌਰ, ਉਪ ਵੈਦ ਚਮਕੌਰ ਸਿੰਘ, ਜੁਝਾਰ ਸਿੰਘ, ਡਿਸਪੈਂਸਰ ਸਰਬਜੀਤ ਸਿੰਘ, ਗੁਰਵਿੰਦਰ ਸਿੰਘ ਅਤੇ ਅਟੈਂਡੈਂਟ ਜਤਿੰਦਰ ਸਿੰਘ ਤੋਂ ਇਲਾਵਾ ਆਮ ਲੋਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਲਾਕ ਖਮਾਣੋਂ ਦੇ ਟੈਨਿਸ ਬਾਲ ਕ੍ਰਿਕਟ ਮੁਕਾਬਲੇ ਸੰਪੰਨ, ਖਮਾਣੋਂ ਨੇ ਹਾਸਿਲ ਕੀਤਾ ਪਹਿਲਾ ਸਥਾਨ ਅਗਲੀ ਖ਼ਬਰ ਫ਼ਤਹਿਗੜ੍ਹ ਸਾਹਿਬ ਤੋਂ 19 ਨੂੰ ਸ਼ੁਰੂ ਹੋਵੇਗਾ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਦੂਜਾ ਪੜਾਅ- ਬਰਾੜ
Ad Position 24