18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਮਾਂ ਖੇਡ ਕਬੱਡੀ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਫ਼ਰਸ਼ ਤੋਂ ਅਰਸ਼ ’ਤੇ ਪਹੁੰਚਾਇਆ- ਰਾਜੂ ਖੰਨਾ

ਮੰਡੀ ਗੌਬਿੰਦਗੜ, 17 ਸਤੰਬਰ (ਇਕਬਾਲਦੀਪ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪਿੰਡ ਕੁੰਭ ਵਿਚ 25 ਸਤੰਬਰ ਨੂੰ ਹੋਣ ਵਾਲੇ 8ਵੇਂ ਕਬੱਡੀ ਕੱਪ ਦਾ ਪੋਸਟਰ ਅਧਿਕਾਰਤ ਤੌਰ ’ਤੇ ਰਿਲੀਜ਼ ਕੀਤਾ। ਇਹ ਮਹਾਂ ਖੇਡ ਮੇਲਾ ਪੀਰ ਬਾਬਾ ਚੇਤਨ ਸ਼ਾਹ ਸਪੋਰਟਸ ਕਲੱਬ, ਐਨ.

Ad Position 21
No active advertisement
ਅਜੀਤ ਡੈਸਕ 18-09-2026
ਮੰਡੀ ਗੌਬਿੰਦਗੜ, 17 ਸਤੰਬਰ (ਇਕਬਾਲਦੀਪ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪਿੰਡ ਕੁੰਭ ਵਿਚ 25 ਸਤੰਬਰ ਨੂੰ ਹੋਣ ਵਾਲੇ 8ਵੇਂ ਕਬੱਡੀ ਕੱਪ ਦਾ ਪੋਸਟਰ ਅਧਿਕਾਰਤ ਤੌਰ ’ਤੇ ਰਿਲੀਜ਼ ਕੀਤਾ। ਇਹ ਮਹਾਂ ਖੇਡ ਮੇਲਾ ਪੀਰ ਬਾਬਾ ਚੇਤਨ ਸ਼ਾਹ ਸਪੋਰਟਸ ਕਲੱਬ, ਐਨ.ਆਰ.ਆਈਜ਼. ਅਤੇ ਪਿੰਡ ਕੁੰਭ ਦੀ ਸਮੁੱਚੀ ਨਗਰ ਪੰਚਾਇਤ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਰਾਜੂ ਖੰਨਾ ਨੇ ਦੱਸਿਆ ਕਿ 25 ਸਤੰਬਰ ਨੂੰ ਹੋਣ ਵਾਲੇ ਇਸ ਟੂਰਨਾਮੈਂਟ ਵਿਚ ਵੱਖ-ਵੱਖ ਵਰਗਾਂ ਵਿਚ ਮੁਕਾਬਲੇ ਕਰਵਾਏ ਜਾਣਗੇ। ਪੋਸਟਰ ਜਾਰੀ ਕਰਦਿਆਂ ਰਾਜੂ ਖੰਨਾ ਨੇ ਰਵਾਇਤੀ ਖੇਡਾਂ ਨੂੰ ਹੁਲਾਰਾ ਦੇਣ ਅਤੇ ਪੇਂਡੂ ਨੌਜਵਾਨਾਂ ਨੂੰ ਸਿਹਤਮੰਦ ਗਤੀਵਿਧੀਆਂ ਨਾਲ ਜੋੜਨ ਲਈ ਸਥਾਨਕ ਕਲੱਬ ਅਤੇ ਨੌਜਵਾਨ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਮਾਂ ਖੇਡ ਕਬੱਡੀ ਨੂੰ ਫ਼ਰਸ਼ ਤੋਂ ਅਰਸ਼ ਤੇ ਪਹੁੰਚਾਇਆ ਤਾਂ ਉਹ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ, ਜਦੋਂ ਸੁਖਬੀਰ ਸਿੰਘ ਬਾਦਲ ਵਲੋਂ ਵਰਲਡ ਕਬੱਡੀ ਕੱਪ ਕਰਵਾ ਕੇ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੇ ਨਕਦ ਇਨਾਮ ਅਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ। ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਭਗੜਾਣਾ, ਜਨਰਲ ਕੌਂਸਲ ਮੈਂਬਰ ਜਤਿੰਦਰ ਸਿੰਘ ਧਾਲੀਵਾਲ, ਜੋਗਿੰਦਰ ਸਿੰਘ ਮੈਣੀ, ਰਣਜੀਤ ਸਿੰਘ ਘੋਲਾ, ਜਥੇਦਾਰ ਜਰਨੈਲ ਸਿੰਘ ਮਾਜਰੀ, ਬਲਜਿੰਦਰ ਸਿੰਘ ਸੇਖੋਂ, ਰਾਕੇਸ਼ ਕੁਮਾਰ ਸ਼ਾਹੀ, ਅੰਗਰੇਜ਼ ਸਿੰਘ ਲਾਡਪੁਰ, ਜਸਪਾਲ ਸਿੰਘ ਕੁੰਭ, ਜਗਦੀਪ ਸਿੰਘ, ਰਣਬੀਰ ਸਿੰਘ ਕੁੰਭ, ਗੁਰਜਿੰਦਰ ਸਿੰਘ, ਗੁਰਜੀਤ ਸਿੰਘ ਤੇ ਮਨਦੀਪ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਐਸ. ਐਮ. ਸੀ. ਟ੍ਰੇਨਿੰਗਾਂ ਬਦਲ ਸਕਦੀਆਂ ਹਨ ਸਕੂਲਾਂ ਦੀ ਨੁਹਾਰ- ਡੀ. ਈ. ਓ. ਅਗਲੀ ਖ਼ਬਰ ਬਲਾਕ ਖਮਾਣੋਂ ਦੇ ਟੈਨਿਸ ਬਾਲ ਕ੍ਰਿਕਟ ਮੁਕਾਬਲੇ ਸੰਪੰਨ, ਖਮਾਣੋਂ ਨੇ ਹਾਸਿਲ ਕੀਤਾ ਪਹਿਲਾ ਸਥਾਨ
Ad Position 24