18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਰਣਜੀਤ ਸਿੰਘ ਘੋਲਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਫ਼ਤਹਿਗੜ੍ਹ ਸਾਹਿਬ, 17 ਸਤੰਬਰ (ਬਲਜਿੰਦਰ ਸਿੰਘ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਹਿਕਾਰੀ ਸੁਸਾਇਟੀ ਦੇ ਡਾਇਰੈਕਟਰ ਰਣਜੀਤ ਸਿੰਘ ਘੋਲਾ ਦੇ ਬੇਵਕਤੀ ਅਕਾਲ ਚਲਾਣੇ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਪਿੰਡ ਲੁਹਾਰ ਮਾਜਰਾ ਪਹੁੰਚ ਕੇ ਸਵ. ਘੋਲਾ ਦੇ ਸਪੁੱਤਰ ਰਵਿੰਦਰਪਾਲ ਸਿੰਘ ਤੇ ਅਤਿ ਨਜ਼ਦੀਕੀ ਰਿਸ਼ਤੇਦਾਰ ਗੁਰਿੰਦਰਪਾਲ ਸਿੰਘ ਹੈਪੀ ਸਾਬਕਾ ਸਰਪੰਚ ਕੁੰਭ ਨਾਲ ਦੁੱਖ ਸਾਂਝਾ ਕਰਦਿਆਂ ਹਮਦਰਦੀ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਅਜੀਤ ਡੈਸਕ 18-09-2026
ਫ਼ਤਹਿਗੜ੍ਹ ਸਾਹਿਬ, 17 ਸਤੰਬਰ (ਬਲਜਿੰਦਰ ਸਿੰਘ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਹਿਕਾਰੀ ਸੁਸਾਇਟੀ ਦੇ ਡਾਇਰੈਕਟਰ ਰਣਜੀਤ ਸਿੰਘ ਘੋਲਾ ਦੇ ਬੇਵਕਤੀ ਅਕਾਲ ਚਲਾਣੇ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਪਿੰਡ ਲੁਹਾਰ ਮਾਜਰਾ ਪਹੁੰਚ ਕੇ ਸਵ. ਘੋਲਾ ਦੇ ਸਪੁੱਤਰ ਰਵਿੰਦਰਪਾਲ ਸਿੰਘ ਤੇ ਅਤਿ ਨਜ਼ਦੀਕੀ ਰਿਸ਼ਤੇਦਾਰ ਗੁਰਿੰਦਰਪਾਲ ਸਿੰਘ ਹੈਪੀ ਸਾਬਕਾ ਸਰਪੰਚ ਕੁੰਭ ਨਾਲ ਦੁੱਖ ਸਾਂਝਾ ਕਰਦਿਆਂ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਰਣਜੀਤ ਸਿੰਘ ਘੋਲਾ ਵਲੋਂ ਕਾਂਗਰਸ ਪਾਰਟੀ ਪ੍ਰਤੀ ਸਮਰਪਿਤ ਭਾਵਨਾ ਨਾਲ ਨਿਭਾਈਆਂ ਸੇਵਾਵਾਂ ਤੇ ਸਮਾਜ ਵਿਚ ਪਾਏ ਯੋਗਦਾਨ ਦਾ ਖ਼ਾਸ ਜ਼ਿਕਰ ਕੀਤਾ। ਇਸ ਮੌਕੇ ਗੁਰਿੰਦਰਪਾਲ ਸਿੰਘ ਹੈਪੀ ਨੇੇ ਦੱਸਿਆ ਕਿ ਸੀਨੀਅਰ ਕਾਂਗਰਸੀ ਆਗੂ ਸਵ. ਰਣਜੀਤ ਸਿੰਘ ਘੋਲਾ ਦੇ ਨਮਿਤ ਸ਼ਰਧਾਂਜਲੀ ਤੇ ਅੰਤਿਮ ਅਰਦਾਸ ਸਮਾਗਮ 20 ਸਤੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਕਲਗ਼ੀਧਰ ਸਾਹਿਬ ਪਿੰਡ ਲੁਹਾਰ ਮਾਜਰਾ ਕਲਾਂ ਵਿਖੇ ਦੁਪਹਿਰ 12 ਤੋਂ ਡੇਢ ਵਜੇ ਤੱਕ ਹੋਵੇਗਾ। ਇਸ ਮੌਕੇ ਭਲਿੰਦਰ ਸਿੰਘ ਮਾਣਕ ਮਾਜਰਾ, ਗੁਰਿੰਦਰਪਾਲ ਸਿੰਘ ਹੈਪੀ, ਅਮਰੀਕ ਸਿੰਘ, ਰਵਿੰਦਰਪਾਲ ਸਿੰਘ ਰਵੀ, ਭੁਪਿੰਦਰ ਸਿੰਘ ਰੈਹਿਲ, ਅਮਰਜੀਤ ਸਿੰਘ ਨਿਊਆਂ, ਅਮਰੀਕ ਸਿੰਘ ਰਾਏ, ਰਾਓਵਰਿੰਦਰ ਸਿੰਘ ਰਾਏ, ਬਹਾਦਰ ਸਿੰਘ ਰਾਏ, ਜਸਪ੍ਰੀਤ ਸਿੰਘ ਜੱਸਾ, ਕੇਸਰ ਸਿੰਘ, ਸ਼ਿੰਗਾਰਾ ਸਿੰਘ, ਨਰਿੰਦਰ ਸਿੰਘ ਰਾਏ, ਲਾਲੀ ਭਾਦਲਾ, ਗੁਰਵਿੰਦਰ ਸਿੰਘ ਰਾਏ, ਗਗਨਦੀਪ ਸਿੰਘ ਸੇਖੋਂ ਸਿਲਾਰ ਮਾਜਰਾ, ਰਣਧੀਰ ਸਿੰਘ ਤੇ ਮੋਹਣ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੀ ਕ੍ਰਿਕਟ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਜਿੱਤ ਕੀਤੀ ਹਾਸਿਲ ਅਗਲੀ ਖ਼ਬਰ ਡਿਵਾਈਨ ਲਾਈਟ ਸਕੂਲ ਦੀਆਂ ਕੁੜੀਆਂ ਦੀ ਬਾਸਕਟਬਾਲ ਟੀਮ ਜ਼ਿਲ੍ਹੇ ’ਚੋਂ ਰਹੀ ਅੱਵਲ
Ad Position 24