ਮਾਤਾ ਗੁਜਰੀ ਕਾਲਜ ਦੀ ਕ੍ਰਿਕਟ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਜਿੱਤ ਕੀਤੀ ਹਾਸਿਲ
ਫ਼ਤਹਿਗੜ੍ਹ ਸਾਹਿਬ, 17 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੀ ਕ੍ਰਿਕਟ ਟੀਮ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਆਯੋਜਿਤ ਫ਼ਤਹਿਗੜ੍ਹ ਸਾਹਿਬ ਜ਼ੋਨ ਦੇ ਕ੍ਰਿਕਟ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਵਿਚ ਸ਼ਾਨਦਾਰ ਜਿੱਤ ਦਰਜ ਕੀਤੀ। ਮੁਕਾਬਲੇ ਵਿਚ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੀ ਟੀਮ ਨੇ ਦਸਮੇਸ਼ ਖ਼ਾਲਸਾ ਕਾਲਜ, ਜ਼ੀਰਕਪੁਰ ਨੂੰ 121 ਦੌੜਾਂ ਦੇ ਵੱਡੇ ਫ਼ਰਕ ਨਾਲ ਹਰਾਇਆ।
ਮ
ਮਾਤਾ ਗੁਜਰੀ ਕਾਲਜ ਦੀ ਜੇਤੂ ਕ੍ਰਿਕਟ ਟੀਮ ਨਾਲ ਅਧਿਆਪਕ ਅਤੇ ਕੋਚ ਸਾਹਿਬਾਨ। ਅਜੀਤ ਤਸਵੀਰ
18-09-2026
ਫ਼ਤਹਿਗੜ੍ਹ ਸਾਹਿਬ, 17 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੀ ਕ੍ਰਿਕਟ ਟੀਮ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਆਯੋਜਿਤ ਫ਼ਤਹਿਗੜ੍ਹ ਸਾਹਿਬ ਜ਼ੋਨ ਦੇ ਕ੍ਰਿਕਟ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਵਿਚ ਸ਼ਾਨਦਾਰ ਜਿੱਤ ਦਰਜ ਕੀਤੀ। ਮੁਕਾਬਲੇ ਵਿਚ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੀ ਟੀਮ ਨੇ ਦਸਮੇਸ਼ ਖ਼ਾਲਸਾ ਕਾਲਜ, ਜ਼ੀਰਕਪੁਰ ਨੂੰ 121 ਦੌੜਾਂ ਦੇ ਵੱਡੇ ਫ਼ਰਕ ਨਾਲ ਹਰਾਇਆ। ਟੌਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਮਾਤਾ ਗੁਜਰੀ ਕਾਲਜ ਦੀ ਟੀਮ ਨੇ 20 ਓਵਰਾਂ ਵਿਚ 8 ਵਿਕਟਾਂ ਦੇ ਨੁਕਸਾਨ ’ਤੇ 218 ਦੌੜਾਂ ਬਣਾਈਆਂ। ਇਸ ਦੇ ਜਵਾਬ ਵਿਚ ਦਸਮੇਸ਼ ਖ਼ਾਲਸਾ ਕਾਲਜ, ਜ਼ੀਰਕਪੁਰ ਦੀ ਟੀਮ 9 ਵਿਕਟਾਂ ਦੇ ਨੁਕਸਾਨ ’ ਤੇ 97 ਦੌੜਾਂ ਹੀ ਬਣਾ ਸਕੀ। ਮਾਤਾ ਗੁਜਰੀ ਕਾਲਜ ਦੇ ਹੋਣਹਾਰ ਖਿਡਾਰੀ ਦੇਵੀ ਚੰਦ ਯਾਦਵ ਨੇ 44 ਗੇਂਦਾਂ ਵਿਚ ਨਾਬਾਦ 94 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਖਿਡਾਰੀ ਹਰਸ਼ਦੀਪ ਸਿੰਘ ਪੰਧੇਰ ਨੇ 18 ਗੇਂਦਾਂ ਵਿਚ 45 ਦੌੜਾਂ ਬਣਾਉਣ ਦੇ ਨਾਲ-ਨਾਲ ਇਕ ਵਿਕਟ ਵੀ ਹਾਸਲ ਕੀਤੀ ਜਿਸ ਲਈ ਉਸ ਨੂੰ ‘ਮੈਨ ਆਫ਼ ਦਾ ਮੈਚ’ ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਖਿਡਾਰੀ ਸਮੀਰਪਾਲ ਸਿੰਘ ਸੰਧੂ ਨੇ 4 ਓਵਰਾਂ ਵਿਚ 4 ਵਿਕਟਾਂ ਹਾਸਲ ਕੀਤੀਆਂ। ਇਸ ਸ਼ਾਨਦਾਰ ਜਿੱਤ ’ਤੇ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਸਕੱਤਰ ਵਿੱਦਿਆ ਇੰਜੀ. ਸੁਖਮਿੰਦਰ ਸਿੰਘ ਨੇ ਜੇਤੂ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਤਾ ਗੁਜਰੀ ਕਾਲਜ ਵਿਖੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਵਿੱਦਿਅਕ ਖੇਤਰ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਪ੍ਰਤਿਭਾ ਨਿਖਾਰਨ ਅਤੇ ਉੱਚ ਪੱਧਰ ’ਤੇ ਪ੍ਰਦਰਸ਼ਨ ਕਰਨ ਦੇ ਭਰਪੂਰ ਮੌਕੇ ਮਿਲਦੇ ਹਨ। ਸਕੱਤਰ ਵਿੱਦਿਆ ਨੇ ਕਾਲਜ ਵਿਚ ਖੇਡਾਂ ਦੇ ਹੋਰ ਵਿਕਾਸ ਅਤੇ ਤਰੱਕੀ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀ ਜੀਵਨ ਵਿਚ ਖੇਡਾਂ ਦਾ ਮਹੱਤਵਪੂਰਨ ਸਥਾਨ ਹੈ ਕਿਉਂਕਿ ਖੇਡਾਂ ਵਿਦਿਆਰਥੀਆਂ ਵਿਚ ਸਵੈ-ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਅਗਵਾਈ ਦੇ ਗੁਣ ਵਿਕਸਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮਾਣਮੱਤੀ ਪ੍ਰਾਪਤੀ ’ਤੇ ਦਸਮੇਸ਼ ਖ਼ਾਲਸਾ ਕਾਲਜ, ਜ਼ੀਰਕਪੁਰ ਦੇ ਪ੍ਰਿੰਸੀਪਲ ਡਾ. ਕਰਮਬੀਰ ਸਿੰਘ ਨੇ ਵੀ ਮਾਤਾ ਗੁਜਰੀ ਕਾਲਜ ਦੀ ਜੇਤੂ ਟੀਮ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ। ਇਸ ਮੌਕੇ ਡੀਨ ਸਪੋਰਟਸ ਡਾ. ਦਵਿੰਦਰ ਸਿੰਘ, ਟੀਮ ਇੰਚਾਰਜ ਪ੍ਰੋ. ਮੁਹੰਮਦ ਅਨਵਰ, ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਸ਼ਿਦ ਰਸ਼ੀਦ, ਅੰਗਰੇਜ਼ੀ ਵਿਭਾਗ ਦੇ ਮੁਖੀ ਡਾ. ਗੌਰੀ ਹਾਂਡਾ, ਪੰਜਾਬੀ ਵਿਭਾਗ ਤੋਂ ਪ੍ਰੋ. ਸੁਖਵਿੰਦਰ ਸਿੰਘ, ਖੇਡ ਵਿਭਾਗ ਦੇ ਮੁਖੀ ਪ੍ਰੋ. ਪਵਨਪ੍ਰੀਤ ਕੌਰ, ਪ੍ਰੋ. ਜਸਪ੍ਰੀਤ ਸਿੰਘ, ਫੁੱਟਬਾਲ ਕੋਚ ਬਹਾਦਰ ਸਿੰਘ, ਟੀਮ ਕੋਚ ਗੁਰਜੋਤ ਸਿੰਘ ਤੇ ਕਬੱਡੀ ਕੋਚ ਧਰਮ ਸਿੰਘ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।