ਡੇਰਾ ਬਾਬਾ ਬੁੱਧਦਾਸ ਵਿਖੇ ਸੰਗਰਾਂਦ ਦਿਹਾੜੇ ’ਤੇ ਧਾਰਮਿਕ ਸਮਾਗਮ ਕਰਵਾਇਆ
ਬਸੀ ਪਠਾਣਾਂ, 17 ਸਤੰਬਰ (ਰਾਜਿੰਦਰ ਸ਼ਰਮਾ)- ਡੇਰਾ ਬਾਬਾ ਬੁੱਧਦਾਸ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਡੇਰੇ ਵਿਖੇ ਨਤਮਸਤਕ ਹੋ ਕੇ ਬਾਬਾ ਬੁੱਧਦਾਸ ਜੀ ਦੇ ਚਰਨਾਂ ਵਿਚ ਹਾਜ਼ਰੀ ਲਗਵਾਈ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਬਸੀ ਪਠਾਣਾਂ, 17 ਸਤੰਬਰ (ਰਾਜਿੰਦਰ ਸ਼ਰਮਾ)- ਡੇਰਾ ਬਾਬਾ ਬੁੱਧਦਾਸ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਡੇਰੇ ਵਿਖੇ ਨਤਮਸਤਕ ਹੋ ਕੇ ਬਾਬਾ ਬੁੱਧਦਾਸ ਜੀ ਦੇ ਚਰਨਾਂ ਵਿਚ ਹਾਜ਼ਰੀ ਲਗਵਾਈ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਡੇਰੇ ਦੇ ਮਹੰਤ ਡਾ. ਆਫ਼ਤਾਬ ਸਿੰਘ ਬੇਟਾ ਚੇਲਾ ਸਵ. ਡਾ. ਸਿਕੰਦਰ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਗੁਰੂ ਸਾਹਿਬਾਨ ਵਲੋਂ ਦਿੱਤੀਆਂ ਸਿੱਖਿਆਵਾਂ ਦੇ ਮਾਰਗ ਤੇ ਚੱਲਦਿਆਂ ਆਪਣੇ ਬੱਚਿਆਂ ਨੂੰ ਇਮਾਨਦਾਰੀ, ਮਿਹਨਤ ਤੇ ਚੰਗੇ ਆਚਰਨ ਦੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਧਾਰਮਿਕ ਸਮਾਗਮਾਂ ’ਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚੰਗੇ ਸੰਸਕਾਰ ਹੀ ਬੱਚਿਆਂ ਨੂੰ ਜ਼ਿੰਮੇਵਾਰ ਅਤੇ ਨੇਕ ਨਾਗਰਿਕ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਡੇਰੇ ਦੀ ਪ੍ਰਮੁੱਖ ਸੇਵਕਾ ਰੇਨੂ ਹੈਪੀ ਵਲੋਂ ਭਗਵਾਨ ਦਾ ਗੁਣਗਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਗੁਰੂ ਵਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਸੱਚ, ਸੇਵਾ ਤੇ ਨੇਕੀ ਦੇ ਰਸਤੇ ਨੂੰ ਅਪਣਾ ਕੇ ਆਪਣਾ ਜੀਵਨ ਸਫ਼ਲ ਬਣਾਉਣਾ ਚਾਹੀਦਾ ਹੈ। ਉਨ੍ਹਾਂ ਸੰਗਤ ਨੂੰ ਧਾਰਮਿਕ ਤੇ ਸਮਾਜਿਕ ਕਦਰਾਂ-ਕੀਮਤਾਂ ਨਾਲ ਜੁੜਨ ਦਾ ਸੰਦੇਸ਼ ਵੀ ਦਿੱਤਾ। ਸਮਾਗਮ ਉਪਰੰਤ ਡੇਰੇ ਵਲੋਂ ਸੰਗਤਾਂ ਲਈ ਵਿਸ਼ਾਲ ਭੰਡਾਰੇ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿਚ ਸੰਗਤਾਂ ਨੇ ਸ਼ਰਧਾ ਨਾਲ ਪਰਸ਼ਾਦਾ ਛਕਿਆ। ਇਸ ਮੌਕੇ ਹਰਚੰਦ ਸਿੰਘ ਡੂਮਛੇੜੀ, ਕਰਨੈਲ ਸਿੰਘ, ਗੁਰਸ਼ੇਰ ਸਿੰਘ, ਪਿਆਰਾ ਸਿੰਘ, ਜਗਤਾਰ ਜੱਗੀ, ਸੁੱਖਾ ਬਾਜਵਾ, ਮਨਪ੍ਰੀਤ ਬਾਜਵਾ, ਤ੍ਰਿਲੋਕ ਬਾਜਵਾ, ਰਿੰਕੂ ਬਾਜਵਾ, ਦੀਦਾਰ ਸਿੰਘ ਦਾਰੀ, ਗੁਰਨਾਮ ਕੌਰ, ਰਾਧਾ ਰਾਣੀ, ਕਸ਼ਿਸ਼ ਥਾਪਰ ਤੇ ਗੁਰਦੀਪ ਸਿੰਘ ਮੰਡੋਫਲ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।