18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਮਾਤਾ ਗੁਜਰੀ ਕਾਲਜ ਵਿਖੇ ਪੋਸਟਰ ਮੇਕਿੰਗ ਤੇ ਕੈਲੀਗ੍ਰਾਫੀ ਮੁਕਾਬਲਾ ਕਰਵਾਇਆ

ਫ਼ਤਹਿਗੜ੍ਹ ਸਾਹਿਬ, 17 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਫਾਈਨ ਆਰਟਸ ਵਿਭਾਗ ਅਤੇ ਧਰਮ ਅਧਿਐਨ ਵਿਭਾਗ ਵਲੋਂ ਸਾਂਝੇ ਤੌਰ ’ਤੇ ‘ਭਗਤ ਰਵਿਦਾਸ ਜੀ ਦੀ ਬਾਣੀ ਤੇ ਉਪਦੇਸ਼’ ਵਿਸ਼ੇ ’ਤੇ ਪੋਸਟਰ ਮੇਕਿੰਗ ਅਤੇ ਕੈਲੀਗ੍ਰਾਫੀ ਮੁਕਾਬਲਾ ਕਰਵਾਇਆ ਗਿਆ। ਕਾਲਜ ਦੇ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 18-09-2026
ਫ਼ਤਹਿਗੜ੍ਹ ਸਾਹਿਬ, 17 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਫਾਈਨ ਆਰਟਸ ਵਿਭਾਗ ਅਤੇ ਧਰਮ ਅਧਿਐਨ ਵਿਭਾਗ ਵਲੋਂ ਸਾਂਝੇ ਤੌਰ ’ਤੇ ‘ਭਗਤ ਰਵਿਦਾਸ ਜੀ ਦੀ ਬਾਣੀ ਤੇ ਉਪਦੇਸ਼’ ਵਿਸ਼ੇ ’ਤੇ ਪੋਸਟਰ ਮੇਕਿੰਗ ਅਤੇ ਕੈਲੀਗ੍ਰਾਫੀ ਮੁਕਾਬਲਾ ਕਰਵਾਇਆ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਇਸ ਸਿੱਖਿਆਦਾਇਕ ਉਪਰਾਲੇ ਰਾਹੀਂ ਵਿਦਿਆਰਥੀਆਂ ਨੂੰ ਭਗਤ ਰਵਿਦਾਸ ਜੀ ਦੇ ਮਹਾਨ ਜੀਵਨ, ਉੱਚ ਆਦਰਸ਼ਾਂ ਅਤੇ ਬਾਣੀ ਤੋਂ ਸੇਧ ਲੈਂਦਿਆਂ ਆਪਣੇ ਜੀਵਨ ਨੂੰ ਸਾਰਥਿਕ ਬਣਾਉਣ ਦੀ ਪੇ੍ਰਰਨਾ ਮਿਲੀ ਹੈ। ਧਰਮ ਅਧਿਐਨ ਵਿਭਾਗ ਦੇ ਮੁਖੀ ਡਾ. ਗੁਰਬਾਜ ਸਿੰਘ ਨੇ ਵਿਦਿਆਰਥੀਆਂ ਦੇ ਉੱਦਮ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਅਜਿਹੇ ਪ੍ਰੇਰਣਾਦਾਇਕ ਵਿਸ਼ਿਆਂ ਨੂੰ ਕਲਾ ਰਾਹੀਂ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਨ ਲਈ ਉਤਸ਼ਾਹਿਤ ਕੀਤਾ। ਫਾਈਨ ਆਰਟਸ ਵਿਭਾਗ ਦੇ ਮੁਖੀ ਡਾ. ਅਵਨੀਤ ਕੌਰ ਨੇ ਵਿਦਿਆਰਥੀਆਂ ਵਲੋਂ ਤਿਆਰ ਕੀਤੀ ਗਈ ਸੁੰਦਰ ਅਤੇ ਸਿਰਜਣਾਤਮਿਕ ਕੈਲੀਗ੍ਰਾਫੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਆਪਣੀ ਕਲਾਤਮਕ ਪ੍ਰਤਿਭਾ ਅਤੇ ਸਿਰਜਣਾਤਮਿਕ ਲਗਨ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ ਹੈ। ਮੁਕਾਬਲੇ ਵਿਚ ਬੀ.ਏ. ਭਾਗ ਤੀਜਾ ਦੀ ਹਰਪ੍ਰੀਤ ਕੌਰ ਨੇ ਪਹਿਲਾ, ਬੀ.ਏ. ਭਾਗ ਤੀਜਾ ਦੀ ਬਲਿਹਾਰ ਕੌਰ ਨੇ ਦੂਸਰਾ, ਜਦਕਿ ਬੀ. ਏ. ਭਾਗ ਪਹਿਲਾ ਦੇ ਨਵਦੀਪ ਸਿੰਘ ਅਤੇ ਕਰਨਵੀਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਬੀ. ਏ. ਭਾਗ ਪਹਿਲਾ ਦੀ ਰੋਜ਼ੀ ਨੇ ਕੌਂਸੋਲੇਸ਼ਨ ਇਨਾਮ ਹਾਸਲ ਕੀਤਾ। ਇਸ ਮੌਕੇ ਫਾਈਨ ਆਰਟਸ ਵਿਭਾਗ ਦੀ ਪ੍ਰੋ. ਬਨਿੰਦਰ ਕੌਰ ਵਲੋਂ ਵਿਦਿਆਰਥੀਆਂ ਨੂੰ ਲੋੜੀਂਦਾ ਮਾਰਗ ਦਰਸ਼ਨ ਪ੍ਰਦਾਨ ਕੀਤਾ ਗਿਆ। ਇਹ ਮੁਕਾਬਲਾ ਵਿਦਿਆਰਥੀਆਂ ਲਈ ਕਲਾ, ਸਭਿਆਚਾਰ ਅਤੇ ਅਧਿਆਤਮਿਕ ਸਿੱਖਿਆ ਦਾ ਸੁੰਦਰ ਸੁਮੇਲ ਸਾਬਤ ਹੋਇਆ।
Ad Position 22
No active advertisement
ਪਿਛਲੀ ਖ਼ਬਰ ਪਨੇਸਰ ਨਿਵਾਸ ਵਿਖੇ ਸ੍ਰੀ ਗਣੇਸ਼ ਜੀ ਦੀ ਸਥਾਪਨਾ ਹੋਈ ਅਗਲੀ ਖ਼ਬਰ ਇਸਕਾਨ ਫ਼ੈਸਟੀਵਲ ਕਮੇਟੀ ਦੀ ਮੀਟਿੰਗ ਹੋਈ
Ad Position 24