18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸਲੇਮਪੁਰ ਬ੍ਰਾਹਮਣਾਂ ’ਚ ਰਣਜੋਧ ਸਿੰਘ ਹਡਾਣਾ ਨੇ ਵੱਖ-ਵੱਖ ਪਰਿਵਾਰ ਪਾਰਟੀ ’ਚ ਕੀਤੇ ਸ਼ਾਮਿਲ

ਭੁੱਨਰਹੇੜੀ, 17 ਸਤੰਬਰ (ਧਨਵੰਤ ਸਿੰਘ)-ਹਲਕਾ ਸਨੌਰ ’ਚ ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਲਗਾਤਾਰ ਸੰਪਰਕ ਮੁਹਿੰਮ ਦਰਮਿਆਨ ਪਿੰਡ ਸਲੇਮਪੁਰ ਬ੍ਰਾਹਮਣਾ ਵਿਚ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਸਮੁੱਚੀ ਪੰਚਾਇਤ ਸਮੇਤ ਬਹੁਤ ਸਾਰੇ ਪਰਿਵਾਰਾਂ ਨੇ ਪੁਰਾਣੀਆਂ ਸਿਆਸੀ ਪਾਰਟੀਆਂ ਨਾਲੋਂ ਨਾਤਾ ਤੋੜ ਕੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ‘ਆਪ’ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ਚੇਅਰਮੈਨ ਗੁਰਵਿੰਦਰ ਹੈਪੀ ਪਹਾੜੀਪੁਰ ਮੌਜੂਦ ਸਨ।

Ad Position 21
No active advertisement
ਅਜੀਤ ਡੈਸਕ 18-09-2026
ਭੁੱਨਰਹੇੜੀ, 17 ਸਤੰਬਰ (ਧਨਵੰਤ ਸਿੰਘ)-ਹਲਕਾ ਸਨੌਰ ’ਚ ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਲਗਾਤਾਰ ਸੰਪਰਕ ਮੁਹਿੰਮ ਦਰਮਿਆਨ ਪਿੰਡ ਸਲੇਮਪੁਰ ਬ੍ਰਾਹਮਣਾ ਵਿਚ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਸਮੁੱਚੀ ਪੰਚਾਇਤ ਸਮੇਤ ਬਹੁਤ ਸਾਰੇ ਪਰਿਵਾਰਾਂ ਨੇ ਪੁਰਾਣੀਆਂ ਸਿਆਸੀ ਪਾਰਟੀਆਂ ਨਾਲੋਂ ਨਾਤਾ ਤੋੜ ਕੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ‘ਆਪ’ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ਚੇਅਰਮੈਨ ਗੁਰਵਿੰਦਰ ਹੈਪੀ ਪਹਾੜੀਪੁਰ ਮੌਜੂਦ ਸਨ। ਇਸ ਮੌਕੇ ਰਣਜੋਧ ਸਿੰਘ ਹਡਾਣਾ ਨੇ ਪਾਰਟੀ ਵਿਚ ਸ਼ਾਮਲ ਹੋਈ ਪੰਚਾਇਤੀ ਤੇ ਪਰਿਵਾਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰੇਕ ਸਾਥੀ ਨੂੰ ਬਣਦਾ ਮਾਣ-ਸਨਮਾਨ ਮਿਲੇਗਾ। ਉਨ੍ਹਾਂ ਕਿਹਾ ਕਿ ਸਨੌਰ ਹਲਕੇ ਦੇ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ, ਸੜਕਾਂ, ਵਿਕਾਸ ਕਾਰਜਾਂ ਅਤੇ ਲੋਕਾਂ ਨਾਲ ਜੁੜੇ ਹੋਰ ਮਸਲਿਆਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਤੇ ਪਿੰਡਾਂ ਦੇ ਮਸਲੇ ਹੱਲ ਕਰਨ ਲਈ ਤੁਹਾਡੀ ਸੇਵਾ ਵਿਚ ਪਾਰਟੀ ਨੇ ਜ਼ਿੰਮੇਵਾਰੀ ਸੌਪੀ ਹੈ। ਮੇਰੇ ਦਰਵਾਜੇ ਹਮੇਸ਼ਾ ਖੁੱਲ੍ਹੇ ਹਨ ਸਾਂਝੇ ਕੰਮਾਂ ਨੂੰ ਪਹਿਲ ਦੇ ਅਧਾਰ ’ਤੇ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀਬਾਜੀ ਤੋਂ ਉਪਰ ਉੱਠ ਕੇ ਰਵ ਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ। ਇਸ ਮੌਕਾ ਪਿੰਡ ਨਿਵਾਸੀਆਂ ਨੇ ਰਣਜੋਧ ਸਿੰਘ ਹਡਾਣਾ ਨੂੰ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਤੇ ਵਰਕਰਾਂ ਵਲੋਂ ਮੀਟਿੰਗ ਅਗਲੀ ਖ਼ਬਰ ਕੰਪਿਊਟਰ ਸਾਇੰਸ ਵਿਭਾਗ ਵਲੋਂ ਰਚਨਾਤਮਿਕਤਾ ਤੇ ਨਵੀਨਤਾ ਨਾਲ ਇੰਜੀਨੀਅਰਜ਼ ਦਿਵਸ ਮਨਾਇਆ
Ad Position 24