18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸਰਕਾਰ ਦੇ 24 ਘੰਟੇ ਬਿਜਲੀ ਦੇ ਵਾਅਦੇ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ- ਗੁਰਦੀਪ ਸਿੰਘ

ਦੇਵੀਗੜ੍ਹ 17 ਸਤੰਬਰ (ਰਾਜਿੰਦਰ ਸਿੰਘ ਮੌਜੀ)- ਪੰਜਾਬ ਅੰਦਰ ਬਿਜਲੀ ਦੀ ਮਾੜੀ ਅਤੇ ਬਦਤਰ ਹਾਲਤ ਨੂੰ ਲੈ ਕੇ ਸੂਬੇ ਦੀ ਮੌਜੂਦਾ ਸਰਕਾਰ ਵਿਰੁੱਧ ਰੋਹ ਲਗਾਤਾਰ ਵਧਦਾ ਜਾ ਰਿਹਾ ਹੈ। ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਅਘੋਸ਼ਿਤ ਬਿਜਲੀ ਦੇ ਲੰਬੇ ਕੱਟਾਂ ਤੇ ਵੋਲਟੇਜ਼ ਦੀ ਸਮੱਸਿਆ ਨੇ ਆਮ ਲੋਕਾਂ ਤੇ ਕਿਸਾਨਾਂ ਦਾ ਕੰਮ-ਕਾਰ ਠੱਪ ਕਰਕੇ ਰੱਖ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 18-09-2026
ਦੇਵੀਗੜ੍ਹ 17 ਸਤੰਬਰ (ਰਾਜਿੰਦਰ ਸਿੰਘ ਮੌਜੀ)- ਪੰਜਾਬ ਅੰਦਰ ਬਿਜਲੀ ਦੀ ਮਾੜੀ ਅਤੇ ਬਦਤਰ ਹਾਲਤ ਨੂੰ ਲੈ ਕੇ ਸੂਬੇ ਦੀ ਮੌਜੂਦਾ ਸਰਕਾਰ ਵਿਰੁੱਧ ਰੋਹ ਲਗਾਤਾਰ ਵਧਦਾ ਜਾ ਰਿਹਾ ਹੈ। ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਅਘੋਸ਼ਿਤ ਬਿਜਲੀ ਦੇ ਲੰਬੇ ਕੱਟਾਂ ਤੇ ਵੋਲਟੇਜ਼ ਦੀ ਸਮੱਸਿਆ ਨੇ ਆਮ ਲੋਕਾਂ ਤੇ ਕਿਸਾਨਾਂ ਦਾ ਕੰਮ-ਕਾਰ ਠੱਪ ਕਰਕੇ ਰੱਖ ਦਿੱਤਾ ਹੈ। ਸਰਕਾਰ ਵਲੋਂ ਬਿਜਲੀ ਦੇ ਖੇਤਰ ਵਿੱਚ ਵੱਡੀਆਂ ਵੱਡੀਆਂ ਪ੍ਰਾਪਤੀਆਂ ਦੇ ਦਾਵੇ ਅਤੇ 24 ਘੰਟੇ ਨਿਰਵਿਘਨ ਸਪਲਾਈ ਦੇ ਵਾਅਦੇ ਹੁਣ ਸਿਰਫ਼ ਕਾਗਜ਼ੀ ਤੇ ਵਿਗਿਆਪਨੀ ਸਾਬਤ ਹੋ ਰਹੇ ਹਨ। ਇਸੇ ਗੰਭੀਰ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਗੁਰਦੀਪ ਸਿੰਘ ਦੇਵੀਨਗਰ ਨੇ ਸਰਕਾਰ ਨੂੰ ਸਖ਼ਤ ਹੱਥੀਂ ਲੈਂਦਿਆਂ ਤਿੱਖੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਦਾਅਵਿਆਂ ਦੇ ਉਲਟ ਪੰਜਾਬ ਦਾ ਪੂਰਾ ਬਿਜਲੀ ਸਿਸਟਮ ਪੂਰੀ ਤਰ੍ਹਾਂ ਤਹਿਸ-ਨਹਿਸ ਹੋ ਚੁੱਕਾ ਹੈ ਤੇ ਪਿੰਡਾਂ ਵਿੱਚ ਲੋਕ ਹਨ੍ਹੇਰੇ ਵਿੱਚ ਰਾਤਾਂ ਕੱਟਣ ਲਈ ਮਜਬੂਰ ਹਨ। ਸਾਬਕਾ ਸਰਪੰਚ ਦੇਵੀਨਗਰ ਨੇ ਕਿਹਾ, “ਸਰਕਾਰ ਵੱਲੋਂ ਵੱਡੇ ਵੱਡੇ ਬੋਰਡ ਲਗਾ ਕੇ ਪੰਜਾਬ ਵਾਸੀਆਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਕਿ ਸੂਬੇ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਹੈ। ਜ਼ਮੀਨੀ ਹਕੀਕਤ ਇਹ ਹੈ ਕਿ ਥੋੜ੍ਹੀ ਜਿਹੀ ਹਵਾ ਚੱਲਣ ਜਾਂ ਮਾਮੂਲੀ ਮੀਂਹ ਪੈਣ ਨਾਲ ਹੀ ਬਿਜਲੀ ਘੰਟਿਆਂ ਬੱਧੀ ਗਾਇਬ ਹੋ ਜਾਂਦੀ ਹੈ। ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ ਅਤੇ ਬਿਮਾਰ ਵਿਅਕਤੀ ਤੇ ਬਜ਼ੁਰਗ ਗਰਮੀ ਵਿਚ ਬੁਰੀ ਤਰ੍ਹਾਂ ਤੜਫ਼ ਰਹੇ ਹਨ।”ਇਸ ਮੌਕੇ ਸਰਕਲ ਪ੍ਰਧਾਨ ਰਾਜ ਕੁਮਾਰ ਸੈਣੀ, ਪ੍ਰਕਾਸ਼ ਸਿੰਘ, ਰਾਜੇਸ਼ ਸਿੰਘ, ਭਗਤ ਸਿੰਘ, ਰਾਕੇਸ਼ ਕੁਮਾਰ, ਬਲਵਿੰਦਰ ਸਿੰਘ, ਸੁਭਾਸ਼ ਚੰਦ, ਇੰਦਰਜੀਤ ਸਿੰਘ ਅਤੇ ਮਲਕੀਤ ਸਿੰਘ ਦੇਵੀਨਗਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿੱਖ ਵਿਰੋਧੀਆਂ ਨੇ ਲੰਬੇ ਸਮੇਂ ਤੋਂ ਜੇਲ੍ਹਾਂ ’ਚ ਬੰਦ ਸਿੱਖਾਂ ’ਤੇ ਸਿਆਸਤ ਖੇਡੀ- ਪਰਮਜੀਤ ਸਿੰਘ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਤੇ ਵਰਕਰਾਂ ਵਲੋਂ ਮੀਟਿੰਗ
Ad Position 24