17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸਿੱਖ ਵਿਰੋਧੀਆਂ ਨੇ ਲੰਬੇ ਸਮੇਂ ਤੋਂ ਜੇਲ੍ਹਾਂ ’ਚ ਬੰਦ ਸਿੱਖਾਂ ’ਤੇ ਸਿਆਸਤ ਖੇਡੀ- ਪਰਮਜੀਤ ਸਿੰਘ

ਡਕਾਲਾ, 17 ਸਤੰਬਰ (ਰਵਿੰਦਰ ਸਿੰਘ ਪੰਜੇਟਾ)- ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਪਰਮਜੀਤ ਸਿੰਘ ਮਹਿਮੂਦਪੁਰ ਨੇ ਦੋਸ਼ ਲਾਇਆ ਕਿ ਅਕਾਲੀ ਦਲ, ਕਾਂਗਰਸ ਤੇ ਆਮ ਆਦਮੀ ਪਾਰਟੀ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਸਿੱਖਾਂ ਦੇ ਮਾਮਲੇ ’ਤੇ ਸਿਆਸਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਇਨ੍ਹਾਂ ਪਾਰਟੀਆਂ ਨੂੰ ਵਾਰ-ਵਾਰ ਮੌਕੇ ਦਿੰਦੇ ਰਹੇ ਹਨ, ਪਰ ਬੰਦੀ ਸਿੱਖਾਂ ਦੀ ਰਿਹਾਈ ਸਮੇਤ ਪੰਜਾਬ ਦੇ ਅਹਿਮ ਮਸਲਿਆਂ ਦਾ ਕੋਈ ਢੁੱਕਵਾਂ ਹੱਲ ਨਹੀਂ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 18-09-2026
ਡਕਾਲਾ, 17 ਸਤੰਬਰ (ਰਵਿੰਦਰ ਸਿੰਘ ਪੰਜੇਟਾ)- ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਪਰਮਜੀਤ ਸਿੰਘ ਮਹਿਮੂਦਪੁਰ ਨੇ ਦੋਸ਼ ਲਾਇਆ ਕਿ ਅਕਾਲੀ ਦਲ, ਕਾਂਗਰਸ ਤੇ ਆਮ ਆਦਮੀ ਪਾਰਟੀ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਸਿੱਖਾਂ ਦੇ ਮਾਮਲੇ ’ਤੇ ਸਿਆਸਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਇਨ੍ਹਾਂ ਪਾਰਟੀਆਂ ਨੂੰ ਵਾਰ-ਵਾਰ ਮੌਕੇ ਦਿੰਦੇ ਰਹੇ ਹਨ, ਪਰ ਬੰਦੀ ਸਿੱਖਾਂ ਦੀ ਰਿਹਾਈ ਸਮੇਤ ਪੰਜਾਬ ਦੇ ਅਹਿਮ ਮਸਲਿਆਂ ਦਾ ਕੋਈ ਢੁੱਕਵਾਂ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਸੱਤਾ ਵਿਚ ਰਹਿੰਦਿਆਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਉਨ੍ਹਾਂ ਅਨੁਸਾਰ, ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਸਿੱਖਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦੀ ਉਡੀਕ ਹੈ, ਪਰ ਸਿਆਸੀ ਪਾਰਟੀਆਂ ਇਸ ਮੁੱਦੇ ਨੂੰ ਆਪਣੇ ਹਿੱਤਾਂ ਲਈ ਵਰਤਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਵਿਚ ਪਾਰਦਰਸ਼ਤਾ ਦੀ ਘਾਟ, ਵਧਦੀ ਬੇਰੁਜ਼ਗਾਰੀ, ਨਸ਼ਿਆਂ ਦੀ ਸਮੱਸਿਆ ਤੇ ਨੌਜਵਾਨਾਂ ਦਾ ਵਿਦੇਸ਼ਾਂ ਵੱਲ ਰੁਝਾਨ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ, ਉਨ੍ਹਾਂ ਦੇ ਪਰਿਵਾਰਾਂ ਨੂੰ ਇਨਸਾਫ਼ ਤੇ ਪੰਜਾਬ ਦੇ ਹੱਕਾਂ ਨਾਲ ਜੁੜੇ ਮਸਲਿਆਂ ਦਾ ਸਥਾਈ ਹੱਲ ਲੱਭਣਾ ਸਮੇਂ ਦੀ ਮੁੱਖ ਲੋੜ ਹੈ। ਮਹਿਮੂਦਪੁਰ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਸਿੱਖਾਂ ਦੀ ਰਿਹਾਈ ਅਤੇ ਪੰਜਾਬ ਦੇ ਹੱਕਾਂ ਲਈ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਆਸੀ ਪਾਰਟੀਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਕੇ ਪੰਜਾਬ ਦੇ ਭਵਿੱਖ ਅਤੇ ਬੰਦੀ ਸਿੱਖਾਂ ਦੇ ਹੱਕ ਵਿਚ ਸੋਚ-ਸਮਝ ਕੇ ਫ਼ੈਸਲਾ ਲੈਣ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਨੇ ਸਲੱਮ ਏਰੀਏ ਦੇ ਝੁੱਗੀਆਂ ਚ ਰਹਿੰਦੇ ਲੋਕਾਂ ਨੂੰ ਡੇਂਗੂ ਸਬੰਧੀ ਕੀਤਾ ਜਾਗਰੂਕ ਅਗਲੀ ਖ਼ਬਰ ਸਰਕਾਰ ਦੇ 24 ਘੰਟੇ ਬਿਜਲੀ ਦੇ ਵਾਅਦੇ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ- ਗੁਰਦੀਪ ਸਿੰਘ
Ad Position 24